ਸਿੱਧੂ ਮੂਸੇਵਾਲਾ ਕਤਲ ਮਾਮਲਾ: ਫੋਰੈਂਸਿਕ ਜਾਂਚ 'ਚ ਕਰੀਬ ਪੰਜ ਹਥਿਆਰਾਂ ਦੀ ਹੋਈ ਸ਼ਨਾਖ਼ਤ: ਸੂਤਰ
ਸ਼ੂਟਰਾਂ ਨੇ 25 ਜਾਂ ਉਸ ਤੋਂ ਵੱਧ ਗੋਲੀਆਂ ਕਾਰ ਉਤੇ ਮਾਰੀਆਂ ਸਨ। ਕਈ ਹੋਰ ਗੋਲੀਆਂ ਨੇੜਲੇ ਘਰਾਂ ਦੀਆਂ ਕੰਧਾਂ ਵਿਚ ਫਸੀਆਂ ਤੇ ਕੁਝ ਖੇਤਾਂ ਵਿਚੋਂ ਮਿਲੀਆਂ ਹਨ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਸ਼ੂਟਰਾਂ ਨੇ ਹਥਿਆਰ ਹਰਿਆਣਾ ਵਿਚ ਇਕ ਵਿਅਕਤੀ ਨੂੰ ਸੌਂਪੇ ਤੇ ਮਗਰੋਂ ਵੱਖ-ਵੱਖ ਥਾਵਾਂ ਵੱਲ ਫਰਾਰ ਹੋ ਗਏ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਇਸ ਕੇਸ ਵਿਚ ਪਹਿਲਾਂ ਹੀ ਪ੍ਰਿਆਵਰਤ ਫੌਜੀ, ਕਸ਼ਿਸ਼, ਅੰਕਿਤ ਤੇ ਸਚਿਨ ਭਿਵਾਨੀ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਇਹ ਵੀ ਪੜ੍ਹੋ: ਬਲੌਂਗੀ ਸਥਿਤ ਗਊਸ਼ਾਲਾ ਦੀ 10 ਏਕੜ ਜ਼ਮੀਨ ਦਾ ਮਾਮਲਾ ਪਹੁੰਚਿਆ ਹਾਈਕੋਰਟ, ਬਲਬੀਰ ਸਿੱਧੂ ਨੂੰ ਮਿਲੀ ਰਾਹਤ
ਪੁਲਿਸ ਨੇ ਇਸ ਮਾਮਲੇ ਵਿਚ ਗ੍ਰੇਨੇਡ ਲਾਂਚਰ ਦੇ ਨਾਲ 8 ਗ੍ਰੇਨੇਡ, ਨੌਂ ਇਲੈਕਟ੍ਰਿਕ ਡੈਟੋਨੇਟਰਜ਼, ਇਕ ਅਸਾਲਟ ਰਾਈਫਲ ਤੇ 20 ਕਾਰਤੂਸ ਵੀ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਤਿੰਨ ਅਤਿ-ਆਧੁਨਿਕ ਪਿਸਤੌਲ ਵੀ ਮਿਲੇ ਸਨ। ਪੁਲੀਸ ਨੇ ਦੱਸਿਆ ਸੀ ਕਿ ਇਹ ਸਾਰਾ ਅਸਲਾ ਹਮਲਾਵਰਾਂ ਦੀ ਦੂਜੀ ਯੋਜਨਾ ਦਾ ਹਿੱਸਾ ਸੀ। ਜੇਕਰ ਹਥਿਆਰ ਕੰਮ ਨਾ ਕਰਦੇ ਤਾਂ ਗ੍ਰੇਨੇਡ ਦੀ ਵਰਤੋਂ ਵੀ ਕੀਤੀ ਜਾ ਸਕਦੀ ਸੀ ਪਰ ਮੂਸੇਵਾਲਾ ਦੀ ਹੱਤਿਆ ਵਿਚ ਵਰਤੇ ਗਏ ਅਸਲ ਹਥਿਆਰ ਹਾਲੇ ਤੱਕ ਬਰਾਮਦ ਨਹੀਂ ਹੋਏ ਹਨ।
-PTC News