Advertisment

ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ ‘ਤੇ ਬਰਾਮਦ ਹੋਈ ਕਰੀਬ 42 ਕਰੋੜ ਰੁਪਏ ਦੀ ਹੈਰੋਇਨ

author-image
Riya Bawa
New Update
ਫਾਜ਼ਿਲਕਾ 'ਚ ਭਾਰਤ-ਪਾਕਿ ਸਰਹੱਦ ‘ਤੇ ਬਰਾਮਦ ਹੋਈ ਕਰੀਬ 42 ਕਰੋੜ ਰੁਪਏ ਦੀ ਹੈਰੋਇਨ
Advertisment
publive-image
Advertisment
ਫਿਰੋਜ਼ਪੁਰ: ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵੱਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 42 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਨਿਯੰਤਰਣ ਅਧੀਨ ਪੈਂਦੇ ਸਰਹੱਦੀ ਖੇਤਰ ਨਾਲ ਸਬੰਧਤ ਸੀ ਇਸ ਲਈ ਉਕਤ ਕਾਰਵਾਈ ਬੀਐਸਐਫ ਦੇ ਸਹਿਯੋਗ ਨਾਲ ਕੀਤੀ ਗਈ । publive-image ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਪ ਦੀ ਬਰਾਮਦਗੀ ਫਾਜ਼ਿਲਕਾ ਦੇ ਪਿੰਡ ਮਹਾਲਮ ਦੇ ਵਸਨੀਕ ਜਸਵੀਰ ਸਿੰਘ ਉਰਫ ਗੱਗੂ ਦੇ ਖੁਲਾਸੇ ‘ਤੇ ਕੀਤੀ ਗਈ, ਜਿਸਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਆਪਣੀ ‘ਡਰਾਈਵ ਅਗੇਂਸਟ ਡਰੱਗਜ਼’ ਅਧੀਨ ਪਿਛਲੇ 100 ਦਿਨਾਂ ਦੌਰਾਨ 232 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। publive-image ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਨੇ ਕਿਹਾ ਕਿ ਕਾਊਂਂਟਰ ਇੰਟੈਲੀਜੈਂਸ ਵਿੰਗ ਵੱਲੋਂ ਭਾਰਤ-ਪਾਕਿ ਸਰਹੱਦ ਦੇ ਨਜਦੀਕ ਰਹਿੰਦੇ ਕੁਝ ਲੋਕਾਂ ਦੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਹਥਿਆਰ/ਵਿਸਫੋਟਕ/ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ,ਐਸਐਸਪੀ ਫਿਰੋਜ਼ਪੁਰ ਰਾਜਪਾਲ ਸਿੰਘ ਵਲੋਂ ਮਿਲੀ ਸੂਹ ’ਤੇ ਅਧਾਰਤ ਜਸਵੀਰ ਸਿੰਘ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਗਿਆ ਅਤੇ ਉਸ ਨੂੰ ਗਿ੍ਰਫਤਾਰ ਕਰਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕਰ ਦਿੱਤੀ ।
Advertisment
Heroin Seized in Delhi ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪੁਲਿਸ ਵਲੋਂ ਸ਼ੁੱਕਰਵਾਰ ਦੀ ਸਵੇਰ ਜਸਵੀਰ ਸਿੰਘ ਨੂੰ ਗਿ੍ਰਫਤਾਰ ਕਰਨ ਲਿਆ ਗਿਆ ਅਤੇ ਤਫਤੀਸ਼ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਸਾਥੀਆਂ ਦੇ ਨਾਲ ਮਿਲਕੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਖੇਪ ਦਾ ਪ੍ਰਬੰਧ ਕੀਤਾ ਸੀ, ਜੋ ਕਿ ਸਰਹੱਦ ਦੀ ਵਾੜ ਤੋਂ 15 ਮੀਟਰ ਦੂਰ ਛੁਪਾਈ ਗਈ ਸੀ। publive-image ਉਨਾਂ ਦੱਸਿਆ ਕਿ ਪੁਲਿਸ ਟੀਮ ਨੇ ਬੀਐਸਐਫ ਨਾਲ ਮਿਲ ਕੇ ਜਸਵੀਰ ਦੁਆਰਾ ਦੱਸੀਆਂ ਥਾਵਾਂ ਦੇ ’ਤੇ ਸਾਂਝਾ ਅਭਿਆਨ ਚਲਾਇਆ ਅਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ। ਇਸ ਦੌਰਾਨ ਥਾਣਾ ਸਦਰ ਫਿਰੋਜਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18/21/23/29 ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 152 ਦਰਜ ਕੀਤੀ ਗਈ ਹੈ। publive-image -PTC News-
heroin fazilka indo-pak-border
Advertisment

Stay updated with the latest news headlines.

Follow us:
Advertisment