Sat, Apr 20, 2024
Whatsapp

ਮੁੱਖ ਮੰਤਰੀ ਦੀ ਅਪੀਲ ਸਵੀਕਾਰ, ਕੇਂਦਰ ਵੱਲੋਂ ਕੈਂਪਾ ਫੰਡ ਲਈ 1040 ਕਰੋੜ ਰੁਪਏ ਪ੍ਰਵਾਨ

Written by  Jashan A -- August 29th 2019 09:21 PM
ਮੁੱਖ ਮੰਤਰੀ ਦੀ ਅਪੀਲ ਸਵੀਕਾਰ, ਕੇਂਦਰ ਵੱਲੋਂ ਕੈਂਪਾ ਫੰਡ ਲਈ 1040 ਕਰੋੜ ਰੁਪਏ ਪ੍ਰਵਾਨ

ਮੁੱਖ ਮੰਤਰੀ ਦੀ ਅਪੀਲ ਸਵੀਕਾਰ, ਕੇਂਦਰ ਵੱਲੋਂ ਕੈਂਪਾ ਫੰਡ ਲਈ 1040 ਕਰੋੜ ਰੁਪਏ ਪ੍ਰਵਾਨ

ਮੁੱਖ ਮੰਤਰੀ ਦੀ ਅਪੀਲ ਸਵੀਕਾਰ, ਕੇਂਦਰ ਵੱਲੋਂ ਕੈਂਪਾ ਫੰਡ ਲਈ 1040 ਕਰੋੜ ਰੁਪਏ ਪ੍ਰਵਾਨ ਕੇਂਦਰੀ ਜੰਗਲਾਤ ਮੰਤਰੀ ਵੱਲੋਂ ਹਰੇਕ ਪਿੰਡ ਵਿਚ 550 ਬੂਟੇ ਲਾਉਣ ਅਤੇ ‘ਘਰ-ਘਰ ਹਰਿਆਲੀ’ ਮੁਹਿੰਮ ਦੀ ਭਰਵੀਂ ਸ਼ਲਾਘਾ ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਅਪੀਲ ਨੂੰ ਸਵੀਕਾਰ ਕਰਦਿਆਂ ਕੇਂਦਰ ਸਰਕਾਰ ਨੇ ਅੱਜ ਹਰਿਆ ਭਰਿਆ ਪੰਜਾਬ ਬਣਾਉਣ ਲਈ ਕੈਂਪਾ (ਕੰਪਨਸੇਟਰੀ ਅਫਾਰਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਟੀ) ਲਈ 1040 ਕਰੋੜ ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਨਵੀਂ ਦਿੱਲੀ ਵਿਖੇ ਸੂਬੇ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੇਂਦਰੀ ਵਾਤਾਵਰਨ ਅਤੇ ਜੰਗਲਾਤ ਮੰਤਰੀ ਪ੍ਰਕਾਸ਼ ਜਾਵੇਦਕਰ ਪਾਸੋਂ ਪ੍ਰਵਾਨਗੀ ਪੱਤਰ ਹਾਸਲ ਕੀਤਾ। ਹੋਰ ਪੜ੍ਹੋ: ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ ਇਸ ਮੌਕੇ ਜਾਵੇਦਕਰ ਨੇ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਬੂਟੇ ਲਾਉਣ ਅਤੇ ‘ਘਰ-ਘਰ ਹਰਿਆਲੀ’ ਵਰਗੀਆਂ ਸਕੀਮਾਂ ਰਾਹੀਂ ਚਲਾਈ ਪ੍ਰਭਾਵਸ਼ਾਲੀ ਮੁਹਿੰਮ ਦੇ ਯਤਨਾਂ ਦੀ ਭਰਵੀਂ ਸ਼ਲਾਘਾ ਕੀਤੀ। ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਸੂਬੇ ਵਿੱਚ ਹਰਿਆਲੀ ਹੇਠਲਾ ਰਕਬਾ ਵਧਾਉਣ ਲਈ ਪੰਜ ਸਾਲਾ ਯੋਜਨਾ ਦੇ ਤਹਿਤ ਸੂਬਾ ਸਰਕਾਰ ਇਨਾਂ ਫੰਡਾਂ ਨੂੰ ਪੜਾਅ ਵਾਰ ਵਰਤੋਂ ਵਿੱਚ ਲਿਆਏਗੀ।ਇਸ ਮੌਕੇ ਸ੍ਰੀ ਜਾਵੇਦਕਰ ਪਾਸੋਂ ਹੋਰ ਸੂਬਿਆਂ ਨੇ ਵੀ ਕੈਂਪਾ ਫੰਡ ਲਈ ਪ੍ਰਵਾਨਗੀ ਪੱਤਰ ਹਾਸਲ ਕੀਤੇ। ਇੱਥੇ ਇਹ ਦੱਸਣਯੋਗ ਹੈ ਕਿ ਲੰਘੀ 17 ਅਗਸਤ ਨੂੰ ਮੁੱਖ ਮੰਤਰੀ ਨੇ ਜੰਗਲਾਤ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਤੋਂ ਬਾਅਦ 19 ਅਗਸਤ ਨੂੰ ਪ੍ਰਕਾਸ਼ ਜਾਵੇਦਕਰ ਨੂੰ ਇਕ ਪੱਤਰ ਲਿਖ ਕੇ ਅਪੀਲ ਕੀਤੀ ਸੀ ਕਿ ਉਹ ਪੰਜਾਬ ਨੂੰ ਲੋੜੀਂਦੇ ਫੰਡ ਫੌਰੀ ਤੌਰ ’ਤੇ ਦੇਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਤਾਂ ਕਿ ਕੈਂਪਾ ਐਕਟ-2016 ਦੇ ਉਪਬੰਧਾਂ ਤਹਿਤ ਸੂਬਾ ਆਪਣੀਆਂ ਗਤੀਵਿਧੀਆਂ ਚਲਾ ਸਕੇ। -PTC News


Top News view more...

Latest News view more...