ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ
ਸਮਾਣਾ : ਸਮਾਣਾ-ਪਟਿਆਲਾ ਸੜਕ 'ਤੇ ਪਿੰਡ ਚੌਂਹਠ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਦਰਦਨਾਕ ਹਾਦਸੇ 'ਚ ਕਾਰ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਨੂੰਹ ਅਤੇ ਪੋਤਾ-ਪੋਤੀ ਜ਼ਖ਼ਮੀ ਹੋ ਗਏ ਹਨ।ਮ੍ਰਿਤਕਾਂ ਦੀ ਪਛਾਣ ਸੌਦਾਗਰ ਸਿੰਘ (65) ਪੁੱਤਰ ਕੰਧਾਰਾ ਸਿੰਘ ਵਾਸੀ ਡੇਰਾ ਪਿੰਡ ਸ਼ਾਦੀਪੁਰ (ਹਰਿਆਣਾ) ਅਤੇ ਉਸ ਦੀ ਪਤਨੀ ਹਰਜਿੰਦਰ ਕੌਰ (60) ਵਜੋਂ ਹੋਈ ਹੈ।
[caption id="attachment_473144" align="aligncenter" width="750"]
ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ[/caption]
ਪੜ੍ਹੋ ਹੋਰ ਖ਼ਬਰਾਂ : ਪ੍ਰਧਾਨ ਮੰਤਰੀ ਨੇ ਕਿਹਾ - MSP ਸੀ, ਹੈ ਅਤੇ ਰਹੇਗਾ , ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੀਤੀ ਅਪੀਲ
ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਪਤੀ-ਪਤਨੀ ਆਪਣੀ ਨੂੰਹ ਤੇ ਪੋਤਾ-ਪੋਤੀ ਨੂੰ ਨਾਲ ਲੈ ਕੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪਿੰਡ ਵਾਪਸ ਜਾ ਰਹੇ ਸਨ। ਜਦੋਂ ਉਹ ਪਿੰਡ ਚੌਂਹਠ ਨੇੜੇ ਪਹੁੰਚੇ ਤਾਂ ਕਾਰ ਦੀ ਸਾਹਮਣੇ ਤੋਂ ਆ ਰਹੀ ਇਕ ਕਾਰ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
[caption id="attachment_473146" align="aligncenter" width="599"]
ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ[/caption]
ਇਸ ਦੌਰਾਨ ਜਾਂਚ ਅਧਿਕਾਰੀ ਸਦਰ ਥਾਣਾ ਦੇ ਏ. ਐੱਸ. ਆਈ. ਰਾਜ ਕੁਮਾਰ ਨੇ ਦੱਸਿਆ ਕਿ ਦੂਜੀ ਕਾਰ ਦੇ ਜਖ਼ਮੀ ਚਾਲਕ ਨੂੰ ਵੀ ਇਲਾਜ ਲਈ ਪਟਿਆਲਾ ਲਿਜਾਇਆ ਗਿਆ ਹੈ, ਜਦੋਂ ਕਿ ਪੁਲਿਸ ਨੇ ਦੋਵੇਂ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਲਈ ਸਮਾਣਾ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਰੱਖਿਆ ਗਿਆ ਹੈ।
[caption id="attachment_473145" align="aligncenter" width="750"]
ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ[/caption]
ਪੜ੍ਹੋ ਹੋਰ ਖ਼ਬਰਾਂ : ਕੇਂਦਰ ਨੇ ਟਵਿੱਟਰ ਨੂੰ ਪਾਕਿਸਤਾਨ ਅਤੇ ਖਾਲਿਸਤਾਨ ਪੱਖੀ 1178 ਖਾਤਿਆਂ 'ਤੇ ਕਾਰਵਾਈ ਕਰਨ ਲਈ ਕਿਹਾ
ਦੱਸਣਯੋਗ ਹੈ ਕਿ ਉਕਤ ਪਤੀ-ਪਤਨੀ ਕਈ ਮਹੀਨਿਆਂ ਤੱਕ ਇੰਗਲੈਂਡ 'ਚ ਆਪਣੇ ਪੁੱਤਰ ਨਾਲ ਰਹਿਣ ਉਪਰੰਤ 21 ਜਨਵਰੀ ਨੂੰ ਹੀ ਆਪਣੀ ਨੂੰਹ ਸੰਦੀਪ ਕੌਰ, ਪੋਤਰਾ ਸਹਿਜਦੀਪ ਤੇ ਪੋਤਰੀ ਹਰਲੀਨ ਕੌਰ ਦੇ ਨਾਲ ਭਾਰਤ ਵਾਪਸ ਆਏ ਸਨ। ਇਸ ਹਾਦਸੇ ਨੇ ਹੱਸਦੇ ਵੱਸਦੇ ਪਰਿਵਾਰ ਦੀਆਂ ਖੁਸ਼ੀਆਂ ਤਬਾਹ ਕਰ ਦਿੱਤੀਆਂ ਹਨ।
-PTCNews