Bathinda Businessman Death Video : ਬਠਿੰਡਾ ਵਿਖੇ ਇੱਕ ਵਪਾਰੀ ਵੱਲੋਂ ਪੁਲਿਸ ਅਧਿਕਾਰੀ, ਕੋਰਟ ਕੰਪਲੈਕਸ ਦੇ ਮੁਲਾਜ਼ਮ ਤੇ ਕੁਝ ਹੋਰ ਲੋਕਾਂ ਵੱਲੋਂ ਪੈਸੇ ਲੈਣ ਦੇਣ ਨੂੰ ਲੈ ਕੇ ਤੰਗ ਪਰੇਸ਼ਾਨ ਕਰਨ ਤੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵੱਲੋਂ ਆਪਣੀ ਮੌਤ ਤੋਂ ਪਹਿਲਾਂ ਜਿੱਥੇ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਪਾਈ ਗਈ ਹੈ ਉਥੇ ਹੀ ਇੱਕ ਨੋਟ ਵੀ ਲਿਖਿਆ ਹੋਇਆ ਹੈ, ਜਿਸ ਵਿੱਚ ਉਸਨੇ ਆਪਣੀ ਮੌਤ ਦਾ ਜਿੰਮੇਵਾਰ ਪੁਲਿਸ ਦੇ ਕੁਝ ਅਧਿਕਾਰੀ ਕੋਰਟ ਕੰਪਲੈਕਸ ਦੇ ਮੁਲਾਜ਼ਮ ਤੇ ਕੁਝ ਹੋਰ ਲੋਕਾਂ ਨੂੰ ਦੱਸਿਆ ਹੈ। (Bathinda Video)<iframe width=1133 height=638 src=https://www.youtube.com/embed/yJzJKQaHuj4 title=Bathinda News : ਸਿਸਟਮ ਤੋਂ ਤੰਗ ਆ ਕੇ ਵਪਾਰੀ ਨੇ ਚੁੱਕਿਆ ਖੌਫਨਾਕ ਕਦਮ | Bathinda Police | Punjabi News frameborder=0 allow=accelerometer; autoplay; clipboard-write; encrypted-media; gyroscope; picture-in-picture; web-share referrerpolicy=strict-origin-when-cross-origin allowfullscreen></iframe>ਜਾਣਕਾਰੀ ਅਨੁਸਾਰ D.L. ਐਂਡ ਕੰਪਨੀ ਦੇ ਮਾਲਿਕ ਸੋਨੂ ਬਾਂਸਲ ਵੱਲੋਂ ਅੱਜ ਕੁਝ ਪੁਲਿਸ ਅਧਿਕਾਰੀ (Bathinda Police) ਅਤੇ ਮੁਲਾਜ਼ਮਾਂ ਅਤੇ ਤਹਿਸੀਲ ਕੰਪਲੈਕਸ (Bathinda Court) ਦੇ ਕੁਝ ਮੁਲਾਜ਼ਮਾਂ ਤੋਂ ਤੰਗ ਆ ਕੇ ਜਹਰੀਲੀ ਵਸਤੂ ਨਿਗਲ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ, ਪਰਿਵਾਰਿਕ ਮੈਂਬਰਾਂ ਨੇ ਹੁਣ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ ਸਾਰੇ ਆਰੋਪੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।ਪੀੜਤਾਂ ਵੱਲੋਂ ਇਨਸਾਫ ਦੀ ਮੰਗ ਕਰਦਿਆਂ ਸਿਵਿਲ ਹਸਪਤਾਲ ਬਠਿੰਡਾ ਅੱਗੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਜਿੰਨਾ ਸਮਾਂ ਸਾਰੇ ਆਰੋਪੀਆਂ ਖਿਲਾਫ ਮਾਮਲਾ ਦਰਜ ਕਰਕੇ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ, ਓਨਾ ਸਮਾਂ ਸੰਘਰਸ਼ ਜਾਰੀ ਰਹੇਗਾ ਤੇ ਨਾ ਹੀ ਉਹ ਲਾਸ਼ ਦਾ ਪੋਸਟਮਾਰਟਮ ਕਰਾਉਣਗੇ ਤੇ ਨਾ ਹੀ ਸੰਸਕਾਰ ਕਰਨਗੇ।ਪੁਲਿਸ ਨੇ ਤਿੰਨ ਲੋਕਾਂ ਖਿਲਾਫ਼ ਕੀਤਾ ਮਾਮਲਾ ਦਰਜਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ ਸਿਟੀ ਬਠਿੰਡਾ ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਇੱਕ ਵਿਅਕਤੀ ਸੰਦੀਪ ਕੁਮਾਰ ਨਾਮ ਦੇ ਵੱਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਸੰਦੀਪ ਕੁਮਾਰ ਦੇ ਭਰਾ ਮੁਨੀਸ ਕੁਮਾਰ ਦੇ ਬਿਆਨ 'ਤੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ, ਜਿਸ ਵਿੱਚੋਂ ਦੋ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਇੱਕ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਦੋਵੇਂ ਪਾਰਟੀਆਂ ਦਾ ਲੈਣ-ਦੇਣ ਦਾ ਝਗੜਾ ਸੀ, ਜਿਸ ਦੀ ਜਾਂਚ ਡੀਐਸਪੀ ਸਿਟੀ ਵਨ ਕੋਲ ਚੱਲ ਰਹੀ ਸੀ। ਉਨ੍ਹਾਂ ਕਿਹਾ ਕਿ ਪੁਲਿਸ 'ਤੇ ਲਗਾਏ ਗਏ ਦੋਸ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।