Advertisment

ਬਟਾਲਾ: ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼, ਮੁਲਜ਼ਮ ਫਰਾਰ

author-image
Riya Bawa
New Update
ਬਟਾਲਾ: ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼, ਮੁਲਜ਼ਮ ਫਰਾਰ
Advertisment
ਬਟਾਲਾ- ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਬੀਤੀ ਰਾਤ ਬਟਾਲਾ ਵਿਚ ਬੇਅਦਬੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਬੀਤੀ ਦੇਰ ਰਾਤ ਕੁਝ ਵਿਅਕਤੀ ਗੁਰਦੁਆਰਾ ਸਾਹਿਬ 'ਚ ਬੇਅਦਬੀ ਜਾਂ ਚੋਰੀ ਕਰਨ ਦੇ ਇਰਾਦੇ ਨਾਲ ਦਾਖਲ ਹੋਏ ਸਨ। ਇਸ ਦੌਰਾਨ ਸੇਵਾਦਾਰਾਂ ਦੇ ਸਮੇਂ ਸਿਰ ਜਾਗਣ ਕਾਰਨ ਉਹ ਹਨੇਰੇ ਦਾ ਫ਼ਾਇਦਾ ਚੁੱਕਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਇਹ ਮਾਮਲਾ ਬੀਤੀ ਦੇਰ ਰਾਤ ਬਟਾਲਾ ਦੇ ਥਾਣਾ ਸਿਵਲ ਲਾਈਨ ਅਧੀਨ ਆਉਂਦੇ ਪਿੰਡ ਕੋਟਲੀ ਭਾਨ ਸਿੰਘ ਵਿਖੇ ਵਾਪਰੀ ਹੈ। publive-image ਉਨ੍ਹਾਂ ਨੂੰ ਕੋਟਲੀ ਭਾਨ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨਰਿੰਦਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਕੁਝ ਵਿਅਕਤੀ ਦੇਰ ਰਾਤ ਗੁਰਦੁਆਰਾ ਸਾਹਿਬ 'ਚ ਬੇਅਦਬੀ ਜਾਂ ਚੋਰੀ ਕਰਨ ਦੇ ਇਰਾਦੇ ਨਾਲ ਦਾਖਲ ਹੋਏ। ਇਸ ਦੌਰਾਨ ਸੇਵਾਦਾਰਾਂ ਦੇ ਸਮੇਂ ਸਿਰ ਜਾਗਣ ਕਾਰਨ ਉਹ ਹਨੇਰੇ ਦਾ ਫ਼ਾਇਦਾ ਚੁੱਕਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਅਮੋਲਕ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਕੋਟਲੀ ਭਾਨ ਸਿੰਘ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨਰਿੰਦਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਕੁਝ ਵਿਅਕਤੀ ਦੇਰ ਰਾਤ ਗੁਰਦੁਆਰਾ ਸਾਹਿਬ 'ਚ ਬੇਅਦਬੀ ਜਾਂ ਚੋਰੀ ਕਰਨ ਦੇ ਇਰਾਦੇ ਨਾਲ ਦਾਖਲ ਹੋਏ। ਗੁਰਦੁਆਰਾ ਕੋਟਲੀ ਭਾਨ ਸਿੰਘ ਦੇ ਸੇਵਾਦਾਰ ਰਾਤ ਸਮੇਂ ਉੱਥੇ ਸੁੱਤੇ ਸਨ। ਜਦੋਂ ਉਨ੍ਹਾਂ ਨੂੰ ਕੁਝ ਵਿਅਕਤੀਆਂ ਦੇ ਗੁਰਦੁਆਰਾ ਸਾਹਿਬ 'ਚ ਦਾਖਲ ਹੋਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਹ ਤੁਰੰਤ ਹਰਕਤ 'ਚ ਆ ਗਏ। ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਏ ਉਕਤ ਵਿਅਕਤੀ ਹਨੇਰੇ ਦਾ ਫ਼ਾਇਦਾ ਚੁੱਕਦੇ ਹੋਏ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਮੌਕੇ ਤੋਂ ਫ਼ਰਾਰ ਹੋਣ 'ਚ ਸਫ਼ਲ ਹੋ ਗਏ। publive-image -PTC News-
punjab-news punjab batala sacrilege-case
Advertisment

Stay updated with the latest news headlines.

Follow us:
Advertisment