adv-img
ਮੁੱਖ ਖਬਰਾਂ

ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ

By Ravinder Singh -- October 29th 2022 05:55 PM -- Updated: October 29th 2022 05:57 PM

ਪਟਿਆਲਾ : ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਉਤੇ ਐਸਪੀ ਹਰਬੀਰ ਸਿੰਘ ਅਟਵਾਲ ਦੀ ਅਗਵਾਈ ਵਿੱਚ ਪਟਿਆਲਾ ਸਪੈਸ਼ਲ ਸੈੱਲ ਪੁਲਸ ਦੇ ਇੰਚਾਰਜ ਜੀਐਸ ਸਿਕੰਦ ਅਤੇ ਮੁੱਖ ਅਫਸਰ ਜਸਪ੍ਰੀਤ ਖਰੌੜ ਪੁਲਿਸ ਪਾਰਟੀ ਨੇ ਸ਼ੱਕੀ ਅਤੇ ਭੈੜੇ ਪੁਰਸ਼ਾਂ ਉਤੇ ਸ਼ਿਕੰਜਾ ਕੱਸਣ ਲਈ ਵਿਸ਼ੇਸ਼ ਤੌਰ ਉਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਨਾਕਾਬੰਦੀ ਦੌਰਾਨ ਸਪੈਸ਼ਲ ਸੈੱਲ ਪੁਲਿਸ ਤੇ ਚੌਕੀ ਬਲਬੇੜਾ ਚੌਂਕੀ ਦੀ ਮੁੱਖ ਅਫਸਰ ਜਸਪ੍ਰੀਤ ਖਰੌੜ ਵੱਲੋਂ ਪਾਣੀਪਤ ਦੇ ਰਹਿਣ ਵਾਲੇ ਰਾਹੁਲ ਗੋਸਵਾਮੀ ਨੂੰ ਰੋਕ ਕੇ ਜਦੋਂ ਤਲਾਸ਼ੀ ਕੀਤੀ ਤਾਂ ਉਸ ਕੋਲੋਂ ਦੱਸ ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।

ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰਇਸ ਮਗਰੋਂ ਗ੍ਰਿਫ਼ਤਾਰ ਕਰਕੇ ਮੁਲਜ਼ਮ ਖ਼ਿਲਾਫ਼ ਥਾਣਾ ਬਲਬੇੜਾ ਵਿਖੇ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਦਾਲਤ ਕੋਲੋਂ ਮੁਲਜ਼ਮ ਦਾ ਦੋ ਦਿਨਾਂ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਹੁਣ ਪੁਲਿਸ ਇਸ ਮੁਲਜ਼ਮ ਤੋਂ ਰਿਮਾਂਡ ਦੌਰਾਨ ਇਨ੍ਹਾਂ ਨਸ਼ੀਲੀਆਂ ਗੋਲੀਆਂ ਸਬੰਧੀ ਗੰਭੀਰਤਾ ਨਾਲ ਪੁੱਛ ਪੜਤਾਲ ਕਰਕੇ ਕਈ ਹੋਰ ਅਹਿਮ ਖ਼ੁਲਾਸੇ ਵੀ ਕਰ ਸਕਦੀ ਹੈ ਉੱਥੇ ਹੀ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਜੀ ਐਸ ਸਿਕੰਦ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਇਹ ਦੂਜੀ ਵੱਡੀ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ : ਹਰਿਆਣਾ ਕਮੇਟੀ ਰਾਹੀਂ ਗੁਰੂ ਘਰਾਂ ਦਾ ਪ੍ਰਬੰਧ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ ਸਰਕਾਰ: ਐਡਵੋਕੇਟ ਧਾਮੀ

ਐੱਸਐੱਸਪੀ ਦੀਪਕ ਪਾਰਿਕ ਨੇ ਪਟਿਆਲਾ ਪੁਲਿਸ ਨੂੰ ਵਿਸ਼ੇਸ਼ ਤੌਰ ਉਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤੇ ਨਸ਼ਿਆਂ ਉਤੇ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਕਈ ਤਰ੍ਹਾਂ ਦੇ ਯਤਨ ਕਰਕੇ ਇਨ੍ਹਾਂ ਮਾੜੇ ਅਨਸਰਾਂ ਨੂੰ ਦਬੋਚ ਕੇ ਹੁਣ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਹੈ।

ਰਿਪੋਰਟ-ਗਗਨਦੀਪ ਆਹੂਜਾ

-PTC News

 

  • Share