ਬਰਨਾਲਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਨਸ਼ਾ ਤਸਕਰ ਨਿਕਲਿਆ ਕੋਰੋਨਾ ਪਾਜ਼ੀਟਿਵ

ਬਰਨਾਲਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਨਸ਼ਾ ਤਸਕਰ ਨਿਕਲਿਆ ਕੋਰੋਨਾ ਪਾਜ਼ੀਟਿਵ:ਬਰਨਾਲਾ : ਦੇਸ਼ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਜ਼ਿਲ੍ਹਾ ਬਰਨਾਲਾ ਦੀ ਮਹਿਲ ਕਲਾਂ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਗ੍ਰਿਫ਼ਤਾਰ ਕੀਤੇ ਗਏ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਨਸ਼ਾ ਤਸਕਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਪੁਲਿਸ ਮਹਿਕਮੇ ‘ਚ ਵੀ ਹੜਕੰਪ ਮਚ ਗਿਆ ਹੈ।

ਦਰਅਸਲ ‘ਚ ਬਰਨਾਲਾ ਪੁਲਿਸ ਵਲੋਂ ਪਿਛਲੇ ਦਿਨੀਂ ਮਾਲੇਕਰੋਟਲਾ ਤੋਂ ਜੁਲਫੀ ਗੌਰ ਅਲੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਨੂੰ ਮਹਿਲ ਕਲਾਂ ਪੁਲਿਸ ਅਤੇ ਸੀ.ਆਈ.ਏ. ਸਟਾਫ ਦੇ ਸਾਂਝੇ ਆਪਰੇਸ਼ਨ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਨਸ਼ਾ ਤਸਕਰ ਦੀ  ਗ੍ਰਿਫ਼ਤਾਰੀ ਮਗਰੋਂ ਇਸਦੀ ਕੋਰੋਨਾ ਜਾਂਚ ਕਰਵਾਈ ਗਈ ਸੀ, ਜੋ ਕਿ ਪਾਜ਼ੀਟਿਵ ਪਾਇਆ ਗਿਆ ਹੈ।

ਜਿਸ ਤੋਂ ਬਾਅਦ ਕਈ ਪੁਲਿਸ ਅਧਿਕਾਰੀਆਂ ਨੂੰ ਏਕਾਂਤਵਾਸ ਕੀਤਾ ਜਾ ਸਕਦਾ ਹੈ। ਇਸ ਸਬੰਧੀ ਐੱਸ.ਐੱਸ.ਪੀ. ਸੰਦੀਪ ਗੋਇਲ ਨੇ ਵੀ ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਸੀ।ਨਸ਼ਾ ਤਾਸਕਰ ਨੂੰ ਫੜਨ ਵਾਲੇ ਪੁਲਿਸ ਕਰਮਚਾਰੀਆਂ ਅਤੇ ਸੰਪਰਕ ਵਿੱਚ ਆਉਣ ਵਾਲੇ ਹੋਰ ਕਈ ਪੁਲਿਸ ਕਰਮੀਆਂ ਨੂੰ ਸਿਹਤ ਵਿਭਾਗ ਵਲੋਂ ਏਕਾਂਤਵਾਸ ‘ਚ ਰੱਖਿਆ ਜਾਵੇਗਾ ਅਤੇ ਸੈਂਪਲ ਲੈ ਕੇ ਭੇਜੇ ਜਾਣਗੇ।

ਦੱਸ ਦੇਈਏ ਕਿ ਬਰਨਾਲਾ ਜ਼ਿਲ੍ਹੇ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 24 ਪਾਜ਼ੀਟਿਵ ਮਾਮਲੇ ਪਾਏ ਗਏ ਹਨ ,ਜਿਨ੍ਹਾਂ ਵਿਚੋਂ 21 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ,ਜਦਕਿ 1 ਮਰੀਜ਼ ਦੀ ਮੌਤ ਹੋ ਚੁੱਕੀ ਹੈ। ਬਰਨਾਲੇ ਜ਼ਿਲ੍ਹੇ ਵਿੱਚ ਹੁਣ ਕੋਰੋਨਾ ਦੇ 2 ਕੇਸ ਐਕਟਿਵ ਹਨ।
-PTCNews