Fri, Apr 26, 2024
Whatsapp

ਮੁਰਾਦਾਬਾਦ 'ਚ ਲੰਗਰ ਹਾਲ ਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ਼ ਹੋਵੇ ਕਾਰਵਾਈ : ਐਡਵੋਕੇਟ ਧਾਮੀ

Written by  Ravinder Singh -- June 09th 2022 04:35 PM
ਮੁਰਾਦਾਬਾਦ 'ਚ ਲੰਗਰ ਹਾਲ ਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ਼ ਹੋਵੇ ਕਾਰਵਾਈ : ਐਡਵੋਕੇਟ ਧਾਮੀ

ਮੁਰਾਦਾਬਾਦ 'ਚ ਲੰਗਰ ਹਾਲ ਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ਼ ਹੋਵੇ ਕਾਰਵਾਈ : ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਨਜ਼ਦੀਕ ਪਿੰਡ ਗਾਗਨ ਮਨੋਹਰਪੁਰ ਵਿਖੇ ਪ੍ਰਸ਼ਾਸਨ ਵੱਲੋਂ ਲੰਗਰ ਹਾਲ ਤੇ ਕੁਝ ਸਿੱਖਾਂ ਦੇ ਘਰ ਤੋੜਨ ਦੇ ਸਬੰਧ ਵਿਚ ਇਨਸਾਫ਼ ਕਰਨ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਪੱਤਰ ਲਿਖਿਆ ਹੈ। ਮੁਰਾਦਾਬਾਦ 'ਚ ਲੰਗਰ ਹਾਲ ਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ਼ ਹੋਵੇ ਕਾਰਵਾਈ : ਐਡਵੋਕੇਟ ਧਾਮੀਐਡਵੋਕੇਟ ਧਾਮੀ ਨੇ ਯੂਪੀ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਗਾਗਨ ਮਨੋਹਰਪੁਰ ਵਿਖੇ ਸੰਨ 1973 ਤੋਂ ਵੱਸੇ ਹੋਏ ਸਿੱਖਾਂ ਨੂੰ ਜਾਣ ਬੁਝ ਕੇ ਉਜਾੜਿਆ ਜਾ ਰਿਹਾ ਹੈ, ਲਿਹਾਜ਼ਾ ਇਸ ਮਾਮਲੇ ਵਿੱਚ ਸਬੰਧਤ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਹੋਏ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਮੁਰਾਦਾਬਾਦ 'ਚ ਲੰਗਰ ਹਾਲ ਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ਼ ਹੋਵੇ ਕਾਰਵਾਈ : ਐਡਵੋਕੇਟ ਧਾਮੀਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਯੂਪੀ ਸਿੱਖ ਮਿਸ਼ਨ ਹਾਪੜ ਰਾਹੀਂ ਪੜਤਾਲ ਕਰਵਾਈ ਗਈ ਹੈ, ਜਿਸ ਦੀ ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਇਹ ਜ਼ਮੀਨ ਪੰਚਾਇਤ ਵੱਲੋਂ 1973 ਵਿਚ ਗੰਗਾ ਸਿੰਘ ਨਾਂ ਦੇ ਵਿਅਕਤੀ ਨੂੰ ਦਿੱਤੀ ਗਈ ਸੀ, ਜਿਸ ਦਾ ਪਰਿਵਾਰ ਹੁਣ ਤੱਕ ਇਸ ਉਤੇ ਰਹਿ ਰਿਹਾ ਹੈ। ਇਨ੍ਹਾਂ ਸਿੱਖਾਂ ਨੇ ਉਥੇ ਇਕ ਗੁਰਦੁਆਰਾ ਸਾਹਿਬ ਵੀ ਤਿਆਰ ਕੀਤਾ ਹੈ ਅਤੇ ਇਕ ਲੰਗਰ ਹਾਲ ਬਣਾਇਆ ਹੋਇਆ ਹੈ। ਜਿਥੇ ਰੋਜ਼ਾਨਾ ਸੈਂਕੜੇ ਲੋਕ ਫਰੀ ਲੰਗਰ ਛਕਦੇ ਹਨ ਪਰ ਪ੍ਰਸ਼ਾਸਨ ਨੇ ਲੰਗਰ ਹਾਲ ਨੂੰ ਤੋੜਦਿਆਂ ਕੁਝ ਸਿੱਖ ਪਰਿਵਾਰਾਂ ਦੇ ਘਰ ਵੀ ਢਾਹ ਦਿੱਤੇ ਹਨ। ਮੁਰਾਦਾਬਾਦ 'ਚ ਲੰਗਰ ਹਾਲ ਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ਼ ਹੋਵੇ ਕਾਰਵਾਈ : ਐਡਵੋਕੇਟ ਧਾਮੀਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਇਹ ਧੱਕੇਸ਼ਾਹੀ ਵਾਲੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ 50 ਸਾਲ ਤੋਂ ਵੱਸੇ ਸਿੱਖਾਂ ਨੂੰ ਉਜਾੜਨਾ ਕਿਸੇ ਤਰ੍ਹਾਂ ਜਾਇਜ਼ ਨਹੀਂ ਹੈ ਅਤੇ ਯੂਪੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਨਾਗਰਿਕਾਂ ਨਾਲ ਹੁੰਦੀ ਧੱਕੇਸ਼ਾਹੀ ਰੋਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਸਿੱਖਾਂ ਦੇ ਘਰ ਢਾਹੁਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਿੱਖਾਂ ਦਾ ਉਜਾੜਾ ਰੋਕਿਆ ਜਾਵੇ। ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦੇ ਸਾਥੀ ਨਿੱਕੂ ਦੇ ਕਰੀਬੀ ਰਹੇ 4 ਗੈਂਗਸਟਰਾਂ ਸਣੇ 6 ਗ੍ਰਿਫ਼ਤਾਰ


Top News view more...

Latest News view more...