ਮੁੱਖ ਖਬਰਾਂ

Anupam Shyam : ਨਹੀਂ ਰਹੇ ਮਸ਼ਹੂਰ ਅਦਾਕਾਰ ਅਨੁਪਮ ਸ਼ਿਆਮ, 63 ਸਾਲ ਦੀ ਉਮਰ 'ਚ ਲਏ ਆਖਰੀ ਸਾਹ

By Shanker Badra -- August 09, 2021 10:48 am

ਮੁੰਬਈ : ਮਨ ਕੀ ਆਵਾਜ਼ ਪ੍ਰਤਿਗਿਆ ਵਿਚ ਠਾਕੁਰ ਸੱਜਣ ਸਿੰਘ ਦੀ ਭੂਮਿਕਾ ਨਿਭਾਉਣ ਵਾਲੇ ਬਜ਼ੁਰਗ ਅਦਾਕਾਰ ਅਨੁਪਮ ਸ਼ਿਆਮ ਓਝਾ (Actor Anupam Shyam Ojha) ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ। ਕਈ ਫਿਲਮਾਂ ਅਤੇ ਸੀਰੀਅਲਾਂ ਵਿੱਚ ਕੰਮ ਚੁੱਕੇ ਉਝਾ (Anupam Shyam Death )ਦੀ ਲੰਬੀ ਬਿਮਾਰੀ ਤੋਂ ਬਾਅਦ ਐਤਵਾਰ ਨੂੰ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਹੈ।

Anupam Shyam : ਨਹੀਂ ਰਹੇ ਮਸ਼ਹੂਰ ਅਦਾਕਾਰ ਅਨੁਪਮ ਸ਼ਿਆਮ, 63 ਸਾਲ ਦੀ ਉਮਰ 'ਚ ਲਏ ਆਖਰੀ ਸਾਹ

ਪੜ੍ਹੋ ਹੋਰ ਖ਼ਬਰਾਂ : ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਕਤਲ ਮਾਮਲੇ 'ਚ ਇੱਕ ਸ਼ੂਟਰ ਦੀ ਹੋਈ ਸ਼ਨਾਖ਼ਤ

ਉਹ 63 ਸਾਲਾਂ ਦੇ ਸਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਕਿਡਨੀ ਸੰਬੰਧੀ ਸਮੱਸਿਆਵਾਂ ਕਾਰਨ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ,ਜਿੱਥੇ ਉਹ ਇੰਟੈਂਸਿਵ ਕੇਅਰ ਸੈਂਟਰ ਵਿਚ ਸੀ। ਉਨ੍ਹਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਉਹ ਕਾਫ਼ੀ ਲੰਮੇ ਸਮੇਂ ਤੋਂ ਬਿਮਾਰ ਸਨ।

Anupam Shyam : ਨਹੀਂ ਰਹੇ ਮਸ਼ਹੂਰ ਅਦਾਕਾਰ ਅਨੁਪਮ ਸ਼ਿਆਮ, 63 ਸਾਲ ਦੀ ਉਮਰ 'ਚ ਲਏ ਆਖਰੀ ਸਾਹ

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਅਨੁਪਮ ਸ਼ਿਆਮ ਨੂੰ ਬਿਮਾਰੀ ਦੇ ਕਾਰਨ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਫਿਰ ਉਨ੍ਹਾਂ ਦੇ ਭਰਾ ਨੇ ਮਾੜੀ ਵਿੱਤੀ ਹਾਲਤ ਦਾ ਹਵਾਲਾ ਦਿੰਦੇ ਹੋਏ ਲੋਕਾਂ ਤੋਂ ਮਦਦ ਦੀ ਅਪੀਲ ਕੀਤੀ ਸੀ। ਹਾਲਾਂਕਿ ਅਨੁਪਮ ਇਲਾਜ ਤੋਂ ਬਾਅਦ ਕੰਮ 'ਤੇ ਪਰਤੇ, ਉਨ੍ਹਾਂ ਨੂੰ ਹਫਤੇ 'ਚ ਤਿੰਨ ਵਾਰ ਡਾਇਲਸਿਸ ਕਰਵਾਉਣਾ ਪਿਆ।

Anupam Shyam : ਨਹੀਂ ਰਹੇ ਮਸ਼ਹੂਰ ਅਦਾਕਾਰ ਅਨੁਪਮ ਸ਼ਿਆਮ, 63 ਸਾਲ ਦੀ ਉਮਰ 'ਚ ਲਏ ਆਖਰੀ ਸਾਹ

ਦੱਸ ਦੇਈਏ ਕਿ ਅਨੁਪਮ ਸ਼ਿਆਮ ਦਾ ਜਨਮ 20 ਸਤੰਬਰ 1957 ਨੂੰ ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿਚ ਹੋਇਆ ਸੀ। ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਪ੍ਰਤਾਪਗੜ੍ਹ ਤੋਂ ਕੀਤੀ। ਬਾਅਦ ਵਿਚ ਉਨ੍ਹਾਂ ਨੇ ਭਾਰਤੇਂਦੂ ਨਾਟਯ ਅਕੈਡਮੀ, ਲਖਨਊ ਤੋਂ ਥੀਏਟਰ ਦੀ ਪੜ੍ਹਾਈ ਕੀਤੀ। ਦਿੱਲੀ ਆਉਣ ਤੋਂ ਬਾਅਦ ਉਹ ਸ਼੍ਰੀ ਰਾਮ ਸੈਂਟਰ ਰੰਗਮੰਡਲ ਵਿਚ ਸ਼ਾਮਲ ਹੋਏ ਅਤੇ ਫਿਰ ਉਨ੍ਹਾਂ ਦੀ ਅਦਾਕਾਰੀ ਦੇ ਹੁਨਰ ਨੂੰ ਨੈਸ਼ਨਲ ਸਕੂਲ ਆਫ਼ ਡਰਾਮਾ ਵਿਚ ਇਕ ਨਵਾਂ ਆਯਾਮ ਮਿਲਿਆ।

Anupam Shyam : ਨਹੀਂ ਰਹੇ ਮਸ਼ਹੂਰ ਅਦਾਕਾਰ ਅਨੁਪਮ ਸ਼ਿਆਮ, 63 ਸਾਲ ਦੀ ਉਮਰ 'ਚ ਲਏ ਆਖਰੀ ਸਾਹ

ਅਨੁਪਮ ਸ਼ਿਆਮ ਨੇ ਕਈ ਫਿਲਮਾਂ 'ਚ ਕੰਮ ਕੀਤਾ ਸੀ ਪਰ ਉਨ੍ਹਾਂ ਨੂੰ ਸੀਰੀਅਲ 'ਮਨ ਕੀ ਆਵਾਜ਼ ਪ੍ਰਤਿਗਿਆ' ਤੋਂ ਕਾਫੀ ਪ੍ਰਸਿੱਧੀ ਮਿਲੀ। ਅਨੁਪਮ ਦੀ ਪ੍ਰਸਿੱਧੀ ਅਜਿਹੀ ਸੀ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਰੈਲੀ ਜਾਂ ਮੀਟਿੰਗ ਵਿਚ ਜਿੱਥੇ ਉਹ ਸ਼ਾਮਲ ਹੁੰਦੇ ਸੀ, ਉਥੇ ਇਕ ਸ਼ਾਨਦਾਰ ਇਕੱਠ ਹੁੰਦਾ ਸੀ।

Anupam Shyam : ਨਹੀਂ ਰਹੇ ਮਸ਼ਹੂਰ ਅਦਾਕਾਰ ਅਨੁਪਮ ਸ਼ਿਆਮ, 63 ਸਾਲ ਦੀ ਉਮਰ 'ਚ ਲਏ ਆਖਰੀ ਸਾਹ

ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਸਕੂਲਾਂ ਵਿਚ ਰੋਜ਼ਾਨਾ 10 ਹਜ਼ਾਰ ਕੋਰੋਨਾ ਟੈਸਟ ਲਾਜ਼ਮੀ ਕਰਨ ਦੇ ਦਿੱਤੇ ਆਦੇਸ਼

ਅਨੁਪਮ ਨੇ 'ਅਮਰਾਵਤੀ ਕੀ ਕਥਾਏਂ', 'ਰਿਸ਼ਤੇ', 'ਕਿਉਂਕਿ...', 'ਜੀਨਾ ਇਸੀ ਕਾ ਨਾਮ ਹੈ', 'ਮਨ ਕੀ ਅਵਾਜ਼ ਪ੍ਰਤਿਗਿਆ', 'ਹਮਨੇ ਲੀ ਹੈ ਸ਼ਪਥ', 'ਡੋਲੀ ਅਰਮਾਨੋਂ ਕੀ, ਕ੍ਰਿਸ਼ਨਾ ਚਲੀ ਲੰਡਨ ਵਰਗੇ ਬਹੁਤ ਸਾਰੇ ਸੀਰੀਅਲਾਂ ਵਿਚ ਕੰਮ ਕੀਤਾ ਹੈ। ਉਨ੍ਹਾਂ ਨੇ ਸੰਘਰਸ਼, ਦੁਸ਼ਮਨ, ਦਿਲ ਸੇ, ਪਿਆਰ ਤੋ ਹੋਨਾ ਹੀ ਥਾ, ਪਰਜ਼ਾਨੀਆ, ਗੋਲਮਾਲ, ਨਾਇਕ: ਦਿ ਰੀਅਲ ਹੀਰੋ ਅਤੇ ਪਾਪ ਸ਼ਕਤੀ: ਦਿ ਪਾਵਰ ਵਰਗੀਆਂ ਫਿਲਮਾਂ ਵਿਚ ਵੀ ਆਪਣਾ ਨਾਮ ਬਣਾਇਆ।

-PTCNews

  • Share