ਅਦਾਕਾਰ ਬਿੰਨੂ ਢਿੱਲੋਂ ਦੇ ਪਿਤਾ ਦਾ ਹੋਇਆ ਦੇਹਾਂਤ, ਅੱਜ ਦੁਪਹਿਰ ਹੋਵੇਗਾ ਅੰਤਿਮ ਸੰਸਕਾਰ
ਚੰਡੀਗੜ੍ਹ: ਪੰਜਾਬੀ ਅਦਾਕਾਰ ਬਿੰਨੂ ਢਿੱਲੋਂ (Binnu Dhillon) ਨੂੰ ਅੱਜ ਡੂੰਘਾ ਸਦਮਾ ਲਗਾ ਹੈ। ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਬਿੰਨੂ ਢਿੱਲੋਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਇਸ ਦੁਖਦ ਖ਼ਬਰ ਨੂੰ ਸਾਂਝਾ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੀ ਮਾਂ ਦਾ ਦੇਹਾਂਤ ਹੋਇਆ ਸੀ ਤੇ ਹੁਣ ਪਿਤਾ ਹਰਬੰਸ ਸਿੰਘ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ।
ਉਨ੍ਹਾਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਲਿਖਿਆ ਹੈ ਕਿ ਕਲਾਕਾਰ ਨੇ ਪਿਤਾ ਦੀ ਤਸਵੀਰ ਸ਼ੇਅਰ ਕਰ ਲਿਖਿਆ-ਲਵ ਯੂ ਪਾਪਾ ਜੀ.. ਮਿਸ ਯੂ ਹਮੇਸ਼ਾ.. ?? ਸਾਡੇ ਸਤਿਕਾਰਯੋਗ ਪਿਤਾ ਜੀ ਸਰਦਾਰ ਹਰਬੰਸ ਸਿੰਘ ਢਿੱਲੋਂ ਜੀ, ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ। ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਰਸਮ ਰਾਮਬਾਗ ਧੂਰੀ ਵਿਖੇ ਕੱਲ੍ਹ ਮਿਤੀ 25 ਮਈ 2022 ਨੂੰ ਦੁਪਹਿਰ 12 ਵਜੇ ਕੀਤੀ ਜਾਵੇਗੀ।
ਗੌਰਤਲਬ ਹੈ ਕਿ ਇਸ ਤੋਂ ਪਹਿਲਾ ਉਨ੍ਹਾਂ ਦੇ ਮਾਤਾ ਜੀ ਵੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਦੁਨਿਆ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੀ ਮਾਤਾ ਜੀ ਦਾ ਦਿਹਾਂਤ ਪਿਛਲੇ ਸਾਲ 10 ਫਰਵਰੀ ਨੂੰ ਹੋਇਆ ਸੀ। ਜਿਸਦੀ ਜਾਣਕਾਰੀ ਕਲਾਕਾਰ ਵੱਲੋਂ ਸ਼ੇਅਰ ਕੀਤੀ ਗਈ ਸੀ।View this post on Instagram
ਉਨ੍ਹਾਂ ਦੀ ਮਾਤਾ ਸਰਦਾਰਨੀ ਨਰਿੰਦਰ ਕੌਰ ਦਾ 86 ਸਾਲਾਂ ਦੀ ਉਮਰ ਵਿੱਚ ਅਕਾਲ ਚਲਾਣਾ ਹੋਇਆ। ਇਸ ਖ਼ਬਰ ਤੋਂ ਬਾਅਦ ਬਿੰਨੂ ਦੇ ਫ਼ੈਨਜ਼ ਤੇ ਪਾਲੀਵੁੱਡ ਕਲਾਕਾਰ ਉਨ੍ਹਾਂ ਦੇ ਪਿਤਾ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਇਹ ਵੀ ਪੜ੍ਹੋ: ਮਹਿੰਗਾਈ ਰੋਕਣ ਲਈ ਕਣਕ ਤੋਂ ਬਾਅਦ ਕੇਂਦਰ ਸਰਕਾਰ ਨੇ ਹੁਣ ਚੀਨੀ ਦੇ ਨਿਰਯਾਤ 'ਤੇ ਲਾਈ ਸ਼ਰਤੀਆ ਪਾਬੰਦੀ
-PTC News