Sat, Apr 27, 2024
Whatsapp

ਪਾਲੀਵੁੱਡ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- February 24th 2020 03:00 PM
ਪਾਲੀਵੁੱਡ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪਾਲੀਵੁੱਡ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪਾਲੀਵੁੱਡ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਜਿੱਥੇ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ ਅਤੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ ਹੈ। ਇਸ ਮੌਕੇ ਉਨ੍ਹਾਂ ਨਾਲ ਰੌਸ਼ਨ ਪ੍ਰਿੰਸ, ਜੱਸ ਢਿੱਲੋਂ ਅਤੇ ਸਰਬਜੀਤ ਸਿੰਘ ਵੀ ਨਤਮਸਤਕ ਹੋਏ ਹਨ। ਦੱਸਣਯੋਗ ਹੈ ਕਿਗਿੱਪੀ ਗਰੇਵਾਲ ਆਪਣੀ ਫ਼ਿਲਮ 'ਇੱਕ ਸੰਧੂ ਹੁੰਦਾ ਸੀ' ਦੀ ਰਿਲੀਜ਼ਿੰਗ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਜਿੱਥੇ ਟੀਜ਼ਰ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ, ਉਥੇ ਹੀ ਫਿਲਮ 'ਇਕ ਸੰਧੂ ਹੁੰਦਾ ਸੀ' ਦੇ ਗੀਤਾਂ ਨੂੰ ਵੀ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹੁਣ ਇਸ ਫਿਲਮ ਦਾ ਟਾਈਟਲ ਟਰੈਕ ਰਿਲੀਜ਼ ਹੋਇਆ ਸੀ, ਜਿਸ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਗਿੱਪੀ ਗਰੇਵਾਲ ਦੀ ਮੁੱਖ ਭੂਮਿਕਾ ਵਾਲੀ ਇਹ ਐਕਸ਼ਨ, ਰੋਮਾਂਸ ਤੇ ਡਰਾਮਾ ਫਿਲਮ ਇਸ ਸਾਲ ਦੀ ਸਭ ਤੋਂ ਮਹਿੰਗੀ ਪੰਜਾਬੀ ਫਿਲਮ ਹੋਵੇਗੀ। ਇਹ ਫਿਲਮ 28 ਫਰਵਰੀ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਦੱਸ ਦੇਈਏ ਕਿ ਇਸ ਫ਼ਿਲਮ 'ਇੱਕ ਸੰਧੂ ਹੁੰਦਾ ਸੀ' ਨੂੰ ਰਾਕੇਸ਼ ਮਹਿਤਾ ਡਾਇਰੈਕਟ ਕਰ ਰਹੇ ਹਨ। ਇਸ ਫਿਲਮ 'ਚ ਬਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਗਿੱਪੀ ਗਰੇਵਾਲ ਨਾਲ ਦਿਖਾਈ ਦੇਵੇਗੀ। ਇਸ ਤੋਂ ਇਲਾਵਾ ਰੌਸ਼ਨ ਪ੍ਰਿੰਸ, ਬੱਬਲ ਰਾਏ ਤੇ ਧੀਰਜ ਕੁਮਾਰ ਵੀ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੀ ਫ਼ਿਲਮ 'ਡਾਕਾ' ਬਾਕਸ ਆਫ਼ਿਸ ਤੇ ਹਿੱਟ ਹੋਈ ਸੀ। -PTCNews


Top News view more...

Latest News view more...