‘ਕੇਸਰੀ’ ਅਤੇ MS ਧੋਨੀ ਫ਼ੇਮ ਅਦਾਕਾਰ ਸੰਦੀਪ ਨਾਹਰ ਨੇ ਲਈ ਆਪਣੀ ਜਾਨ, ਫੇਸਬੁੱਕ 'ਤੇ live ਹੋ ਦੱਸੀ ਵਜ੍ਹਾ
ਬਾਲੀਵੁੱਡ ਇੰਡਸਟਰੀ ' ਚ ਇਕ 'ਤੋਂ ਬਾਅਦ ਇੱਕ Suicide ਦੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਕਿ ਕਾਫੀ ਹੈਰਾਨ ਕਰਨ ਵਾਲੇ ਹਨ। ਇਹਨਾਂ 'ਚ ਇੱਕ ਹੋਰ ਨਾਮ ਸਾਹਮਣੇ ਆਇਆ ਹੈ ਸੰਦੀਪ ਨਾਹਰ ਦਾ। ਜੋ ਕਿ ਫਿਲਮ ਐੱਮ.ਐੱਸ. ਧੋਨੀ ਦੇ ਵਿਚ ਇਕ ਅਹਿਮ ਕਿਰਦਾਰ ਨਿਭਾਇਆ ਸੀ। ਸੰਦੀਪ ਨੇ ਫ਼ਿਲਮ ‘ਕੇਸਰੀ’ ਤੇ ਹੋਰ ਵੀ ਕਈ ਫ਼ਿਲਮਾਂ ‘ਚ ਬਿਹਤਰੀਨ ਅਦਾਕਾਰੀ ਕੀਤੀ ਸੀ ਜਿਸ ਦੀ ਸ਼ਲਾਘਾ ਵੀ ਹੋਈ । ਅਚਾਨਕ ਸੰਦੀਪ ਵੱਲੋਂ ਚੁੱਕੇ ਇਸ ਕਦਮ ਨਾਲ ਬਾਲੀਵੁੱਡ ਅਤੇ ਫ਼ਿਲਮ ਜਗਤ ‘ਚ ਸੋਗ ਦੀ ਲਹਿਰ ਹੈ ।ਇਸ ਦੇ ਨਾਲ ਹੀ ਉਨ੍ਹਾਂ ਦੀ ਮੌਤ ਦੀ ਖਬਰ ‘ਤੇ ਕਿਸੇ ਨੂੰ ਵੀ ਯਕੀਨ ਨਹੀਂ ਹੋ ਰਿਹਾ ।ਹਰ ਕੋਈ ਹੈਰਾਨ ਹੈ ਕਿ ਉਨ੍ਹਾਂ ਨੇ ਅਜਿਹਾ ਕਿਉਂ ਕੀਤਾ ਪੜ੍ਹੋ ਹੋਰ ਖ਼ਬਰਾਂ : ਵੱਡੀ ਖ਼ਬਰ : ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨਾਮਜਦ ਦੀਪ ਸਿੱਧੂ ਚੜ੍ਹਿਆ ਪੁਲਿਸ ਅੜਿੱਕੇ ਪਿਛਲੇ ਸਾਲ ਹੀ ਫਿਲਮ ਐੱਮ.ਐੱਸ. ਧੋਨੀ ਦੇ ਲੀਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਸੁਸਾਈਡ ਨਾਲ ਹਰ ਕੋਈ ਹੈਰਾਨ ਰਹਿ ਗਿਆ ਸੀ। ਹੁਣ ਇਸ ਫਿਲਮ ਦਾ ਹਿੱਸਾ ਰਹੇ ਅਦਾਕਾਰ ਸੰਦੀਪ ਨਾਹਰ ਦੇ ਵੀ ਸੁਸਾਈਡ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਸੰਦੀਪ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਤੌਰ 'ਤੇ ਠੀਕ ਮਹਿਸੂਸ ਨਹੀਂ ਕਰ ਰਹੇ ਸਨ। ਸੋਸ਼ਲ ਮੀਡੀਆ ਦੇ ਜ਼ਰੀਏ ਉਨ੍ਹਾਂ ਨੇ ਆਪਣਾ ਹਾਲ ਬਿਆਨ ਕੀਤਾ। ਹਾਲਾਂਕਿ ਉਨ੍ਹਾਂ ਦੀ ਮੌਤ ਦੇ ਸਪੱਸ਼ਟ ਕਾਰਨ ਦਾ ਪਤਾ ਨਹੀਂ ਚੱਲ ਸਕਿਆ ਹੈ ਪਰ Police ਨੂੰ ਸ਼ੱਕ ਹੈ ਕਿ ਸੰਦੀਪ ਨੇ ਆਤਮ ਹੱਤਿਆ ਹੀ ਕੀਤੀ ਹੈ।
Actor Sandeep Nahar dies allegedly by suicide at his residence in Mumbai's Goregaon area. Case lodged, matter being probed: Mumbai Police — ANI (@ANI) February 15, 2021
View this post on Instagram