ਕਿਸਾਨ ਅੰਦੋਲਨ ਖ਼ਿਲਾਫ਼ ਬੋਲਣ ਵਾਲੇ ਕਲਾਕਾਰ ਤੇ ਖਿਡਾਰੀਆਂ ਦਾ ਅਮਰੀਕਾ 'ਚ ਹੋਵੇਗਾ ਬਾਈਕਾਟ: ਸਿੱਖ ਜਥੇਬੰਦੀਆਂ
ਅਮਰੀਕਾ ਦੀਆਂ 80 ਤੋਂ ਵਧੇਰੇ ਸਿੱਖ ਜੱਥੇਬੰਦੀਆਂ ਨੇ ਉਥੋਂ ਦੀਆਂ ਸਮਾਜਿਕ ਸੰਸਥਾਵਾਂ ਨਾਲ ਮਿਲ ਕੇ ਭਾਰਤ ਵਿਚ ਚੱਲ ਰਹੇ ਅੰਦੋਲਨ ਦੀ ਹਿਮਾਇਤ ਲਈ ਵਿਸ਼ੇਸ਼ ਸਭਾ ਬੁਲਾਈ। ਇਸ ਵਿਚ ਸਥਾਨਕ ਲੋਕਾਂ ਤੋਂ ਇਲਾਵਾ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਭਾ ਵਿਚ ਫਰਿਜ਼ਨੋ (ਕੈਲੇਫੋਰਨੀਆਂ) ਦੇ ਮੇਅਰ ਜੈਰੀ ਡਾਇਰ ਵੀ ਸ਼ਾਮਲ ਹੋਏ, ਜਿਨ੍ਹਾਂ ਸੰਬੋਧਨ ਕਰਦਿਆਂ ਆਖਿਆ ਕਿ ਵਿਸ਼ਵ ਵਿਚ ਕਿਤੇ ਵੀ ਚਾਹੇ ਉਹ ਭਾਰਤ ਹੋਵੇ ਜਾਂ ਅਮਰੀਕਾ ਜੇਕਰ ਲੋਕਤੰਤਰ ਦਾ ਘਾਣ ਹੁੰਦਾ ਹੈ ਤਾਂ ਸਾਰਿਆਂ ਨੂੰ ਮਿਲ ਕੇ ਉਸ ਦੇ ਖ਼ਿਲਾਫ਼ ਆਵਾਜ਼ ਚੁੱਕਣੀ ਚਾਹੀਦੀ ਹੈ।
ਪੜ੍ਹੋ ਹੋਰ ਖ਼ਬਰਾਂ : ਸੰਗਰੂਰ -ਪਟਿਆਲਾ ਰੋਡ ‘ਤੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ , ਕਈ ਜ਼ਖਮੀ
ਪੜ੍ਹੋ ਹੋਰ ਖ਼ਬਰਾਂ : ਪ੍ਰਧਾਨ ਮੰਤਰੀ ਨੇ ਕਿਹਾ – MSP ਸੀ, ਹੈ ਅਤੇ ਰਹੇਗਾ , ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੀਤੀ ਅਪੀਲ
ਸਭਾ ਦੌਰਾਨ ਦਿੱਲੀ ਵਿੱਚ 26 ਜਨਵਰੀ ਨੂੰ ਹੋਏ ਘਟਨਾਕ੍ਰਮ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾ, ਕਿਸਾਨਾ ਅਤੇ ਪੱਤਰਕਾਰਾਂ ਦੀ ਪੈਰਵਾਈ ਕਰ ਰਹੇ ਐਡਵੋਕੇਟ ਅਮਰਵੀਰ ਸਿੰਘ ਭੁੱਲਰ ਕੋਲੋਂ ਇਨ੍ਹਾਂ ਕੇਸਾਂ ਦੀ ਜਾਣਕਾਰੀ ਲਈ ਗਈ। ਇਸ ਦੌਰਾਨ ਐਕਟਿਵਿਸਟ ਨੌਦੀਪ ਕੌਰ ਅਤੇ ਉਨ੍ਹਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਵੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਖਾਲਸਾ ਏਡ, ਏਸੀ਼ਆ ਦੇ ਮੁਖੀ ਅਮਰਪ੍ਰੀਤ ਸਿੰਘ ਨੇ ਮੋਰਚੇ ਦੀ ਅਜੋਕੀ ਸਥਿਤੀ ਦੱਸੀ ਅਤੇ ਚੱਲ ਰਹੀਆਂ ਸਮਾਜ ਸੇਵੀ ਸੇਵਾਵਾਂ ਸੰਬੰਧੀ ਲੋਕਾਂ ਨੂੰ ਜਾਣੂ ਕਰਵਾਇਆ।