Tue, Apr 30, 2024
Whatsapp

ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਮਹਿਲਾ ਟੀਚਰ ਨਾਲ ਵਾਪਰਿਆ ਵੱਡਾ ਹਾਦਸਾ

Written by  Shanker Badra -- May 15th 2019 03:05 PM
ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਮਹਿਲਾ ਟੀਚਰ ਨਾਲ ਵਾਪਰਿਆ ਵੱਡਾ ਹਾਦਸਾ

ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਮਹਿਲਾ ਟੀਚਰ ਨਾਲ ਵਾਪਰਿਆ ਵੱਡਾ ਹਾਦਸਾ

ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਮਹਿਲਾ ਟੀਚਰ ਨਾਲ ਵਾਪਰਿਆ ਵੱਡਾ ਹਾਦਸਾ:ਆਦਮਪੁਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਜਲੰਧਰ ਦੇ ਆਦਮਪੁਰ ਤੋਂ ਸਾਹਮਣੇ ਆਇਆ ਹੈ।ਜਿਥੇ ਆਦਮਪੁਰ-ਭੋਗਪੁਰ ਰੋਡ 'ਤੇ ਪਿੰਡ ਡੀਂਗਰੀਆਂ ਨੇੜੇ ਕਾਰ ਅਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ।ਇਸ ਹਾਦਸੇ ਵਿੱਚ ਮਹਿਲਾ ਟੀਚਰ ਦੀ ਮੌਤ ਹੋ ਗਈ ਹੈ ਜਦਕਿ ਉਸਦੀ ਧੀ ਗੰਭੀਰ ਰੂਪ ਵਿੱਚ ਜ਼ਖਮੀ ਹੈ। [caption id="attachment_295508" align="aligncenter" width="300"]Adampur-Bhogpur road Accident ,Female teacher Death ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਮਹਿਲਾ ਟੀਚਰ ਨਾਲ ਵਾਪਰਿਆ ਵੱਡਾ ਹਾਦਸਾ[/caption] ਜਾਣਕਾਰੀ ਅਨੁਸਾਰ ਮਹਿਲਾ ਸਕੂਲ ਟੀਚਰ ਕੁਲਵਿੰਦਰ ਕੌਰ ਅਤੇ ਉਸਦੀ ਧੀ ਜੋਤੀ ਕੁਮਾਰੀ ਵਾਸੀ ਪੰਡੋਰੀ ਨਿੱਝਰਾਂ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਸੰਗਰਾਂਦ ਦੇ ਮੌਕੇ ਪਿੰਡ ਸੂਸਾਂ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ।ਇਸ ਦੌਰਾਨ ਪਿੰਡ ਡੀਂਗਰੀਆਂ ਨੇੜੇ ਭੋਗਪੁਰ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਸਵਿਫਟ ਕਾਰ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ ਹੈ। [caption id="attachment_295503" align="aligncenter" width="300"]Adampur-Bhogpur road Accident ,Female teacher Death ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਮਹਿਲਾ ਟੀਚਰ ਨਾਲ ਵਾਪਰਿਆ ਵੱਡਾ ਹਾਦਸਾ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ ‘ਚ ਉਤਰੇ ਬਾਲੀਵੁੱਡ ਅਦਾਕਾਰ ਅਨਿਲ ਕਪੂਰ , ਸ਼ੇਅਰ ਕੀਤੀ ਇਹ ਵੀਡੀਓ ਇਸ ਹਾਦਸੇ ਵਿੱਚ ਐਕਟਿਵਾ ਚਲਾ ਰਹੀ ਸਕੂਲ ਟੀਚਰ ਕੁਲਵਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਿੱਛੇ ਬੈਠੀ ਜੋਤੀ ਕੁਮਾਰੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ ਹੈ, ਜਿਸ ਨੂੰ ਤੁਰੰਤ ਆਦਮਪੁਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...