Fri, Jul 11, 2025
Whatsapp

ਸੜਕ ਹਾਦਸੇ 'ਚ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਜ਼ਖ਼ਮੀ

Reported by:  PTC News Desk  Edited by:  Pardeep Singh -- May 11th 2022 06:54 AM
ਸੜਕ ਹਾਦਸੇ 'ਚ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਜ਼ਖ਼ਮੀ

ਸੜਕ ਹਾਦਸੇ 'ਚ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਜ਼ਖ਼ਮੀ

ਜਲੰਧਰ: ਵਿਧਾਨ ਸਭਾ ਹਲਕਾ ਆਦਮਪੁਰ ਇਲਾਕੇ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਅੱਜ ਇਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿੱਚ ਉਨ੍ਹਾਂ ਦਾ ਪੀ.ਏ ਮਨਦੀਪ ਸਿੰਘ ਵੀ ਜ਼ਖ਼ਮੀ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਤੋਂ ਜਲੰਧਰ ਵਾਪਸ ਆਉਂਦੇ ਹੋਏ ਬਹਿਰਾਮ ਨੇੜੇ ਵਿਧਾਇਕ ਸੁਖਵਿੰਦਰ ਕੋਟਲੀ ਦੀ ਗੱਡੀ ਅੱਗੇ ਇੱਕ ਬਾਈਕ ਸਵਾਰ ਆ ਗਿਆ, ਜਿਸ ਕਰਕੇ ਇਹ ਵੱਡਾ ਹਾਦਸਾ ਹੋਇਆ ਹੈ। ਫਿਲਹਾਲ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਜਲੰਧਰ ਦੇ ਜੌਹਲ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਕਿ ਉਹ ਖ਼ਤਰੇ ਤੋਂ ਬਿਲਕੁਲ ਬਾਹਰ ਹਨ। ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਕਿ ਵਿਧਾਇਕ ਸੁਖਵਿੰਦਰ ਕੋਟਲੀ ਦੇ ਪਸਲੀਆਂ ਅਤੇ ਗੋਡੇ ਵਿੱਚ ਫਰੈਕਚਰ ਆਇਆ ਹੈ। ਇਹ ਵੀ ਪੜ੍ਹੋ:ਭਾਖੜਾ ਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ 'ਚ ਨਹਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ -PTC News


Top News view more...

Latest News view more...

PTC NETWORK
PTC NETWORK