Advertisment

ਵਧੀਕ ਮੁੱਖ ਚੋਣ ਅਫਸਰ ਨੇ ਲਿਆ ਈਵੀਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾ

author-image
Ravinder Singh
Updated On
New Update
ਵਧੀਕ ਮੁੱਖ ਚੋਣ ਅਫਸਰ ਨੇ ਲਿਆ ਈਵੀਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾ
Advertisment
ਅੰਮ੍ਰਿਤਸਰ : ਡੀ.ਪੀ.ਐਸ. ਖਰਬੰਦਾ ਵਧੀਕ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਅੱਜ ਈ.ਵੀ.ਐਮ ਸਟਰਾਂਗ ਰੂਮਾਂ/ਕਾਊਂਟਿੰਗ ਸੈਂਟਰਾਂ ਦੀ ਸੁਰੱਖਿਆ ਸਬੰਧੀ ਅੰਮ੍ਰਿਤਸਰ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਬਾਬਾ ਬਕਾਲਾ, ਅਜਨਾਲਾ ਸਮੇਤ ਸ਼ਹਿਰ ਵਿੱਚ ਬਣਾਏ ਗਏ ਸਾਰੇ 11 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਿਆ ਤੇ ਗਿਣਤੀ ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਸਟਰਾਂਗ ਰੂਮਾਂ ਦਾ ਨਿਰੀਖਣ ਕਰਦਿਆਂ ਉਨ੍ਹਾਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਉਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇੰਨ-ਬਿੰਨ੍ਹ ਪਾਲਣਾ ਕਰਦੇ ਹੋਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਥੇ 24 ਘੰਟੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਹਥਿਆਰਬੰਦ ਪੁਲਿਸ ਅਤੇ ਪੰਜਾਬ ਪੁਲਿਸ ਤਾਇਨਾਤੀ ਦੇ ਨਾਲ ਤਿੰਨ ਪੱਧਰੀ ਸੁਰੱਖਿਆ ਢਾਂਚਾ ਸਥਾਪਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨ੍ਹਾਂ ਦਾ ਵਿਯੂ ਸਟਰਾਂਗ ਰੂਮ ਦੇ ਬਾਹਰ ਐਲ.ਈ.ਡੀ ਰਾਹੀਂ ਦਿੱਤਾ ਗਿਆ ਹੈ।
Advertisment
ਵਧੀਕ ਮੁੱਖ ਚੋਣ ਅਫਸਰ ਨੇ ਲਿਆ ਈਵੀਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾਵਧੀਕ ਚੋਣ ਅਫਸਰ ਪੰਜਾਬ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਲਾਈਵ ਫੀਡਿੰਗ ਨੂੰ ਵੇਖਣ ਲਈ ਉਮੀਦਵਾਰਾਂ ਦੇ ਨੁਮਾਇੰਦਿਆਂ ਲਈ ਬਣਾਏ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਦਾ ਦੌਰਾ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਕੰਟਰੋਲ ਰੂਮ ਵਿੱਚ ਚੋਣ ਲੜ ਰਹੇ ਉਮੀਦਵਾਰਾਂ/ਨੁਮਾਇੰਦੇ ਲਗਾਤਾਰ ਬੈਠ ਕੇ ਸਟਰਾਂਗ ਰੂਮਾਂ ਦੇ ਕੀਤੇ ਗਏ ਸੁਰੱਖਿਆ ਪ੍ਰਬੰਧ ਦੀ ਫੁੱਟਜ਼ (ਵਿਯੂ) ਵੇਖ ਰਹੇ ਹਨ। ਉਨ੍ਹਾਂ ਇਸ ਮੌਕੇ ਸਟਰਾਂਗ ਰੂਮਾਂ ਦੀ ਸੁਰੱਖਿਆ ਪ੍ਰਬੰਧ ਦੀ ਫੁਟੇਜ਼ ਵੇਖ ਰਹੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਉਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਖਰਬੰਦਾ ਨੇ ਉਕਤ ਪ੍ਰਤੀਨਿਧੀਆਂ ਲਈ ਮੰਜੇ, ਬਿਸਤਰੇ ਅਤੇ ਹੋਰ ਸੁਵਿਧਾਵਾਂ ਦੇਣ ਦੀ ਹਦਾਇਤ ਵੀ ਕੀਤੀ। ਵਧੀਕ ਮੁੱਖ ਚੋਣ ਅਫਸਰ ਨੇ ਲਿਆ ਈਵੀਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾਜ਼ਿਲ੍ਹਾ ਚੋਣ ਅਫਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪੋਲਿੰਗ ਵਾਲੀਆਂ ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ। ਕਿਸੇ ਵੀ ਅਧਿਕਾਰੀ ਨੂੰ ਸਟਰਾਂਗ ਰੂਮ ਦੇ ਅੰਦਰ ਜਾਣ ਦੀ ਆਗਿਆ ਨਹੀਂ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 24 ਘੰਟੇ ਪੁਲਿਸ ਪ੍ਰਸੋਨਲ ਤੇ ਸੀ.ਏ.ਪੀ.ਐਫ ਦੇ ਜਵਾਨ ਤਾਇਨਾਤ ਹਨ। ਤਾਇਨਾਤ ਕੀਤੇ ਗਏ ਪੁਲਿਸ ਪ੍ਰਸੋਨਲ ਲਈ ਲਾਗਬੁੱਕ (ਡਿਊਟੀ ਰੋਸਟਰ) ਲੱਗਾ ਹੋਇਆ ਹੈ। ਵੋਟਿੰਗ ਮਸ਼ੀਨਾਂ ਦੀ ਸੁਰੱਖਿਆ /ਮੋਨੀਟਰਿੰਗ ਲਈ ਸਟਰਾਂਗ ਰੂਮਾਂ ਵਿਖੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਉਨਾਂ ਅੱਗੇ ਦੱਸਿਆ ਕਿ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਦੇ ਬਾਹਰਵਾਰ ਵਿਚ ਉਮੀਦਵਾਰਾਂ/ਨੁਮਾਇੰਦਿਆਂ ਦੀ ਸਹਾਇਤਾ ਲਈ ਸਬੰਧਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਂਅ ਤੇ ਮੋਬਾਇਲ ਨੰਬਰ ਦਾ ਬੋਰਡ ਲਗਾਇਆ ਹੋਇਆ ਤਾਂ ਜੋ ਜ਼ਰੂਰਤ ਪੈਣ ਉਤੇ ਤੁਰੰਤ ਸਬੰਧਤ ਕਰਮਚਾਰੀ ਨਾਲ ਸੰਪਰਕ ਕੀਤਾ ਜਾ ਸਕੇ। ਵਧੀਕ ਮੁੱਖ ਚੋਣ ਅਫਸਰ ਨੇ ਲਿਆ ਈਵੀਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਟਰਾਂਗ ਰੂਮਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ (ਵਿਕਾਸ) ਸੰਜੀਵ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰ ਪਾਲ ਸਿੰਘ, ਐਸ.ਡੀ.ਐਮ. ਮਜੀਠਾ ਅਮਨਦੀਪ ਕੌਰ, ਐਸ.ਡੀ.ਐਮ. ਰਾਜੇਸ਼ ਸ਼ਰਮਾ, ਸੈਕਟਰੀ ਆਰ.ਟੀ.ਏ. ਅਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਚੋਣ ਤਹਿਸੀਲਦਾਰ ਸ: ਰਜਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। publive-image ਇਹ ਵੀ ਪੜ੍ਹੋ : ਰੂਸ ਤੇ ਯੂਕਰੇਨ ਦੀ ਜੰਗ 'ਤੇ ਚੀਨ ਦੇ ਵਿਦੇਸ਼ ਮੰਤਰੀ ਨੇ ਚਿੰਤਾ ਕੀਤੀ ਜ਼ਾਹਿਰ-
latestnews election2022 punjbainews strongroom punjabadidditionlelectionofficer
Advertisment

Stay updated with the latest news headlines.

Follow us:
Advertisment