Wed, Dec 11, 2024
Whatsapp

ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਨੇ ਹੈਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ

Reported by:  PTC News Desk  Edited by:  Ravinder Singh -- April 07th 2022 05:12 PM
ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਨੇ ਹੈਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ

ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਨੇ ਹੈਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ : ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਟ੍ਰੈਫਿਕ ਅਮਰਦੀਪ ਸਿੰਘ ਰਾਏ ਨੇ ਮਾਨਸਾ ਜ਼ਿਲ੍ਹਾ ਪੁਲਿਸ ਦੇ ਟ੍ਰੈਫਿਕ ਵਿੰਗ ਵਿੱਚ ਤਾਇਨਾਤ ਹੈਡ ਕਾਂਸਟੇਬਲ (HC) ਗੁਰਪ੍ਰੀਤ ਸਿੰਘ ਨੂੰ ਇੱਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਵੱਲੋਂ ਰਿਸ਼ਵਤ ਨੂੰ ਠੁਕਰਾਉਣ ਲਈ ਪ੍ਰਸ਼ੰਸਾ ਪੱਤਰ (ਕਲਾਸ-1) ਪ੍ਰਦਾਨ ਕੀਤਾ ਗਿਆ। ਗੁਰਪ੍ਰੀਤ ਸਿੰਘ ਨੇ ਬਾਕੀ ਮੁਲਾਜ਼ਮਾਂ ਲਈ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ। ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਨੇ ਹੈਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤਜ਼ਿਕਰਯੋਗ ਹੈ ਕਿ ਹੈਡ ਕਾਂਸਟੇਬਲ ਗੁਰਪ੍ਰੀਤ ਸਿੰਘ ਦੀ ਇੱਕ ਵੀਡੀਓ ਜਿਸ ਵਿੱਚ ਉਸ ਨੂੰ ਇੱਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਚਲਾਨ ਤੋਂ ਛੋਟ ਦੇਣ ਦੇ ਬਦਲੇ 200 ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਨੂੰ ਠੁਕਰਾਉਂਦੇ ਹੋਏ ਦੇਖਿਆ ਗਿਆ ਸੀ ਜੋ ਕਿ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। “ਜਨਾਬ, (ਟ੍ਰੈਫਿਕ ਦੀ ਉਲੰਘਣਾ ਕਰਨ ਵਾਲੇ ਦੀ) ਵੀਡੀਓ ਬਣਾਓ, ਦੇਖੋ ਉਹ ਮੈਨੂੰ 200 ਰੁਪਏ ਰਿਸ਼ਵਤ ਵਜੋਂ ਦੇ ਰਿਹਾ ਹੈ। ਅਸੀਂ ਇਹ ਵੀਡੀਓ CM ਭਗਵੰਤ ਮਾਨ ਦੇ ਗਰੁੱਪ ਨੂੰ ਭੇਜਾਂਗੇ ਤਾਂ ਜੋ ਉਹ ਦਿਖਾ ਸਕਣ ਕਿ ਕਿਵੇਂ ਲੋਕ ਪੁਲਿਸ ਨੂੰ ਜ਼ਬਰਦਸਤੀ ਰਿਸ਼ਵਤ ਦੀ ਪੇਸ਼ਕਸ਼ ਕਰ ਰਹੇ ਹਨ। ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਨੇ ਹੈਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤਏਡੀਜੀਪੀ ਰਾਏ ਨੇ ਕਿਹਾ ਕਿ ਵਾਇਰਲ ਹੋਈ ਵੀਡੀਓ ਦਾ ਨੋਟਿਸ ਲੈਂਦਿਆਂ ਜਿਸ ਵਿੱਚ ਹੈਡ ਕਾਂਸਟੇਬਲ ਗੁਰਪ੍ਰੀਤ ਨੇ ਆਪਣੀ ਡਿਊਟੀ ਪ੍ਰਤੀ ਸਮਰਪਣ ਤੇ ਇਮਾਨਦਾਰੀ ਦਾ ਪ੍ਰਦਰਸ਼ਨ ਕੀਤਾ ਹੈ। ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਨੇ ਹੈਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤਉਨ੍ਹਾਂ ਨੇ ਉਸ ਦੇ ਚੰਗੇ ਕੰਮ ਨੂੰ ਸਨਮਾਨਿਤ ਕਰਨ ਤੇ ਪ੍ਰਸ਼ੰਸਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਉਸ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਤੇ ਭਵਿੱਖ ਵਿੱਚ ਵੀ ਆਪਣੀ ਡਿਊਟੀ ਹਮੇਸ਼ਾ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਹੋਰ ਮੁਲਾਜ਼ਮਾਂ ਨੂੰ ਵੀ ਇਮਾਨਦਾਰ ਬਣਨ ਤੇ ਜਾਗਰੂਕ ਹੋਣ ਲਈ ਕਿਹਾ। ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੁਣ ਜਾਅਲੀ ਆਟੋ ਵਾਲਿਆਂ ਦੀ ਨਹੀਂ ਖੈਰ


Top News view more...

Latest News view more...

PTC NETWORK