Thu, Apr 25, 2024
Whatsapp

ਸ਼੍ਰੋਮਣੀ ਕਮੇਟੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਮੁੜ ਬਣੇ ਅਦਲੀਵਾਲ ਪ੍ਰਧਾਨ

Written by  Riya Bawa -- December 30th 2021 06:09 PM -- Updated: December 31st 2021 02:26 PM
ਸ਼੍ਰੋਮਣੀ ਕਮੇਟੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਮੁੜ ਬਣੇ ਅਦਲੀਵਾਲ ਪ੍ਰਧਾਨ

ਸ਼੍ਰੋਮਣੀ ਕਮੇਟੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਮੁੜ ਬਣੇ ਅਦਲੀਵਾਲ ਪ੍ਰਧਾਨ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਕਰਮਚਾਰੀਆਂ ਵੱਲੋਂ ਬਣਾਈ ਗਈ ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੂੰ ਸਰਬਸੰਮਤੀ ਦੇ ਨਾਲ ਦੁਬਾਰਾ ਚੁਣਿਆ ਗਿਆ। ਭਾਈ ਗੁਰਦਾਸ ਹਾਲ ਵਿਖੇ ਐਸੋਸੀਏਸ਼ਨ ਦੇ ਹੋਏ ਜਨਰਲ ਇਜਲਾਸ ਵਿਚ ਐਸੋਸੀਏਸ਼ਨ ਨਾਲ ਸਬੰਧਤ ਅਕਾਲ ਚਲਾਣਾ ਕਰ ਗਈਆਂ ਵਿਛੜੀਆਂ ਰੂਹਾਂ, ਸਿੱਖ ਸ਼ਖ਼ਸੀਅਤਾਂ, ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨ ਅਤੇ ਦੇਸ਼ ਦੀ ਰਾਖੀ ‘ਚ ਤਾਇਨਾਤ ਸ਼ਹੀਦ ਹੋਏ ਸਿੱਖ ਫ਼ੌਜੀਆਂ ਦੇ ਸ਼ੋਕ ਮਤੇ ਪਾਏ ਗਏ ਅਤੇ ਇਨ੍ਹਾਂ ਨੂੰ ਮੂਲਮੰਤਰ ਦੇ ਜਾਪ ਨਾਲ ਸ਼ਰਧਾਜਲੀ ਦਿੱਤੀ ਗਈ। ਜਨਰਲ ਇਜਲਾਸ ਦੀ ਆਰੰਭਤਾ ਸਮੇਂ ਰਘਬੀਰ ਸਿੰਘ ਰਾਜਾਸਾਂਸੀ ਨੇ ਅਰਦਾਸ ਕੀਤੀ। ਇਜਲਾਸ ਵਿਚ ਮੌਜੂਦ ਮੈਂਬਰਾਂ ਨੇ ਜੋਗਿੰਦਰ ਸਿੰਘ ਅਦਲੀਵਾਲ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀਆਂ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਮੁੜ ਜੋਗਿੰਦਰ ਸਿੰਘ ਅਦਲੀਵਾਲ ਦਾ ਨਾਂ ਪੇਸ਼ ਕੀਤਾ, ਜਿਸ ਨੂੰ ਹਾਊਸ ਨੇ ਸਰਬਸੰਮਤੀ ਨਾਲ ਪਾਸ ਕੀਤਾ। ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਪ੍ਰਧਾਨ ਰਾਜ ਸਿੰਘ, ਜਨਰਲ ਸਕੱਤਰ ਪਰਮਜੀਤ ਸਿੰਘ, ਦਫ਼ਤਰੀ ਸਕੱਤਰ ਪਰਮਿੰਦਰ ਸਿੰਘ ਡੰਡੀ, ਖ਼ਜ਼ਾਨਚੀ ਇੰਦਰਪਾਲ ਸਿੰਘ, ਸਹਾਇਕ ਖਜ਼ਾਨਚੀ ਗੋਪਾਲ ਸਿੰਘ, ਪ੍ਰੈੱਸ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਸਹਿਯੋਗੀ ਅੰਮ੍ਰਿਤਪਾਲ ਸਿੰਘ ਨੂੰ ਸਰਬਸੰਮਤੀ ਦੇ ਨਾਲ ਚੁਣਿਆ ਗਿਆ। ਇਸੇ ਤਰ੍ਹਾਂ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਵਿਚ ਦਲਮੇਘ ਸਿੰਘ ਖੱਟੜਾ, ਸੁਰਿੰਦਰ ਸਿੰਘ ਹਰਿਆਣਾ, ਬੇਅੰਤ ਸਿੰਘ ਅਨੰਦਪੁਰ, ਭਰਪੂਰ ਸਿੰਘ ਬੁਡਲਾਢਾ, ਪ੍ਰਿੰਸੀਪਲ ਬਲਦੇਵ ਸਿੰਘ, ਅੰਗਰੇਜ਼ ਸਿੰਘ, ਹਰਭਜਨ ਸਿੰਘ, ਰਣਜੀਤ ਸਿੰਘ, ਗੁਰਦਿੱਤ ਸਿੰਘ, ਕੁਲਦੀਪ ਸਿੰਘ ਬਾਵਾ, ਜਗਜੀਤ ਸਿੰਘ ਜੱਗੀ, ਜੇਠਾ ਸਿੰਘ, ਬਾਪੂ ਜਸਵੰਤ ਸਿੰਘ, ਇੰਦਰਜੀਤ ਸਿੰਘ, ਗੁਰਚਰਨ ਸਿੰਘ, ਰੇਸ਼ਮ ਸਿੰਘ ਨੂੰ ਚੁਣਿਆ ਗਿਆ। ਖਾਤਿਆਂ ਦੇ ਆਡਿਟ ਲਈ ਸਵਿੰਦਰ ਸਿੰਘ ਤੇ ਮਹਿਤਾਬ ਸਿੰਘ ਨੂੰ ਨਿਯੁਕਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਕਿ ਸਾਰੇ ਹੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਪਿਛਲੇ ਸਮੇਂ ਵਿਚ ਭਰਪੂਰ ਸਹਿਯੋਗ ਦਿੱਤਾ ਹੈ ਅਤੇ ਜੋ ਉਨ੍ਹਾਂ ਨੂੰ ਮੁੜ ਪ੍ਰਧਾਨ ਚੁਣ ਕੇ ਸੰਸਥਾ ਦੇ ਨਾਲ ਸਬੰਧਤ ਮੈਂਬਰਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਅਤੇ ਉਨ੍ਹਾਂ ਦੇ ਦੱਖ-ਸੁੱਖ ਦੇ ਵਿਚ ਸਹਿਯੋਗੀ ਹੁੰਦਿਆਂ ਜ਼ੁੰਮੇਵਾਰੀ ਸੌਂਪੀ ਗਈ ਹੈ, ਇਹ ਜ਼ੁੰਮੇਵਾਰੀ ਸਮੁੱਚੀ ਟੀਮ ਅਤੇ ਮੈਂਬਰਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਨੂੰ ਵਿਸ਼ਾਲ ਕਰਨ ਦੇ ਲਈ ਦਲਮੇਘ ਸਿੰਘ ਖੱਟੜਾ ਤੇ ਰਘਬੀਰ ਸਿੰਘ ਰਾਜਾਸਾਂਸੀ ਵੱਲੋਂ ਜੋ ਸੁਝਾਅ ਮਿਲੇ ਹਨ ਇਸ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੰਸਥਾ ਦੇ ਮੈਂਬਰਾਂ ਦੀ ਭਲਾਈ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਇਸ ਮੌਕੇ ਬੋਲਦਿਆਂ ਦਲਮੇਘ ਸਿੰਘ ਖੱਟੜਾ ਨੇ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ਵਿਚ ਸਬੰਧਤ ਜਿਥੇ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸਾਹਿਬਾਨ ਅਤੇ ਤਖ਼ਤ ਸਾਹਿਬਾਨਾਂ ਦੇ ਮੈੰਬਰ ਹਨ, ਉਥੋਂ ਦੇ ਸਬੰਧਤ ਸੇਵਾਮੁਕਤ ਮੁਲਾਜ਼ਮਾਂ ਨੂੰ ਨਾਲ ਜੋੜ ਕੇ ਅਤੇ ਮੈੰਬਰਾਂ ਨੂੰ ਆਉਣ ਵਾਲੀਆਂ ਨਿੱਜੀ ਜੀਵਨ ਵਿਚ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸਮੇਂ ਸੰਸਥਾ ਵੱਲੋਂ ਆਪਣਾ ਬਣਦਾ ਸਹਿਯੋਗ ਨਿਭਾਉਣ ਦੇ ਯਤਨ ਕੀਤੇ ਜਾਣਗੇ। ਚੁਣੇ ਹੋਏ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਰਘਬੀਰ ਸਿੰਘ ਮੰਡ, ਰਵਿੰਦਰਵੀਰ ਸਿੰਘ, ਕੁਲਵੰਤ ਸਿੰਘ ਰੰਧਾਵਾ, ਬਲਬੀਰ ਸਿੰਘ, ਸਤਬੀਰ ਸਿੰਘ ਧਾਮੀ ਜਸਵਿੰਦਰ ਸਿੰਘ ਦੀਨਪੁਰ, ਦਰਸ਼ਨ ਸਿੰਘ, ਚਰਨਜੀਤ ਸਿੰਘ, ਸੰਤੋਖ ਸਿੰਘ, ਟਹਿਲ ਸਿੰਘ, ਸਰੂਪ ਸਿੰਘ ਢੱਡੇ, ਬਲਵਿੰਦਰ ਸਿੰਘ, ਪ੍ਰੀਤਮ ਸਿੰਘ ਪੁਰੀ ਆਦਿ ਹਾਜ਼ਰ ਸਨ। -PTC News


Top News view more...

Latest News view more...