Fri, Apr 26, 2024
Whatsapp

ਐਡਵੋਕੇਟ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਕੀਤੀ ਨਿੰਦਾ

Written by  Riya Bawa -- May 22nd 2022 03:13 PM -- Updated: May 22nd 2022 03:18 PM
ਐਡਵੋਕੇਟ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਕੀਤੀ ਨਿੰਦਾ

ਐਡਵੋਕੇਟ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਕੀਤੀ ਨਿੰਦਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਦੀ ਗੰਭੀਰਤਾ ਨਾਲ ਜਾਂਚ ਮੰਗੀ ਹੈ। ਉਨ੍ਹਾਂ ਆਖਿਆ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਿੱਖ ਮਾਨਸਿਕਤਾ ਨੂੰ ਗਹਿਰੇ ਜ਼ਖਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖਿਲਾਫ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ, ਪਰੰਤੂ ਜਦੋਂ ਤੱਕ ਇਸ ਘਟਨਾ ਦੇ ਪਿਛੇ ਕੰਮ ਕਰਦੀਆਂ ਤਕਤਾਂ ਸਾਹਮਣੇ ਨਹੀਂ ਲਿਆਂਦੀਆਂ ਜਾਂਦੀਆਂ ਉਨ੍ਹਾਂ ਚਿਰ ਸਿੱਖ ਸੰਗਤਾਂ ਦੇ ਹਿਰਦੇ ਸਾਂਤ ਨਹੀਂ ਹੋਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਘਟਨਾ ਸਥਾਨ ’ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ  ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਸ. ਕਰਤਾਰ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਸੁਖਵੰਤ ਸਿੰਘ ਸਭਰਾ, ਭਾਈ ਬਲਕਾਰ ਸਿੰਘ ਅਜਨਾਲਾ ਅਤੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਹੈੱਡ ਗ੍ਰੰਥੀ ਨੇ ਪਹੁੰਚ ਕੇ ਤੁਰੰਤ ਕਾਰਵਾਈ ਕਰਦਿਆਂ ਖੰਡਤ ਕੀਤਾ ਗਿਆ ਪਾਵਨ ਸਰੂਪ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਪਹੁੰਚਾ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਪਾਸੋਂ ਮੰਗ ਕੀਤੀ ਕਿ ਮਾਮਲੇ ਦੀ ਤਹਿ ਤੱਕ ਪੜਤਾਲ ਕਰਵਾ ਕੇ ਘਟਨਾ ਦਾ ਸੱਚ ਸਾਹਮਣੇ ਲਿਆਂਦਾ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। Harjinder Singh Dhami likely to be 46th SGPC president ਇਹ ਵੀ ਪੜ੍ਹੋ : ਪ੍ਰੇਮੀ ਨੇ ਪ੍ਰੇਮਿਕਾ ਦਾ ਕੀਤਾ ਕਤਲ, ਪੁੱਤਰ ਦੀ ਹਾਲਤ ਗੰਭੀਰ ਰਾਜਾਸਾਂਸੀ ਦੇ ਪਿੰਡ ਧਰਮਕੋਟ ਵਿੱਚ ਹੋਈ ਬੇਅਦਬੀ ਦੇ ਮਾਮਲੇ ਵਿੱਚ ਦੇਰ ਰਾਤ ਥਾਣਾ ਭਿੰਡੀ ਸੈਦਾ ਦੀ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਪੁਲਿਸ ਨੇ 295 ਏ ਅਤੇ 120 ਬੀ ਦੇ ਤਹਿਤ ਕੀਤਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਬੇਅਦਬੀ ਕਰਨ ਵਾਲੇ ਮੁੱਖ ਦੋਸ਼ੀ ਮੱਸਾ ਸਿੰਘ ਤੇ ਉਸ ਦੇ ਦੋ ਲੜਕਿਆਂ ਉਤੇ ਮਾਮਲਾ ਦਰਜ ਕੀਤਾ ਹੈ। ਮੁੱਖ ਮੁਲਜ਼ਮ ਮੱਸਾ ਸਿੰਘ ਦੇ ਲੜਕਿਆਂ ਨੇ ਆਪਣੇ ਪਿਤਾ ਨੂੰ ਮਾੜਾ ਕਹਿਣ ਦੀ ਬਜਾਏ ਸੇਵਾਦਾਰ ਨਾਲ ਹੱਥੋਪਾਈ ਕੀਤੀ ਹੈ। ਜਿਨ੍ਹਾਂ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ। ਰਿਮਾਂਡ ਦੌਰਾਨ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਆਖ਼ਿਰ ਬੇਅਦਬੀ ਦੀ ਘਟਨਾ ਪਿੱਛੇ ਅਸਲ ਦੋਸ਼ੀ ਕੌਣ ਸਨ। ਰਿਮਾਂਡ ਦੌਰਾਨ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। -PTC News


Top News view more...

Latest News view more...