ਪੰਜਾਬ

ਐਡਵੋਕੇਟ ਧਾਮੀ ਨੇ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣੇ 'ਤੇ ਕੀਤਾ ਦੁੱਖ ਪ੍ਰਗਟ

By Riya Bawa -- July 17, 2022 7:24 am -- Updated:July 17, 2022 7:25 am

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਅਕਾਲੀ ਆਗੂ, ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ  ਨਿਰਮਲ ਸਿੰਘ ਕਾਹਲੋਂ ਟਕਸਾਲੀ ਅਕਾਲੀ ਆਗੂਆਂ ਵਿੱਚੋਂ ਇਕ ਸਨ, ਜੋ ਹਮੇਸ਼ਾ ਹੀ ਸਿੱਖ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਤਤਪਰ ਰਹੇ।

ਐਡਵੋਕੇਟ ਧਾਮੀ ਨੇ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣੇ 'ਤੇ ਕੀਤਾ ਦੁੱਖ ਪ੍ਰਗਟ

ਕਾਹਲੋਂ ਨੇ ਅਕਾਲੀ ਦਲ ਦੇ ਪੁਰਾਣੇ ਸਿਰਕੱਢ ਆਗੂਆਂ ਨਾਲ ਕੰਮ ਕੀਤਾ, ਜਿਨ੍ਹਾਂ ਦੀ ਛਾਪ ਉਨ੍ਹਾਂ ਦੇ ਜੀਵਨ ’ਤੇ ਹਮੇਸ਼ਾ ਬਰਕਰਾਰ ਰਹੀ। ਉਨ੍ਹਾਂ ਕਿਹਾ ਕਿ ਸਿੱਖ ਸਿਆਸਤ ’ਚ ਉਨ੍ਹਾਂ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ। ਐਡਵੋਕੇਟ ਧਾਮੀ ਨੇ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

ਇਹ ਵੀ ਪੜ੍ਹੋ: ਦਿੱਲੀ ਦੁੱਖ ਦੱਸਣ ਗਏ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਕੀਤੀ ਸਖ਼ਤ ਨਿਖੇਧੀ

ਦੱਸਣਯੋਗ ਹੈ ਕਿ  ਨਿਰਮਲ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਫਤਹਿਗੜ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ 1997 'ਚ ਪੰਜਾਬ ਵਿਚਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਪੇਂਡੂ ਵਿਕਾਸ ਮੰਤਰੀ ਤੇ 2007 ਤੋਂ 2012 ਤਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ।

-PTC News

  • Share