Sat, Jun 21, 2025
Whatsapp

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

Reported by:  PTC News Desk  Edited by:  Riya Bawa -- March 13th 2022 04:43 PM -- Updated: March 13th 2022 04:44 PM
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ  ਸੁਖਵਿੰਦਰ ਸਿੰਘ ਝਬਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ  ਸੁਖਵਿੰਦਰ ਸਿੰਘ ਝਬਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਉਂਦਿਆਂ ਜ਼ਿਕਰਯੋਗ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ  ਸੁਖਵਿੰਦਰ ਸਿੰਘ ਦਾ ਚਲਾਣਾ ਪੰਥ ਅਤੇ ਪਰਿਵਾਰ ਲਈ ਵੱਡਾ ਘਾਟਾ ਹੈ। Advocate Harjinder Singh Dhami is new <a href=SGPC president; know more" width="750" height="390" /> ਐਡਵੋਕੇਟ ਧਾਮੀ ਨੇ ਸੁਖਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਹੈ। ਸੁਖਵਿੰਦਰ ਸਿੰਘ ਝਬਾਲ ਸ਼੍ਰੋਮਣੀ ਅਕਾਲੀ ਦੇ ਕਈ ਅਹੁਦਿਆ ਉੱਤੇ ਰਹਿ ਕੇ ਉਸ ਨੇ ਆਪਣੀ ਜਿੰਮੇਵਾਰੀ ਨਿਭਾਈ ਹੈ। ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਚੁਣੇ ਗਏ ਸਨ ਅਤੇ ਉਨ੍ਹਾਂ ਵੱਲੋਂ ਬੜੇ ਤਨਦੇਹੀ ਨਾਲ ਗੁਰੂਘਰ ਦੀ ਸੇਵਾ ਕੀਤੀ। -PTC News


Top News view more...

Latest News view more...

PTC NETWORK
PTC NETWORK