Sat, Jul 27, 2024
Whatsapp

ਪਾਕਿਸਤਾਨ ਤੋਂ ਪੁੱਜੇ ਸਿੱਖ ਜਥੇ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵਕੇਟ ਧਾਮੀ ਨੇ ਕੀਤਾ ਸਨਮਾਨਿਤ

Reported by:  PTC News Desk  Edited by:  Pardeep Singh -- May 03rd 2022 06:02 PM
ਪਾਕਿਸਤਾਨ ਤੋਂ ਪੁੱਜੇ ਸਿੱਖ ਜਥੇ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵਕੇਟ ਧਾਮੀ ਨੇ ਕੀਤਾ ਸਨਮਾਨਿਤ

ਪਾਕਿਸਤਾਨ ਤੋਂ ਪੁੱਜੇ ਸਿੱਖ ਜਥੇ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵਕੇਟ ਧਾਮੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ: ਬੀਤੇ ਦਿਨੀਂ ਪਾਕਿਸਤਾਨ ਤੋਂ ਭਾਰਤ ਪੁੱਜੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਕੀਤਾ। ਸ੍ਰੀ ਨਨਕਾਣਾ ਸਾਹਿਬ ਤੋਂ  ਪ੍ਰੀਤਮ ਸਿੰਘ ਦੀ ਅਗਵਾਈ ਵਿਚ ਇਹ ਜਥਾ ਵਾਹਗਾ ਅਟਾਰੀ ਸਰਹੱਦ ਰਾਹੀਂ 22 ਅਪ੍ਰੈਲ ਨੂੰ ਭਾਰਤ ਪੁੱਜਾ ਸੀ, ਜੋ ਦਿੱਲੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਬੀਤੇ ਕੱਲ੍ਹ ਇਥੇ ਪਹੁੰਚਿਆ ਹੈ। Gurbani already being telecast through various mediums: SGPC ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪਾਕਿਸਤਾਨ ਤੋਂ ਪੁੱਜੇ ਸ਼ਰਧਾਲੂਆਂ ਨੂੰ ਸਨਮਾਨਿਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਖੁਸ਼ੀ ਦੀ ਗੱਲ ਹੈ ਕਿ ਪਾਕਿਸਤਾਨ ’ਚ ਵੱਸਦੇ ਬਹੁਗਿਣਤੀ ਸਿੱਖ ਸਾਬਤ ਸੂਰਤ ਅੰਮ੍ਰਿਤਧਾਰੀ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸੇ ਸਾਲ 30 ਅਕਤੂਬਰ ਨੂੰ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਿੱਖ ਕੌਮ ਵੱਲੋਂ ਮਨਾਈ ਜਾ ਰਹੀ ਹੈ ਅਤੇ ਯਤਨ ਹੋਵੇਗਾ ਕਿ ਇਸ ਸਬੰਧ ਵਿਚ ਇਕ ਵੱਡਾ ਜਥਾ ਭਾਰਤ ਤੋਂ ਪਾਕਿਸਤਾਨ ਲਿਜਾਇਆ ਜਾਵੇ। ਇਸ ਮੌਕੇ ਜਥੇ ਦੇ ਆਗੂ ਪ੍ਰੀਤਮ ਸਿੰਘ ਨੇ ਕਿਹਾ ਕਿ 15 ਦਿਨ ਦੇ ਵੀਜੇ ’ਤੇ 48 ਸਿੱਖ ਸ਼ਰਧਾਲੂ ਭਾਰਤ ਦੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪੁੱਜੇ ਹਨ ਅਤੇ ਇਥੇ ਸ੍ਰੀ ਅਨੰਦਪੁਰ ਸਾਹਿਬ ਅਤੇ ਦਿੱਲੀ ਦੇ ਗੁਰੂ ਘਰਾਂ ਦੇ ਦਰਸ਼ਨ ਕਰਕੇ ਸੰਗਤਾਂ ਬੇਹੱਦ ਪ੍ਰਸੰਨ ਹੋਈਆਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਗਏ ਸਨਮਾਨ ਲਈ ਧੰਨਵਾਦ ਕੀਤਾ ਅਤੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਦਾ ਸੱਦਾ ਵੀ ਦਿੱਤਾ। ਇਹ ਵੀ ਪੜ੍ਹੋ:ਰਾਜਪਾਲ ਨੂੰ ਮਿਲਿਆ ਪੰਜਾਬ ਕਾਂਗਰਸ ਦਾ ਵਫ਼ਦ, ਪਟਿਆਲਾ ਹਿੰਸਾ 'ਤੇ ਕੀਤੀ ਵਿਸ਼ੇਸ਼ ਚਰਚਾ -PTC News


Top News view more...

Latest News view more...

PTC NETWORK