ਪੰਜਾਬ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ’ਤੇ ਦਿੱਤੀ ਵਧਾਈ

By Riya Bawa -- June 26, 2022 5:34 pm

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ’ਤੇ  ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੰਦਿਆਂ ਸੰਸਦ ਵਿਚ ਸਿੱਖ ਮਸਲੇ ਉਠਾਉਣ ਦੀ ਆਸ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਸ. ਸਿਮਰਨਜੀਤ ਸਿੰਘ ਮਾਨ ’ਚ ਵਿਸ਼ਵਾਸ ਪ੍ਰਗਟ ਕੀਤਾ ਹੈ, ਜਿਸ ਨਾਲ ਉਨ੍ਹਾਂ ਦੀ ਜੁੰਮੇਵਾਰੀ ਹੋਰ ਵਧ ਜਾਂਦੀ ਹੈ।

Harjinder Singh Dhami , Shiromani Committee, Simranjit Singh Mann, Punjabi news, latest news  Sangrur Results 2022

ਉਨ੍ਹਾਂ ਕਿਹਾ ਕਿ ਪੰਜਾਬ ਅਤੇ ਖਾਸਕਰ ਸਿੱਖ ਕੌਮ ਨਾਲ ਸਬੰਧਤ ਮਸਲੇ ਜਿਨ੍ਹਾਂ ਪ੍ਰਤੀ ਦੇਸ਼ ਦੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਦੀ ਲੰਮੇ ਅਰਸੇ ਤੋਂ ਬੇਰੁਖੀ ਬਣੀ ਹੋਈ ਹੈ, ਉਨ੍ਹਾਂ ਦੇ ਹੱਲ ਲਈ ਆਵਾਜ ਚੁੱਕਣੀ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੀ ਸਾਂਝੀ ਜੁੰਮੇਵਾਰੀ ਹੈ।

Advocate Harjinder Singh Dhami is new SGPC president; know more

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅਤਿ ਅਹਿਮ ਹੈ, ਕਿਉਂਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰੀ ਐਲਾਨ ਦੇ ਬਾਵਜੂਦ ਵੀ ਜਾਣਬੁਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਅਨਿਆਂ ਭਾਰਤ ਦੇ ਲੋਕਤੰਤਰ ਦਾ ਮੂੰਹ ਚਿੜਾਉਣ ਵਾਲੀ ਗੱਲ ਹੈ, ਲਿਹਾਜਾ ਸੰਸਦ ਮੈਂਬਰਾਂ ਨੂੰ ਇਸ ਵੱਲ ਸਮੂਹਿਕ ਯਤਨਾਂ ਨਾਲ ਅੱਗੇ ਵਧਣਾ ਚਾਹੀਦਾ ਹੈ।

-PTC News

  • Share