Advertisment

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

author-image
Riya Bawa
New Update
ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
Advertisment
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ। publive-image -PTC News-
advocate-dhami jharkhand amritdhari-sikh-student matriculation-exams
Advertisment

Stay updated with the latest news headlines.

Follow us:
Advertisment