ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਲੰਮਾਂ ਸਮਾਂ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਗਿਆਨੀ ਰਵੇਲ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਗਿਆਨੀ ਰਵੇਲ ਸਿੰਘ ਦੀ ਤਬੀਅਤ ਠੀਕ ਨਹੀਂ ਸੀ ਅਤੇ ਉਹ ਹਸਪਤਾਲ ਵਿਚ ਜੇਰੇ-ਇਲਾਜ਼ ਸਨ।
SGPC president; know more" width="750" height="390" />
ਉਨ੍ਹਾਂ ਕਿਹਾ ਕਿ ਗਿਆਨੀ ਰਵੇਲ ਸਿੰਘ ਨੇ ਪਾਕਿਸਤਾਨ ਵਿਖੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡੀਆਂ ਸੇਵਾਵਾਂ ਨਿਭਾਈਆਂ ਹਨ। ਧਾਮੀ ਨੇ ਕਿਹਾ ਕਿ ਗਿਆਨੀ ਰਵੇਲ ਸਿੰਘ ਦਾ ਸੰਸਾਰ ਤੋਂ ਚਲੇ ਜਾਣਾ ਪੰਥ ਤੇ ਪਰਿਵਾਰ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗਿਆਨੀ ਰਵੇਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਗਿਆਨੀ ਰਵੇਲ ਸਿੰਘ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।

-PTC News