Advertisment

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ

author-image
Shanker Badra
Updated On
New Update
ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ
Advertisment
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਅੱਜ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਹੈ। ਇਸ ਦੌਰਾਨ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਨਰਲ ਇਜਲਾਸ ਵਿੱਚ  ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ SGPC ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। publive-image ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ ਮਿਲੀ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਭਿੱਟੇਵੱਡ ਵੱਲੋਂ ਪ੍ਰਧਾਨ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ ਗਿਆ ਅਤੇ ਭਗਵੰਤ ਸਿੰਘ ਸਿਆਲਕਾ ਵੱਲੋਂ ਹਰਜਿੰਦਰ ਸਿੰਘ ਧਾਮੀ ਦੇ ਨਾਮ ਦੀ ਤਾਈਦ ਕੀਤੀ ਗਈ। ਮਿੱਠੂ ਸਿੰਘ ਕਾਹਨੇਕੇ ਦਾ ਨਾਮ ਵਿਰੋਧੀ ਧਿਰ ਵੱਲੋਂ ਪੇਸ਼ ਕੀਤਾ ਗਿਆ। ਇਸ ਮਗਰੋਂ ਵੋਟਾਂ ਪਾਉਣ ਦੀ ਪ੍ਰੀਕਿਰਿਆ ਹੋਈ।
Advertisment
publive-image ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ ਦੱਸਿਆ ਜਾਂਦਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿਛਲੇ 25 ਸਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਉਨ੍ਹਾਂ ਦੀ ਸਿੱਖ ਮਸਲਿਆਂ 'ਤੇ ਚੰਗੀ ਪੱਕੜ ਹੈ। ਹਰਜਿੰਦਰ ਸਿੰਘ ਧਾਮੀ ਦਾ ਨਿਹੰਗ ਸਿੰਘ ਜਥੇਬੰਦੀਆਂ ਅਤੇ ਗਰਮ ਖਿਆਲੀਆਂ ਨਾਲ ਵੀ ਚੰਗਾ ਰਾਬਤਾ ਹੈ , ਇਸ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦਾ ਅਗਲਾ ਮੁੱਖ ਸੇਵਾਦਾਰ ਚੁਣਿਆ ਗਿਆ ਹੈ। publive-image ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ ਇਸ ਦੇ ਨਾਲ ਹੀ ਇਸ ਇਜਲਾਸ ਦੌਰਾਨ ਕਰਨੈਲ ਸਿੰਘ ਪੰਜੋਲੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਚੁਣਿਆ ਗਿਆ ਹੈ। ਕਰਨੈਲ ਸਿੰਘ ਪੰਜੋਲੀ ਨੂੰ 112 ਵੋਟਾਂ ਪਈਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਸੀ। -PTCNews publive-image-
punjab-news harjinder-singh-dhami amritsar sgpc-president sgpc-news sgpc-general-session
Advertisment

Stay updated with the latest news headlines.

Follow us:
Advertisment