ਮੁੱਖ ਖਬਰਾਂ

ਅਫ਼ਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ਨੇੜੇ ਬਲਾਸਟ , ਅਮਰੀਕੀ ਸੈਨਿਕਾਂ ਸਮੇਤ ਘੱਟੋ -ਘੱਟ 72 ਲੋਕਾਂ ਦੀ ਮੌਤ

By Shanker Badra -- August 27, 2021 9:05 am

ਕਾਬੁਲ : ਅਫ਼ਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ਦੇ ਨੇੜੇ ਵੀਰਵਾਰ ਨੂੰ 2 ਆਤਮਘਾਤੀ ਹਮਲਾਵਰਾਂ ਅਤੇ ਬੰਦੂਕਧਾਰੀਆਂ ਵੱਲੋਂ ਭੀੜ 'ਤੇ ਕੀਤੇ ਗਏ ਹਮਲੇ ਵਿੱਚ ਘੱਟੋ -ਘੱਟ 72 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਮਾਰੇ ਗਏ ਬਾਕੀ 60 ਲੋਕ ਅਫਗਾਨ ਨਾਗਰਿਕ ਹੋਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਹੋਰ 60 ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਅਫ਼ਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ਨੇੜੇ ਬਲਾਸਟ , ਅਮਰੀਕੀ ਸੈਨਿਕਾਂ ਸਮੇਤ ਘੱਟੋ -ਘੱਟ 72 ਲੋਕਾਂ ਦੀ ਮੌਤ

ਇਸ ਦੇ ਨਾਲ ਹੀ ਦੋ ਅਮਰੀਕੀ ਅਧਿਕਾਰੀਆਂ ਦੇ ਅਨੁਸਾਰ ਹਮਲੇ ਵਿੱਚ 12 ਅਮਰੀਕੀ ਫ਼ੌਜੀ ਮਰੀਨ ਅਤੇ ਇੱਕ ਜਲ ਸੈਨਾ ਦੇ ਮੈਡੀਕਲ ਕਰਮਚਾਰੀ ਵੀ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਹਮਲੇ ਵਿੱਚ 12 ਹੋਰ ਸੇਵਾ ਕਰ ਰਹੇ ਕਰਮਚਾਰੀ ਜ਼ਖਮੀ ਹੋਏ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਇਸ ਦੇ ਨਾਲ ਹੀ ਅਫਗਾਨਿਸਤਾਨ ਤੋਂ ਅਮਰੀਕੀ ਲੋਕਾਂ ਦੀ ਵਾਪਸੀ ਦੀ ਦੇਖਭਾਲ ਕਰ ਰਹੇ ਜਨਰਲ ਫਰੈਂਕ ਮੈਕੈਂਜ਼ੀ ਨੇ ਕਿਹਾ ਕਿ ਅਮਰੀਕਾ ਕਾਬੁਲ ਹਵਾਈ ਅੱਡੇ ਦੇ ਸਾਜ਼ਿਸ਼ਕਰਤਾਵਾਂ ਨੂੰ ਲੱਭ ਲਵੇਗਾ।

ਅਫ਼ਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ਨੇੜੇ ਬਲਾਸਟ , ਅਮਰੀਕੀ ਸੈਨਿਕਾਂ ਸਮੇਤ ਘੱਟੋ -ਘੱਟ 72 ਲੋਕਾਂ ਦੀ ਮੌਤ

ਉਨ੍ਹਾਂ ਕਿਹਾ ਕਿ ਮੰਨਿਆ ਜਾਂਦਾ ਹੈ ਕਿ ਇਹ ਹਮਲਾ ਅਫਗਾਨਿਸਤਾਨ ਵਿੱਚ ਇਸਲਾਮਿਕ ਸਟੇਟ ਸਮੂਹ ਨਾਲ ਜੁੜੇ ਲੋਕਾਂ ਦੁਆਰਾ ਕੀਤਾ ਗਿਆ ਸੀ। ਉਸ ਨੂੰ ਡਰ ਸੀ ਕਿ ਇਸ ਤਰ੍ਹਾਂ ਦੇ ਹੋਰ ਹਮਲੇ ਹੋ ਸਕਦੇ ਹਨ। ਅਫਗਾਨਿਸਤਾਨ ਵਿੱਚ ਹਸਪਤਾਲ ਚਲਾਉਣ ਵਾਲੀ ਇੱਕ ਇਤਾਲਵੀ ਸੰਸਥਾ ਨੇ ਕਿਹਾ ਕਿ ਉਹ ਹਵਾਈ ਅੱਡੇ ਦੇ ਹਮਲੇ ਵਿੱਚ ਜ਼ਖਮੀ ਹੋਏ 60 ਲੋਕਾਂ ਦਾ ਇਲਾਜ ਕਰ ਰਹੇ ਹਨ, ਜਦੋਂ ਕਿ 10 ਹੋਰ ਲੋਕਾਂ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।

ਅਫ਼ਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ਨੇੜੇ ਬਲਾਸਟ , ਅਮਰੀਕੀ ਸੈਨਿਕਾਂ ਸਮੇਤ ਘੱਟੋ -ਘੱਟ 72 ਲੋਕਾਂ ਦੀ ਮੌਤ

ਅਫਗਾਨਿਸਤਾਨ ਵਿੱਚ ਸੰਸਥਾ ਦੇ ਪ੍ਰਬੰਧਕ ਮਾਰਕੋ ਪੁਨਾਟਿਨ ਨੇ ਕਿਹਾ ਕਿ ਸਰਜਨ ਰਾਤ ਨੂੰ ਵੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਬੈੱਡਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟੇਰੇਸ ਨੇ ਕਾਬੁਲ ਹਵਾਈ ਅੱਡੇ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਹਮਲੇ ਨੂੰ ਵਹਿਸ਼ੀ ਕਰਾਰ ਦਿੱਤਾ ਅਤੇ ਕਿਹਾ ਕਿ ਨਿਕਾਸੀ ਕਾਰਜ ਤੇਜ਼ੀ ਨਾਲ ਜਾਰੀ ਰੱਖਣ ਦੀ ਲੋੜ ਹੈ।

ਅਫ਼ਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ਨੇੜੇ ਬਲਾਸਟ , ਅਮਰੀਕੀ ਸੈਨਿਕਾਂ ਸਮੇਤ ਘੱਟੋ -ਘੱਟ 72 ਲੋਕਾਂ ਦੀ ਮੌਤ

ਜਾਣਕਾਰੀ ਅਨੁਸਾਰ ਇੱਕ ਹਮਲਾਵਰ ਨੇ ਓਨਾ ਲੋਕਾਂ ਨੂੰ ਨਿਸ਼ਾਨਾ ਬਣਾਇਆ , ਜੋ ਗਰਮੀ ਤੋਂ ਬਚਣ ਲਈ ਗੋਡਿਆਂ ਤੱਕ ਡੂੰਘੀ ਪਾਣੀ ਵਾਲੀ ਨਹਿਰ ਵਿੱਚ ਖੜ੍ਹੇ ਸੀ ਅਤੇ ਇਸ ਦੌਰਾਨ ਲਾਸ਼ਾਂ ਪਾਣੀ ਵਿੱਚ ਖਿੱਲਰੀਆਂ ਹੋਈਆਂ ਸਨ। ਉਹ ਲੋਕ ਜੋ ਕੁਝ ਸਮਾਂ ਪਹਿਲਾਂ ਤੱਕ ਜਹਾਜ਼ ਵਿੱਚ ਸਵਾਰ ਹੋਣ ਦੀ ਉਮੀਦ ਕਰ ਰਹੇ ਸਨ, ਜ਼ਖਮੀਆਂ ਨੂੰ ਐਂਬੂਲੈਂਸਾਂ ਵਿੱਚ ਲਿਜਾਂਦੇ ਹੋਏ ਦੇਖੇ ਗਏ ਸਨ। ਉਨ੍ਹਾਂ ਦੇ ਕੱਪੜੇ ਖੂਨ ਨਾਲ ਰੰਗੇ ਹੋਏ ਸਨ।

ISIS Kabul Attack: 60 civilians, 13 US troops killed in multiple blasts at Kabul airport ਅਫ਼ਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ਨੇੜੇ ਬਲਾਸਟ , ਅਮਰੀਕੀ ਸੈਨਿਕਾਂ ਸਮੇਤ ਘੱਟੋ -ਘੱਟ 72 ਲੋਕਾਂ ਦੀ ਮੌਤ

ਇਹ ਧਮਾਕਾ ਉਸ ਸਮੇਂ ਹੋਇਆ ਹੈ ਜਦੋਂ ਤਾਲਿਬਾਨ ਨੇ ਅਫਗਾਨਿਸਤਾਨ 'ਤੇ ਕਬਜ਼ਾ ਕਰ ਲਿਆ ਹੈ ਅਤੇ ਹਜ਼ਾਰਾਂ ਅਫਗਾਨ ਦੇਸ਼ ਛੱਡਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਪਿਛਲੇ ਕਈ ਦਿਨਾਂ ਤੋਂ ਹਵਾਈ ਅੱਡੇ 'ਤੇ ਇਕੱਠੇ ਹੋਏ ਹਨ। ਪੱਛਮੀ ਦੇਸ਼ਾਂ ਨੇ ਕਾਬੁਲ ਹਵਾਈ ਅੱਡੇ ਤੋਂ ਵੱਡੇ ਪੱਧਰ 'ਤੇ ਨਿਕਾਸੀ ਮੁਹਿੰਮ ਦੇ ਦੌਰਾਨ ਹਮਲੇ ਦੇ ਡਰ ਨੂੰ ਉਭਾਰਿਆ ਸੀ। ਇਸ ਤੋਂ ਪਹਿਲਾਂ ਕਈ ਦੇਸ਼ਾਂ ਨੇ ਲੋਕਾਂ ਨੂੰ ਹਵਾਈ ਅੱਡੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਸੀ ਕਿਉਂਕਿ ਆਤਮਘਾਤੀ ਹਮਲੇ ਦੇ ਡਰ ਸਨ।
-PTCNews

  • Share