ਸਿਲਸਿਲੇਵਾਰ ਧਮਾਕਿਆਂ ਨਾਲ ਦਹਿਲਿਆ ਅਫਗਾਨਿਸਤਾਨ, 66 ਲੋਕ ਜ਼ਖਮੀ

bomb blast

ਸਿਲਸਿਲੇਵਾਰ ਧਮਾਕਿਆਂ ਨਾਲ ਦਹਿਲਿਆ ਅਫਗਾਨਿਸਤਾਨ, 66 ਲੋਕ ਜ਼ਖਮੀ,ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਅੱਜ ਸਿਲਸਿਲੇਵਾਰ ਹੋਏ ਧਮਾਕਿਆਂ ‘ਚ ਘੱਟੋ-ਘੱਟ 66 ਲੋਕ ਜ਼ਖਮੀ ਹੋਏ ਹਨ।ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕੇ ਪੂਰਬੀ ਅਫਗਨਿਸਤਾਨ ਦੇ ਜਲਾਲਾਬਾਦ ਵਿਚ ਹੋਏ ਹਨ।

ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਅਧਿਕਾਰੀਆਂ ਮੁਤਾਬਕ ਕਿਸੇ ਸੰਗਠਨ ਨੇ ਹਾਲੇ ਤੱਕ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਹੋਰ ਪੜ੍ਹੋ:ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਦੀ ਮੌਤ, 3 ਜ਼ਖਮੀ

ਤਾਜ਼ਾ ਜਾਣਕਾਰੀ ਮੁਤਾਬਕ ਜਨਤਕ ਥਾਵਾਂ ‘ਤੇ ਇਕ ਦੇ ਬਾਅਦ ਇਕ ਲੱਗਭਗ 10 ਧਮਾਕੇ ਹੋਏ। ਫਿਲਹਾਲ ਧਮਾਕਿਆਂ ਵਾਲੀ ਜਗ੍ਹਾ ‘ਤੇ ਪੁਲਿਸ ਅਤੇ ਫੌਜ ਦੇ ਜਵਾਨ ਪਹੁੰਚੇ, ਜਿਨ੍ਹਾਂ ਨੇ ਕਾਰਵਾਈ ਸ਼ੁਰੂ ਕੀਤੀ।

-PTC News