Sun, May 5, 2024
Whatsapp

ਅਫਗਾਨਿਸਤਾਨ 'ਚ ਸਿੱਖਾਂ 'ਤੇ ਆਤਮਘਾਤੀ ਹਮਲਾ ਮਾਮਲਾ : 6 ਜ਼ਖਮੀਆਂ ਨੂੰ ਅਫਗਾਨਿਸਤਾਨ ਤੋਂ ਲਿਆਂਦਾ ਦਿੱਲੀ

Written by  Shanker Badra -- July 19th 2018 03:57 PM
ਅਫਗਾਨਿਸਤਾਨ 'ਚ ਸਿੱਖਾਂ 'ਤੇ ਆਤਮਘਾਤੀ ਹਮਲਾ ਮਾਮਲਾ : 6 ਜ਼ਖਮੀਆਂ ਨੂੰ ਅਫਗਾਨਿਸਤਾਨ ਤੋਂ ਲਿਆਂਦਾ ਦਿੱਲੀ

ਅਫਗਾਨਿਸਤਾਨ 'ਚ ਸਿੱਖਾਂ 'ਤੇ ਆਤਮਘਾਤੀ ਹਮਲਾ ਮਾਮਲਾ : 6 ਜ਼ਖਮੀਆਂ ਨੂੰ ਅਫਗਾਨਿਸਤਾਨ ਤੋਂ ਲਿਆਂਦਾ ਦਿੱਲੀ

ਅਫਗਾਨਿਸਤਾਨ 'ਚ ਸਿੱਖਾਂ 'ਤੇ ਆਤਮਘਾਤੀ ਹਮਲਾ ਮਾਮਲਾ : 6 ਜ਼ਖਮੀਆਂ ਨੂੰ ਅਫਗਾਨਿਸਤਾਨ ਤੋਂ ਲਿਆਂਦਾ ਦਿੱਲੀ:ਅਫਗਾਨਿਸਤਾਨ ਵਿਚ ਹੋਏ ਆਤਮਘਾਤੀ ਹਮਲੇ 'ਚ ਜ਼ਖਮੀ ਹੋਏ ਸਿੱਖਾਂ ਨੂੰ ਹੁਣ ਭਾਰਤ 'ਚ ਲਿਆਂਦਾ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਇਨ੍ਹਾਂ 6 ਜ਼ਖਮੀਆਂ ਨੂੰ ਇਲਾਜ ਲਈ ਭਾਰਤ ਲਿਆਇਆ ਜਾ ਰਿਹਾ ਹੈ।ਦਿੱਲੀ ਦੇ ਏਮਜ਼ ਹਸਪਤਾਲ ਵਿਚ ਇਨ੍ਹਾਂ ਜ਼ਖਮੀਆਂ ਨੂੰ ਭਰਤੀ ਕਰਾਇਆ ਜਾਏਗਾ। ਜਾਣਕਾਰੀ ਅਨੁਸਾਰ ਅਫਗਾਨਿਸਤਾਨ 'ਚ ਆਤਮਘਾਤੀ ਹਮਲੇ ਦੌਰਾਨ ਸ਼ਹੀਦ ਹੋਏ 13 ਸਿੱਖਾਂ ਦੀਆਂ ਅਸਥੀਆਂ ਵੀ ਭਾਰਤ ਲਿਆਂਦੀਆਂ ਜਾ ਰਹੀਆਂ ਹਨ।ਇਸ ਤੋਂ ਪਹਿਲਾਂ ਵੀ ਹਮਲੇ ਵਿਚ ਜ਼ਖਮੀ ਹੋਏ ਇਕਬਾਲ ਸਿੰਘ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ ਜਿਥੇ ਉਸਦਾ ਇਲਾਜ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਦਿੱਲੀ ਦੇ ਹਵਾਈ ਅੱਡੇ 'ਤੇ ਪੁਹੰਚੇ ਹਨ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.,ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਦਿੱਲੀ ਦੇ ਹਵਾਈ ਅੱਡੇ 'ਤੇ ਮੌਜੂਦ ਹਨ।ਇਸ ਤੋਂ ਇਲਾਵਾ ਦਿੱਲੀ ਦੇ ਵਿੱਚ ਰਹਿਣ ਵਾਲਾ ਅਫਗਾਨਿਸਤਾਨੀ ਸਿੱਖ ਭਾਈਚਾਰਾ ਵੀ ਵੱਡੀ ਗਿਣਤੀ ਦੇ ਵਿੱਚ ਹਵਾਈ ਅੱਡੇ 'ਤੇ ਪਹੁੰਚੇ ਹਨ। -PTCNews


Top News view more...

Latest News view more...