Bomb Threat in Jaipur Schools: ਦਿੱਲੀ ਤੋਂ ਬਾਅਦ ਹੁਣ ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। 6 ਜਾਂ ਇਸ ਤੋਂ ਵੱਧ ਸਕੂਲਾਂ ਨੂੰ ਧਮਕੀ ਭਰੀ ਮੇਲ ਮਿਲੀ ਹੈ। ਮੇਲ ਮਹੇਸ਼ਵਰੀ ਸਕੂਲ, ਵਿਦਿਆ ਆਸ਼ਰਮ, ਨਿਵਾਰੂ ਰੋਡ ਸੇਂਟ ਟੈਰੇਸਾ ਸਮੇਤ ਹੋਰ ਸਕੂਲਾਂ ਤੱਕ ਪਹੁੰਚ ਗਈ ਹੈ। ਸੂਚਨਾ ਤੋਂ ਬਾਅਦ ਪੁਲਿਸ, ਫਾਇਰ ਬ੍ਰਿਗੇਡ, ਸਿਵਲ ਡਿਫੈਂਸ, ਏਟੀਐਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਕੈਂਪਸ ਨੂੰ ਖਾਲੀ ਕਰਵਾਇਆ ਗਿਆ।