ਅਗਾਊਂ ਜ਼ਮਾਨਤ ਮਿਲਣ ਮਗਰੋਂ ਬਿਕਰਮ ਮਜੀਠੀਆ ਨੇ ਕਿਹਾ-ਕਾਂਗਰਸ ਸਰਕਾਰ ਨੇ ਕਾਨੂੰਨ ਛਿੱਕੇ ਟੰਗਿਆ
ਇਸ ਤੋਂ ਬਾਅਦ ਉਨ੍ਹਾਂ ਨੇ ਫਿਰ ਪੰਜਾਬ ਦੇ ਲੋਕਾਂ ਦੇ ਸਾਹਮਣੇ ਸੱਚਾਈ ਰੱਖਣ ਵਾਲੇ ਮੀਡੀਆ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਕਾਨੂੰਨ ਦਾ ਸਤਿਕਾਰ ਕੀਤਾ ਹੈ। ਮੇਰਾ 9 ਸਾਲ ਪਹਿਲਾਂ ਜੋ ਸਟੈਂਡ ਸੀ, ਅੱਜ ਵੀ ਉਹੀ ਹੈ। ਸਰਕਾਰ ਨਾਲ ਲੜਨਾ ਬਹੁਤ ਔਖਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹਾਂ ਜਿਨ੍ਹਾਂ ਦੀ ਕਿਰਪਾ ਨਾਲ ਸਚਾਈ ਸਾਹਮਣੇ ਆਈ ਹੈ। ਲੱਖਾਂ ਲੋਕਾਂ ਨੇ ਮੇਰੇ ਲਈ ਅਰਦਾਸ ਕੀਤੀ ਹੈ। ਉਨ੍ਹਾਂ ਅਫਸਰਾਂ ਦਾ ਵੀ ਧੰਨਵਾਦ ਜਿਨ੍ਹਾਂ ਨੇ ਸੱਚ ਦਾ ਸਾਥ ਦਿੰਦੇ ਹੋਏ ਮੇਰੇ ਖਿਲਾਫ ਜਾਣ ਤੋਂ ਇਨਕਾਰ ਕਰ ਦਿੱਤਾ।
ਮਜੀਠੀਆ ਨੇ ਦਾਅਵਾ ਕੀਤਾ ਕਿ ਉਹ ਕਿਤੇ ਵੀ ਨਹੀਂ ਗਏ ਸੀ। ਉਹ ਇੱਥੇ ਹੀ ਸੀ ਤੇ ਉਨ੍ਹਾਂ ਨੂੰ ਵੀ ਪਤਾ ਸੀ। ਉਨ੍ਹਾਂ ਕਿਹਾ ਕਿ ਇਹ ਹੱਕ ਸੱਚ ਦੀ ਜਿੱਤ ਹੈ। ਮਜੀਠੀਆ ਨੇ ਨਵਜੋਤ ਸਿੱਧੂ ਉੱਪਰ ਹਮਲਾ ਕਰਦਿਆਂ ਕਿਹਾ ਕਿ ਠੋਕੋ ਤਾਲੀ ਦੇ ਤਾਂ ਹੋਸ਼ ਹੀ ਉੱਡ ਗਏ ਹਨ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਪੀ. ਐਲ ਲਈ ਵੱਡੇ ਵੱਡੇ ਵਕੀਲ ਲੈ ਕੇ ਆਏ ਸਨ ਤੇ ਜੱਜ ਸਾਹਬ ਨੇ ਸਾਰੇ ਤੱਥਾਂ ਨੂੰ ਵਿਚਾਰ ਦੇ ਹੱਕ ਸੱਚ ਦਾ ਸਾਥ ਦਿੱਤਾ ਤੇ ਅੱਜ ਸੱਚਾਈ ਦੀ ਹਮੇਸ਼ਾ ਜਿੱਤ ਹੋਈ ਹੈ।
ਇਹ ਵੀ ਪੜ੍ਹੋ: Corona in Delhi: ਕੋਰੋਨਾ ਦੇ ਵਧਦੇ ਮਾਮਲੇ ਵਿਚਕਾਰ ਦਿੱਲੀ 'ਚ ਸਾਰੇ ਨਿੱਜੀ ਦਫ਼ਤਰ ਬੰਦ ਤੇ ਸਖ਼ਤ ਪਾਬੰਦੀਆਂ ਲਾਗੂ
ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ
-PTC News