Wed, Apr 24, 2024
Whatsapp

ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ CNG-PNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਨਵੇਂ ਰੇਟ View in English

Written by  Riya Bawa -- March 24th 2022 09:19 AM
ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ CNG-PNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਨਵੇਂ ਰੇਟ

ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ CNG-PNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਨਵੇਂ ਰੇਟ

ਨਵੀਂ ਦਿੱਲੀ: ਦੇਸ਼ 'ਚ ਮਹਿੰਗਾਈ ਲਗਾਤਾਰ ਵਧ ਰਹੀ ਹੈ। ਆਮ ਆਦਮੀ ਦੀ ਜੇਬ 'ਤੇ ਵਾਧੂ ਬੋਝ ਹੈ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਹੁਣ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇੰਦਰਪ੍ਰਸਥ ਗੈਸ ਲਿਮਿਟੇਡ (IGL) ਨੇ ਬੁੱਧਵਾਰ ਦੇਰ ਰਾਤ CNG (ਕੰਪਰੈਸਡ ਨੈਚੁਰਲ ਗੈਸ) ਅਤੇ PNG (ਪਾਈਪਡ ਨੈਚੁਰਲ ਗੈਸ) ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ। ਸੀਐਨਜੀ ਦੀ ਕੀਮਤ ਵਿੱਚ 50 ਪੈਸੇ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ PNG ਦੀ ਕੀਮਤ 'ਚ 1 ਰੁਪਏ ਪ੍ਰਤੀ SCM ਦਾ ਵਾਧਾ ਕੀਤਾ ਗਿਆ ਹੈ। ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ CNG-PNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਨਵੇਂ ਰੇਟ ਆਈਜੀਐਲ ਨੇ ਗਾਹਕਾਂ ਨੂੰ ਸੰਦੇਸ਼ ਭੇਜ ਕੇ ਇਸ ਬਾਰੇ ਜਾਣਕਾਰੀ ਦਿੱਤੀ। ਗਾਹਕਾਂ ਨੂੰ ਭੇਜੇ ਗਏ ਸੰਦੇਸ਼ ਦੇ ਅਨੁਸਾਰ, 24 ਮਾਰਚ ਤੋਂ, ਗੌਤਮ ਬੁੱਧ ਨਗਰ ਅਤੇ ਨੋਇਡਾ ਵਿੱਚ ਪੀਐਨਜੀ ਦੀ ਕੀਮਤ 35.86/ਐਸਸੀਐਮ ਹੋਵੇਗੀ। ਇਸ ਦੇ ਨਾਲ ਹੀ, ਦਿੱਲੀ ਦੇ ਗਾਹਕਾਂ ਲਈ, ਇਹ ਦਰ 36.61/SCM ਤੋਂ ਵੱਧ ਕੇ 37.61/SCM ਹੋ ਜਾਵੇਗੀ। ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ CNG-PNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਨਵੇਂ ਰੇਟ ਇਹ ਵੀ ਪੜ੍ਹੋ: 81 ਸਾਲ ਦੀ ਉਮਰ 'ਚ ਭਾਰਤ ਦੇ ਸਾਬਕਾ ਚੀਫ਼ ਜਸਟਿਸ ਆਰਸੀ ਲਾਹੋਟੀ ਦਾ ਹੋਇਆ ਦੇਹਾਂਤ, PM ਮੋਦੀ ਨੇ ਪ੍ਰਗਟਾਇਆ ਦੁੱਖ ਇਸ ਤੋਂ ਇਲਾਵਾ ਦਿੱਲੀ 'ਚ ਹੁਣ ਲੋਕਾਂ ਨੂੰ ਸੀਐਨਜੀ ਗੈਸ ਲਈ ਵੱਧ ਕੀਮਤ ਚੁਕਾਉਣੀ ਪਵੇਗੀ। ਦਿੱਲੀ 'ਚ ਵੀਰਵਾਰ ਤੋਂ 59.01 ਰੁਪਏ ਦੀ ਬਜਾਏ ਹੁਣ ਲੋਕਾਂ ਨੂੰ 59.51 ਰੁਪਏ ਦੇਣੇ ਹੋਣਗੇ। ਸਰਕਾਰੀ ਤੇਲ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਲਗਾਤਾਰ ਦੋ ਦਿਨ ਕੀਮਤਾਂ ਵਧਾਉਣ ਤੋਂ ਬਾਅਦ ਅੱਜ ਰਾਹਤ ਦਿੱਤੀ ਅਤੇ ਕੀਮਤਾਂ ਸਥਿਰ ਰਹੀਆਂ। ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ CNG-PNG ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਨਵੇਂ ਰੇਟ ਸਰਕਾਰੀ ਤੇਲ ਕੰਪਨੀਆਂ ਨੇ ਇਸ ਤੋਂ ਪਹਿਲਾਂ ਲਗਾਤਾਰ ਦੋ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੇ ਤੋਂ ਵੱਧ ਦਾ ਵਾਧਾ ਕੀਤਾ ਸੀ। ਇਨ੍ਹਾਂ ਦੋ ਦਿਨਾਂ 'ਚ ਜ਼ਿਆਦਾਤਰ ਸ਼ਹਿਰਾਂ 'ਚ ਪੈਟਰੋਲ 1.60 ਰੁਪਏ ਮਹਿੰਗਾ ਹੋ ਗਿਆ ਹੈ। ਦਰਅਸਲ, ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਬੋਝ ਨੂੰ ਘੱਟ ਕਰਨ ਲਈ ਕੰਪਨੀਆਂ ਨੇ ਤੇਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਵਾਧਾ ਕਰਨਾ ਸ਼ੁਰੂ ਕਰ ਦਿੱਤਾ ਹੈ। -PTC News


Top News view more...

Latest News view more...