Advertisment

ਪ੍ਰਿਯੰਕਾ ਤੋਂ ਬਾਅਦ ਰਾਹੁਲ ਗਾਂਧੀ ਜਾਣਗੇ ਲਖੀਮਪੁਰ ਖੀਰੀ, ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

author-image
Riya Bawa
Updated On
New Update
ਪ੍ਰਿਯੰਕਾ ਤੋਂ ਬਾਅਦ ਰਾਹੁਲ ਗਾਂਧੀ ਜਾਣਗੇ ਲਖੀਮਪੁਰ ਖੀਰੀ, ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ
Advertisment
publive-image
Advertisment
Rahul Gandhi Lakhimpur Kheri Visit: ਲਖੀਮਪੁਰ ਖੀਰੀ 'ਚ ਹਿੰਸਾ ਤੋਂ ਬਾਅਦ ਤੋਂ ਉੱਤਰ ਪ੍ਰਦੇਸ਼ 'ਚ ਸਿਆਸਤ ਤੇਜ਼ ਹੋ ਗਈ ਹੈ। ਵਿਰੋਧੀ ਦਲਾਂ ਦੇ ਤਮਾਮ ਲੀਡਰ ਲਖਨਊ ਰਾਹੀਂ ਲਖੀਮਪੁਰ ਖੀਰੀ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਯੂਪੀ ਦੀ ਰਾਜਧਾਨੀ ਲਖਨਊ 'ਚ ਅੱਠ ਨਵੰਬਰ ਤਕ ਧਾਰਾ-144 ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੌਰਾਨ ਖ਼ਬਰ ਆਈ ਹੈ ਕਿ ਪ੍ਰਿਯੰਕਾ ਗਾਂਧੀ ਤੋਂ ਬਾਅਦ ਰਾਹੁਲ ਗਾਂਧੀ ਲਖੀਮਪੁਰ ਖੀਰੀ ਦਾ ਦੌਰਾ ਕਰਨਗੇ। Punjab CM Channi holds discussion with Rahul Gandhi over new cabinet formation ਕਾਂਗਰਸ ਨੇ ਰਾਹੁਲ ਗਾਂਧੀ ਦੇ ਲਖੀਮਪੁਰ ਖੀਰੀ ਜਾਣ ਲਈ ਸਰਕਾਰ ਕੋਲੋਂ ਇਜਾਜ਼ਤ ਮੰਗੀ ਸੀ ਪਰ ਖ਼ਬਰਾਂ ਅਨੁਸਾਰ ਸੂਬਾ ਸਰਕਾਰ ਨੇ ਰਾਹੁਲ ਗਾਂਧੀ ਨੂੰ ਲਖੀਮਪੁਰ ਖੀਰੀ ਆਉਣ ਦੀ ਇਜਾਜ਼ਤ ਦੋਣ ਤੋਂ ਇਨਕਾਰ ਕਰ ਦਿੱਤਾ ਹੈ। ਖ਼ਬਰਾਂ ਅਨੁਸਾਰ ਰਾਹੁਲ ਗਾਂਧੀ ਅੱਜ ਸਵੇਰੇ 10 ਵਜੇ ਦਿੱਲੀ ਵਿਚ 24 ਅਕਬਰ ਰੋਡ ਸਥਿਤ ਕਾਂਗਰਸ ਦਫ਼ਤਰ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਮੀਡੀਆ ਰਿਪੋਰਟਾਂ ਅਨੁਸਾਰ ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕਾਂਗਰਸ ਆਗੂ ਕੇਸੀ ਵੇਣੂਗੋਪਾਲ ਅਤੇ ਸਚਿਨ ਪਾਇਲਟ ਵੀ ਲਖੀਮਪੁਰ ਜਾਣਗੇ। publive-image ਦੱਸਣਯੋਗ ਹੈ ਕਿ ਰਾਹੁਲ ਅਜਿਹੇ ਸਮੇਂ ਲਖੀਮਪੁਰ ਖੀਰੀ ਆਉਣ ਦੀ ਯੋਜਨਾ ਬਣਾ ਰਹੇ ਹਨ ਜਦੋਂ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਪੁਲਿਸ ਹਿਰਾਸਤ ਵਿੱਚ ਹੈ। ਜਦੋਂ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ, ਰਾਹੁਲ ਗਾਂਧੀ ਪ੍ਰਿਯੰਕਾ ਗਾਂਧੀ ਨੂੰ ਲਗਾਤਾਰ ਉਤਸ਼ਾਹਤ ਕਰ ਰਹੇ ਹਨ। ਉਸਨੇ ਮੰਗਲਵਾਰ ਸਵੇਰੇ ਟਵੀਟ ਕੀਤਾ ਅਤੇ ਕਿਹਾ, “ਜਿਸਨੂੰ ਹਿਰਾਸਤ ਵਿੱਚ ਰੱਖਿਆ ਜਾਂਦਾ ਹੈ ਉਹ ਡਰਦਾ ਨਹੀਂ - ਇੱਕ ਸੱਚਾ ਕਾਂਗਰਸੀ, ਹਾਰ ਨਹੀਂ ਮੰਨੇਗਾ! ਸੱਤਿਆਗ੍ਰਹਿ ਨਹੀਂ ਰੁਕਣਗੇ। #FarmersProtest " publive-image publive-image -PTC News-
rahul-gandhi up-government india-news lakhimpur-kheri
Advertisment

Stay updated with the latest news headlines.

Follow us:
Advertisment