ਪੰਜਾਬ ਤੋਂ ਬਾਅਦ ਮੱਧ ਪ੍ਰਦੇਸ਼ ਸਰਕਾਰ ਨੇ ਕੀਤਾ ਆਪਣੇ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ
ਸ਼ਿਵਰਾਜ ਚੌਹਾਨ ਨੇ ਟਵੀਟ ਜ਼ਰੀਏ ਕਿਹਾ, ‘ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕ ਵਿਚ ਸਰਵਸ੍ਰੇਸ਼ਠ ਟੀਮਾਂ ਨੂੰ ਹਰਾਇਆ ਹੈ। ਇਟਾਰਸੀ ਦੇ ਲਾਲ ਵਿਵੇਕ ਸਾਗਰ ਟੀਮ ਦਾ ਹਿੱਸਾ ਹਨ। ਨੀਲਕਾਂਤਾ ਸ਼ਰਮਾ ਨੇ ਮੱਧਪ੍ਰਦੇਸ਼ ਹਾਕੀ ਅਕਾਦਮੀ ਤੋਂ ਟਰੇਨਿੰਗ ਲਈ ਹੈ। ਇਨ੍ਹਾਂ ਦੋਵਾਂ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਾ ਸਨਮਾਨ ਫੰਡ ਮੱਧ ਪ੍ਰਦੇਸ਼ ਸਰਕਾਰ ਦੇਵੇਗੀ।’ ਚੌਹਾਨ ਨੇ ਇਕ ਹੋਰ ਟਵੀਟ ਜ਼ਰੀਏ ਪੂਰੀ ਭਾਰਤੀ ਟੀਮ ਨੂੰ ਇਸ ਇਤਿਹਾਸਕ ਉਪਬਲੱਧੀ ਲਈ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਜ਼ਿਕਰ ਏ ਖਾਸ ਹੈ ਕਿ ਭਾਰਤੀ ਪੁਰਸ਼ ਹਾਕੀ ਟੀਮ ਨੇ ਵੀਰਵਾਰ ਨੂੰ ਇੱਥੇ ਟੋਕੀਓ ਓਲੰਪਿਕਸ ਵਿਚ ਜਰਮਨੀ ਨੂੰ ਹਰਾ ਕੇ 41 ਸਾਲਾਂ ਬਾਅਦ ਓਲੰਪਿਕ ਕਾਂਸੀ ਦਾ ਤਗਮਾ ਜਿੱਤ ਕੇ ਤਮਗੇ ਦਾ ਸੋਕਾ ਖ਼ਤਮ ਕੀਤਾ। 1980 ਦੀਆਂ ਮਾਸਕੋ ਓਲੰਪਿਕ ਖੇਡਾਂ ਤੋਂ ਬਾਅਦ ਇਹ ਭਾਰਤ ਦਾ ਪਹਿਲਾ ਓਲੰਪਿਕ ਹਾਕੀ ਤਗਮਾ ਹੈ। -PTC Newsभारतीय पुरुष #Hockey टीम ने #Tokyo2020 में सर्वश्रेष्ठ टीमों को हराया है। इटारसी के लाल विवेक सागर टीम का हिस्सा हैं, नीलकांता शर्मा ने मध्यप्रदेश हॉकी एकेडमी से ट्रेनिंग ली है। इन दोनों खिलाड़ियों को एक-एक करोड़ रुपये की सम्मान निधि मध्यप्रदेश सरकार प्रदान करेगी।#Cheer4India pic.twitter.com/LaA6URaoMh
— Shivraj Singh Chouhan (@ChouhanShivraj) August 5, 2021