ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਮਾਲ ਵਿਭਾਗ ਦੇ ਸਟਾਫ ਦੀ ਹੜਤਾਲ ਖ਼ਤਮ, ਕੰਮਕਾਜ ਅੱਜ ਤੋਂ ਸ਼ੁਰੂ
ਦੱਸਣਯੋਗ ਹੈ ਕਿ ਇੱਕ ਜੂਨ ਤੋਂ ਮਾਲ ਮਹਿਕਮੇ ਦੇ ਅਫ਼ਸਰ ਹੜਤਾਲ 'ਤੇ ਚੱਲ ਰਹੇ ਸਨ। ਇਸ ਦੌਰਾਨ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਪੰਜਾਬ ਅਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਿਚਕਾਰ ਬੀਤੇ ਕੱਲ ਮੀਟਿੰਗ ਹੋਈ ਸੀ ਜਿਸ ਵਿਚ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਮਾਲ ਵਿਭਾਗ ਦੇ ਸਟਾਫ ਨੇ ਹੜਤਾਲ ਖ਼ਤਮ ਕਰ ਦਿੱਤੀ। ਮੰਤਰੀ ਨੇ ਹੜਤਾਲ ਉਤੇ ਬੈਠੇ ਸਟਾਫ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਤੁਰੰਤ ਡਿਊਟੀ ਸੰਭਾਲਣ ਦੀ ਅਪੀਲ ਕੀਤੀ ਸੀ।
ਦਰਅਸਲ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਐਨ.ਓ.ਸੀ. ਸਬੰਧੀ ਵਿਸਥਾਰਤ ਹਦਾਇਤਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਰਜਿਸਟਰੀਆਂ ਕਰਨ ਦੀ ਪ੍ਰਕਿਰਿਆ ਦੌਰਾਨ ਕੋਈ ਦਿੱਕਤ ਨਾ ਆਵੇ। ਮਾਲ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਤੁਰੰਤ ਕੰਮ ‘ਤੇ ਪਰਤਣਗੇ।
-PTC News