Advertisment

ਗੁਰਜੀਤ ਕੌਰ ਦੇ ਵਧੀਆ ਪ੍ਰਦਰਸ਼ਨ ਤੋਂ ਬਾਅਦ ਜਾਗੀ ਪੰਜਾਬ ਸਰਕਾਰ, ਪਿੰਡ 'ਚ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

author-image
Jashan A
New Update
ਗੁਰਜੀਤ ਕੌਰ ਦੇ ਵਧੀਆ ਪ੍ਰਦਰਸ਼ਨ ਤੋਂ ਬਾਅਦ ਜਾਗੀ ਪੰਜਾਬ ਸਰਕਾਰ, ਪਿੰਡ 'ਚ ਖੇਡ ਸਟੇਡੀਅਮ ਦਾ ਰੱਖਿਆ  ਨੀਂਹ ਪੱਥਰ
Advertisment
publive-image ਅਜਨਾਲਾ: ਟੋਕੀਓ ਉਲੰਪਿਕ ਖੇਡਾਂ ਦੌਰਾਨ ਭਾਰਤੀ ਮਹਿਲਾ ਹਾਕੀ ਟੀਮ ਵਿੱਚ ਖੇਡਣ ਵਾਲੀ ਪੰਜਾਬ ਦੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਅਤੇ ਪਰਿਵਾਰ ਦੀ ਕਾਫੀ ਸਮੇਂ ਦ ਮੰਗ ਤੋਂ ਬਾਅਦ ਅੱਜ ਸਰਕਾਰ ਜਾਗੀ ਹੈ, ਜਿਸ ਤੋਂ ਬਾਅਦ ਅੱਜ ਗੁਰਜੀਤ ਕੌਰ ਦੇ ਨਾਮ 'ਤੇ ਉਸ ਦੇ ਜੱਦੀ ਪਿੰਡ ਮਿਆਦੀਆਂ ਕਲਾਂ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਅਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਰੱਖਿਆ ਗਿਆ, ਜੋ ਕਿ ਜਲਦ ਹੁਣ ਇਹ ਖੇਡ ਸਟੇਡੀਅਮ ਤਿਆਰ ਹੋਵੇਗਾ।
Advertisment
publive-imageਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਗੁਰਜੀਤ ਕੌਰ ਨੇ ਵਿਸ਼ਵ ਭਰ ਵਿੱਚ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ ਜਿਸ ਦੇ ਚੱਲਦੇ ਉਸ ਦੇ ਪਿੰਡ ਵਿਚ ਗੁਰਜੀਤ ਕੌਰ ਦੇ ਨਾਂ ਤੇ ਖੇਡ ਸਟੇਡੀਅਮ ਦਾ ਉਦਘਾਟਨ ਕਰਕੇ ਨੀਂਹ ਪੱਥਰ ਰੱਖਿਆ ਗਿਆ ਹੈ। ਹੋਰ ਪੜ੍ਹੋ:ਹਰਿਆਣਾ ਦੀਆਂ ਹਾਕੀ ਖਿਡਾਰਨਾਂ ਲਈ ਮਨੋਹਰ ਲਾਲ ਖੱਟਰ ਦਾ ਵੱਡਾ ਐਲਾਨ publive-imageਇਸ ਮੌਕੇ ਗੁਰਜੀਤ ਦੇ ਪਿਤਾ ਸਤਨਾਮ ਸਿੰਘ ਅਤੇ ਸਮੂਹ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਗੁਰਜੀਤ ਕੌਰ ਦਾ ਵਧੀਆ ਪ੍ਰਦਰਸ਼ਨ ਰਿਹਾ ਹੈ ਅਤੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਗੁਰਜੀਤ ਕੌਰ ਦੇ ਨਾਮ ਤੇ ਖੇਡ ਸਟੇਡੀਅਮ ਬਣ ਰਿਹਾ ਹੈ। publive-image -PTC News-
punjabi-news news-in-punjabi hockey-player-gurjeet-kaur gurjeet-kaur
Advertisment

Stay updated with the latest news headlines.

Follow us:
Advertisment