Sun, May 19, 2024
Whatsapp

ਹਿਜਾਬ ਤੋਂ ਬਾਅਦ ਹੁਣ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਪੱਗ ਉਤਾਰਨ ਲਈ ਕਿਹਾ

Written by  Ravinder Singh -- February 24th 2022 12:59 PM -- Updated: February 24th 2022 01:22 PM
ਹਿਜਾਬ ਤੋਂ ਬਾਅਦ ਹੁਣ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਪੱਗ ਉਤਾਰਨ ਲਈ ਕਿਹਾ

ਹਿਜਾਬ ਤੋਂ ਬਾਅਦ ਹੁਣ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਪੱਗ ਉਤਾਰਨ ਲਈ ਕਿਹਾ

ਚੰਡੀਗੜ੍ਹ : ਕਰਨਾਟਕ ਵਿੱਚ ਚੱਲ ਰਹੇ ਹਿਜਾਬ ਵਿਵਾਦ ਦਰਮਿਆਨ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਹੁਣ ਇੱਥੇ ਇੱਕ ਕਾਲਜ ਵਿੱਚ ਸਿੱਖ ਭਾਈਚਾਰੇ ਨਾਲ ਸਬੰਧਤ 17 ਸਾਲਾ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਪੱਗ ਉਤਾਰਨ ਲਈ ਕਿਹਾ ਗਿਆ ਹੈ। ਇਸ ਕਦਮ ਨਾਲ ਨਵਾਂ ਵਿਵਾਦ ਛਿੜ ਗਿਆ ਹੈ। ਇਸ ਲਈ ਕਾਲਜ ਨੇ ਕਰਨਾਟਕ ਹਾਈ ਕੋਰਟ ਵੱਲੋਂ 10 ਫਰਵਰੀ ਨੂੰ ਜਾਰੀ ਅੰਤਰਿਮ ਹੁਕਮ ਦਾ ਹਵਾਲਾ ਦਿੱਤਾ। ਹਿਜਾਬ ਤੋਂ ਬਾਅਦ ਹੁਣ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਪੱਗ ਉਤਾਰਨ ਲਈ ਕਿਹਾਅਦਾਲਤ ਨੇ ਵਿਦਿਆਰਥੀਆਂ ਨੂੰ ਕਲਾਸ ਰੂਮ ਵਿੱਚ ਭਗਵੇਂ ਸ਼ਾਲ, ਹਿਜਾਬ ਅਤੇ ਧਾਰਮਿਕ ਝੰਡੇ ਪਹਿਨਣ ਤੋਂ ਬਚਣ ਲਈ ਕਿਹਾ ਸੀ। ਸਿੱਖ ਵਿਦਿਆਰਥਣ ਦੇ ਪਰਿਵਾਰ ਦਾ ਕਹਿਣਾ ਹੈ ਕਿ ਕਰਨਾਟਕ ਸਰਕਾਰ ਅਤੇ ਹਾਈ ਕੋਰਟ ਨੂੰ ਮਾਮਲੇ 'ਤੇ ਸਫ਼ਾਈ ਦੇ ਕੇ ਹੁਕਮ ਜਾਰੀ ਕਰਨੇ ਚਾਹੀਦੇ ਹਨ। ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਦੇ ਅਨੁਸਾਰ, ਬੈਂਗਲੁਰੂ ਦੇ ਮਾਉਂਟ ਕਾਰਮਲ ਪੀਯੂ ਕਾਲਜ ਦੀ ਅੰਮ੍ਰਿਤਧਾਰੀ ਵਿਦਿਆਰਥਣ ਨੂੰ 16 ਫਰਵਰੀ ਨੂੰ ਸਭ ਤੋਂ ਪਹਿਲਾਂ ਨਿਮਰਤਾ ਨਾਲ ਪੱਗ ਉਤਾਰਨ ਲਈ ਕਿਹਾ ਗਿਆ ਸੀ, ਜਿਸ ਤੋਂ ਵਿਦਿਆਰਥਣ ਨੇ ਇਨਕਾਰ ਕਰ ਦਿੱਤਾ ਸੀ। ਹਿਜਾਬ ਤੋਂ ਬਾਅਦ ਹੁਣ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਪੱਗ ਉਤਾਰਨ ਲਈ ਕਿਹਾਇਸ ਤੋਂ ਬਾਅਦ ਕਾਲਜ ਨੇ ਲੜਕੀ ਦੇ ਪਿਤਾ ਨਾਲ ਗੱਲ ਕੀਤੀ ਸੀ ਕਿ ਉਹ ਸਿੱਖ ਲਈ ਦਸਤਾਰ ਦੀ ਮਹੱਤਤਾ ਨੂੰ ਸਮਝਦੇ ਹਨ ਪਰ ਹਾਈ ਕੋਰਟ ਦੇ ਹੁਕਮਾਂ ਦੇ ਪਾਬੰਦ ਹਨ। ਕਾਲਜ ਦੇ ਬੁਲਾਰੇ ਨੇ ਕਿਹਾ ਕਿਹਾ ਸਾਨੂੰ ਹੁਣ ਤੱਕ ਵਿਦਿਆਰਥਣ ਦੀ ਪੱਗ ਬੰਨ੍ਹਣ ਨਾਲ ਕੋਈ ਸਮੱਸਿਆ ਨਹੀਂ ਸੀ। ਜਦੋਂ 16 ਫਰਵਰੀ ਨੂੰ ਕਾਲਜ ਖੁੱਲ੍ਹਿਆ ਤਾਂ ਅਸੀਂ ਸਾਰੇ ਵਿਦਿਆਰਥੀਆਂ ਨੂੰ ਅਦਾਲਤੀ ਹੁਕਮਾਂ ਦੀ ਜਾਣਕਾਰੀ ਦਿੱਤੀ ਅਤੇ ਆਪਣੀਆਂ ਆਮ ਸਰਗਮੀਆਂ ਵਿੱਚ ਜੁੱਟ ਗਏ। ਜਦੋਂ ਪ੍ਰੀ-ਯੂਨੀਵਰਸਿਟੀ ਐਜੂਕੇਸ਼ਨ (ਉੱਤਰੀ) ਦੇ ਡਿਪਟੀ ਡਾਇਰੈਕਟਰ ਕਾਲਜ ਪਹੁੰਚੇ ਤਾਂ ਉਨ੍ਹਾਂ ਨੇ ਹਿਜਾਬ ਪਹਿਨੇ ਲੜਕੀਆਂ ਦੇ ਇੱਕ ਸਮੂਹ ਨੂੰ ਦੇਖਿਆ ਅਤੇ ਉਨ੍ਹਾਂ ਨੂੰ ਦਫਤਰ ਬੁਲਾਇਆ ਅਤੇ ਹਾਈ ਕੋਰਟ ਦੇ ਹੁਕਮਾਂ ਬਾਰੇ ਦੱਸਿਆ। ਹਿਜਾਬ ਤੋਂ ਬਾਅਦ ਹੁਣ ਅੰਮ੍ਰਿਤਧਾਰੀ ਵਿਦਿਆਰਥਣ ਨੂੰ ਪੱਗ ਉਤਾਰਨ ਲਈ ਕਿਹਾਉਨ੍ਹਾਂ ਅੱਗੇ ਕਿਹਾ ਇਹ ਕੁੜੀਆਂ ਹੁਣ ਮੰਗ ਕਰ ਰਹੀਆਂ ਹਨ ਕਿ ਕਿਸੇ ਵੀ ਲੜਕੀ ਨੂੰ ਧਾਰਮਿਕ ਚਿੰਨ੍ਹ ਨਹੀਂ ਪਹਿਨਣ ਦਿੱਤਾ ਜਾਣਾ ਚਾਹੀਦਾ ਹੈ ਅਤੇ ਇਸ ਲਈ ਸਿੱਖ ਲੜਕੀ ਨੂੰ ਵੀ ਦਸਤਾਰ ਨਹੀਂ ਪਹਿਨਣ ਦਿੱਤੀ ਜਾਣੀ ਚਾਹੀਦੀ ਹੈ। ਅਸੀਂ ਲੜਕੀ ਦੇ ਪਿਤਾ ਨਾਲ ਗੱਲ ਕੀਤੀ ਅਤੇ ਬਾਅਦ ਵਿੱਚ ਉਸ ਨੂੰ ਮੇਲ ਕੀਤੀ। ਪਿਤਾ ਨੇ ਜਵਾਬ ਦਿੱਤਾ ਕਿ ਇਹ (ਪੱਗ) ਉਸ ਦੇ ਜੀਵਨ ਦਾ ਅਨਿੱਖੜਵਾਂ ਅੰਗ ਹੈ। ਖਾਸ ਗੱਲ ਇਹ ਹੈ ਕਿ ਵਿਦਿਆਰਥਣ ਸਟੂਡੈਂਡ ਯੂਨੀਅਨ ਦੀ ਪ੍ਰਧਾਨ ਵੀ ਹੈ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਹਾਈ ਕੋਰਟ ਦੇ ਹੁਕਮਾਂ ਵਿੱਚ ਦਸਤਾਰ ਬਾਰੇ ਕੁਝ ਨਹੀਂ ਕਿਹਾ ਗਿਆ ਸੀ। ਸਾਨੂੰ ਹੋਰ ਮੁੱਦੇ ਨਹੀਂ ਉਠਾਉਣੇ ਚਾਹੀਦੇ। ਅਸੀਂ ਸਿਰਫ਼ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨੀ ਹੈ। ਲੜਕੀ ਦੇ ਪਿਤਾ ਗੁਰਚਰਨ ਸਿੰਘ ਨੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ਕਿ ਉਹ ਪੱਗ ਨਹੀਂ ਉਤਾਰੇਗਾ। ਇਸ ਸਬੰਧੀ ਭਾਜਪਾ ਦੇ ਨੇਤਾ ਆਰਪੀ ਸਿੰਘ ਨੇ ਇਤਰਾਜ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੰਵਿਧਾਨ ਸਾਨੂੰ ਇਜਾਜ਼ਤ ਦਿੰਦਾ ਹੈ ਕਿ ਅਸੀਂ ਆਪਣੇ ਪੰਜ ਕੱਕਾਰ ਦੇ ਨਾਲ ਰਹਿ ਸਕੀਏ। ਉਨ੍ਹਾਂ ਨੇ ਦੱਸਿਆ ਕਿ ਕੇਂਦਰੀ ਕਾਨੂੰ ਮੰਤਰੀ ਕਿਰਨ ਰਿਜਿਜੂ ਤੋਂ ਸਮਾਂ ਮੰਗਿਆ ਹੈ। ਮੈਂ ਉਨ੍ਹਾਂ ਨਾਲ ਮੁਲਾਕਾਤ ਕਰਨ ਜਾ ਰਿਹਾ ਹਾਂ ਅਤੇ ਨਾਲ ਹੀ ਕਰਨਾਟਕ ਦੇ ਮੁੱਖ ਮੰਤਰੀ ਤੋਂ ਵੀ ਮੇਰੀ ਗੱਲ ਚੱਲ ਰਹੀ ਹੈ। ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਦਸਤਾਰ ਅਤੇ ਹਿਜਾਬ ਦਾ ਕੋਈ ਮੇਲ ਨਹੀਂ ਹੈ। ਕੁਰਾਨ ਵਿਚ ਕਿਤੇ ਨਹੀਂ ਲਿਖਿਆ ਕਿ ਹਿਜਾਬ ਉਨ੍ਹਾਂ ਦਾ ਧਾਰਮਿਕ ਚਿੰਨ੍ਹ ਹੈ। ਇਸ ਲਈ ਦਸਤਾਰ ਅਤੇ ਹਿਜਾਬ ਦੇ ਵਿਵਾਦ ਭਖਾਉਣਾ ਠੀਕ ਨਹੀਂ ਹੈ ਅਤੇ ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਇਹ ਪੜ੍ਹੋ : Russia-Ukraine War: ਯੂਕਰੇਨ ਦੇ ਕਈ ਸ਼ਹਿਰਾਂ 'ਚ ਜ਼ਬਰਦਸਤ ਧਮਾਕੇ ਦੀ ਸੁਣਾਈ ਦਿੱਤੀ ਆਵਾਜ਼


Top News view more...

Latest News view more...

LIVE CHANNELS
LIVE CHANNELS