Sat, Apr 20, 2024
Whatsapp

ਕਿਸਾਨਾਂ ਦੇ ਸੰਘਰਸ਼ ਨੂੰ ਦੇਖ ਨੌਜਵਾਨ ਸਹਾਰ ਨਾ ਸਕਿਆ ਦਰਦ, ਲਈ ਆਪਣੀ ਜਾਨ

Written by  Jagroop Kaur -- February 26th 2021 06:12 PM
ਕਿਸਾਨਾਂ ਦੇ ਸੰਘਰਸ਼ ਨੂੰ ਦੇਖ ਨੌਜਵਾਨ ਸਹਾਰ ਨਾ ਸਕਿਆ ਦਰਦ, ਲਈ ਆਪਣੀ ਜਾਨ

ਕਿਸਾਨਾਂ ਦੇ ਸੰਘਰਸ਼ ਨੂੰ ਦੇਖ ਨੌਜਵਾਨ ਸਹਾਰ ਨਾ ਸਕਿਆ ਦਰਦ, ਲਈ ਆਪਣੀ ਜਾਨ

ਕੇਂਦਰ ਸਰਕਾਰ ਵੱਲੋਂ ਲਾਗੂ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਕਿਸਾਨ ਜਥੇਬੰਦੀਆਂ ਅਤੇ ਦੇਸ਼ ਦਾ ਕਿਸਾਨ ਸੰਘਰਸ਼ ਕਰ ਰਿਹਾ ਹੈ। ਇਸ ਅੰਦੋਲਨ 'ਚ ਲਗਾਤਾਰ ਕਿਸਾਨਾਂ ਦੀ ਜਾਨ ਵੀ ਜਾ ਚੁਕੀ ਹੈ , ਤਾਜ਼ਾ ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਅੱਜ ਮੁੜ ਤੋਂ ਪਿੰਡ ਜੈਮਲ ਸਿੰਘ ਵਾਲਾ ਵਿਖੇ ਇੱਕ ਨੌਜਵਾਨ ਨੇ ਘਰ ’ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਪੜ੍ਹੋ ਹੋਰ ਖ਼ਬਰਾਂ : ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਉਡਾਉਣ ਦੀ ਸੀ ਸਾਜ਼ਿਸ਼, ਬਰੂਦ ਨਾਲ ਭਰੀ ਗੱਡੀ ‘ਚੋਂ ਮਿਲੀ ਚਿੱਠੀ ‘ਚ ਹੋਇਆ ਖੁਲਾਸਾ

ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਨੌਜਵਾਨ ਪੁੱਤਰ ਸਤਵੰਤ ਸਿੰਘ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜੰਥੇਬੰਦੀ ਨਾਲ ਕਿਸਾਨ ਅੰਦੋਲਨ ’ਚ ਆਪਣਾ ਬਣਦਾ ਯੋਗਦਾਨ ਦਿੰਦਾ ਆ ਰਿਹਾ ਸੀ ਅਤੇ 24 ਤਾਰੀਖ ਨੂੰ ਦਿੱਲੀ ਦੇ ਟਿਕਰੀ ਬਾਰਡਰ ਤੋਂ ਵਾਪਸ ਆਇਆ ਸੀ ਅਤੇ ਪਿੰਡ ਦੀ ਸੱਥ ’ਚ ਬੈਠਕੇ ਕਹਿ ਰਿਹਾ ਸੀ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਕੇ ਕਿਸਾਨਾਂ ਨੂੰ ਬਿਨਾਂ ਵਜ੍ਹਾ ਤੰਗ ਪਰੇਸ਼ਾਨ ਕਰ ਰਹੀ ਹੈ ਅਤੇ ਸਾਡੀਆਂ ਬੀਬੀਆਂ ਸੜਕਾਂ ਤੇ ਰੁਲ ਰਹੀਆਂ ਹਨ। ਇਸ ਤੋਂ ਚੰਗਾ ਤਾਂ ਮਰਨਾ ਹੀ ਹੈ।ਮ੍ਰਿਤਕ ਨੌਜਵਾਨ ਪੇਸ਼ੇ ਵੱਜੋਂ ਲੱਕੜ ਦਾ ਮਿਸਤਰੀ ਸੀ। ਨੌਜਵਾਨ ਦੀ ਮੌਤ ਦਾ ਪਤਾ ਪਰਿਵਾਰਿਕ ਮੈਂਬਰਾਂ ਨੂੰ ਉਸ ਸਮੇਂ ਲੱਗਾ ਜਦ ਸਵੇਰੇ ਕਮਰੇ ਦਾ ਦਰਵਾਜਾ ਖੜਕਾਇਆ ਤਾਂ ਅੰਦਰੋਂ ਕੁੰਡੀ ਬੰਦ ਹੋਣ ਕਾਰਨ ਦਰਵਾਜੇ ਨੂੰ ਤੋੜ ਕੇ ਦੇਖਿਆ ਤਾਂ ਸਤਵੰਤ ਸਿੰਘ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਥੇ ਹੀ ਨੌਜਵਾਨ ਦੀ ਮੌਤ ਦੀ ਖ਼ਬਰ ਫੈਲੀ ਤਾਂ ਪਿੰਡ ’ਚ ਸੋਗ ਛਾ ਗਿਆ। ਪੜ੍ਹੋ ਹੋਰ ਖ਼ਬਰਾਂ : ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਉਡਾਉਣ ਦੀ ਸੀ ਸਾਜ਼ਿਸ਼, ਬਰੂਦ ਨਾਲ ਭਰੀ ਗੱਡੀ ‘ਚੋਂ ਮਿਲੀ ਚਿੱਠੀ ‘ਚ ਹੋਇਆ ਖੁਲਾਸਾ
ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦਾ ਭਰਾ ਫੌਜ ਦੀ ਨੌਕਰੀ ਜੋ ਕਿ ਅਹਿਮਦਾਬਾਦ 'ਚ ਤਾਇਨਾਤ ਹੈ , ਨੌਜਵਾਨ ਮਰਨ ਪਿੱਛੋਂ ਮਾਤਾ ਪਿਤਾ ਨੂੰ ਛੱਡ ਗਿਆ ਹੈ , ਜਿੰਨਾ ਦਾ ਹੁਣ ਇੱਕ ਹੀ ਵਾਰਿਸ ਬਚਿਆ ਹੈ , ਜੋ ਕਿ ਫੌਜ 'ਚ ਹੈ।
ਪਿੰਡ ਦੇ ਸਰਪੰਚ ਸੁਖਦੀਪ ਸਿੰਘ, ਕਿਸਾਨ ਜੰਥੇਬੰਦੀ ਦੇ ਗਾਂਧੀ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਜਦ ਤੱਕ ਸ਼ਹੀਦ ਹੋਏ ਨੌਜਵਾਨ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ,ਸਰਕਾਰੀ ਨੌਕਰੀ ਨਹੀਂ ਮਿਲਦੀ ਉਦੋਂ ਤੱਕ ਨੌਜਵਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਮੌਕੇ ’ਤੇ ਪੁੱਜੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਲਾਸ਼ ਨੂੰ 174 ਦੀ ਕਾਰਵਾਈ ਲਈ ਬਰਨਾਲਾ ਭੇਜ ਦਿੱਤਾ ਗਿਆ ਹੈ |

Top News view more...

Latest News view more...