Thu, May 9, 2024
Whatsapp

ਕੈਪਟਨ ਦੇ ਅਸਤੀਫ਼ੇ ਤੋਂ ਬਾਅਦ ਅਨਿਲ ਵਿਜ ਨੇ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤੰਜ

Written by  Riya Bawa -- September 18th 2021 05:51 PM
ਕੈਪਟਨ ਦੇ ਅਸਤੀਫ਼ੇ ਤੋਂ ਬਾਅਦ ਅਨਿਲ ਵਿਜ ਨੇ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤੰਜ

ਕੈਪਟਨ ਦੇ ਅਸਤੀਫ਼ੇ ਤੋਂ ਬਾਅਦ ਅਨਿਲ ਵਿਜ ਨੇ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤੰਜ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਹੁਦੇ ਤੋਂ ਅਸਤੀਫ਼ੇ ਮਗਰੋਂ ਬੀਜੇਪੀ ਦੀ ਪ੍ਰਤੀਕਿਰਆ ਸਾਹਮਣੇ ਆਈ ਹੈ।ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਟਵੀਟ ਕਰ ਨਵਜੋਤ ਸਿੰਘ ਸਿੱਧੂ 'ਤੇ ਤਨਜ ਕੱਸਿਆ ਹੈ। ਅਨਿਲ ਵਿਜ ਨੇ ਟਵੀਟ ਕਰਕੇ ਕਿਹਾ, "ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਇਸ ਦੀ ਸਕ੍ਰਿਪਟ ਉਸੇ ਦਿਨ ਹੀ ਲਿਖੀ ਗਈ ਸੀ ਜਦੋਂ ਨਵਜੋਤ ਸਿੱਧੂ ਨੇ ਕਾਂਗਰਸ 'ਚ ਪੈਰ ਰੱਖੇ ਸੀ।" ਦੱਸੇ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ , ਕਿਉਂਕਿ ਕਾਂਗਰਸ ਹਾਈ ਕਮਾਨ ਵੱਲੋਂ ਕੈਪਟਨ ਉਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ। ਪੰਜਾਬ ਰਾਜਪਾਲ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਵੇਰੇ ਹੀ ਕਾਂਗਰਸ ਹਾਈ ਕਮਾਂਡ ਨੂੰਆਪਣੇ ਫ਼ੈਸਲੇ ਦੀ ਸੂਚਨਾ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪਿਛਲੇ 2 ਮਹੀਨਿਆਂ 'ਚ ਤਿੰਨ ਵਾਰ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਅਤੇ ਮੇਰਾ ਅਪਮਾਨ ਕੀਤਾ ਗਿਆ , ਇਸ ਕਰਕੇ ਮੈਂ ਅਸਤੀਫ਼ਾ ਦੇ ਰਿਹਾ ਹੈ। -PTC News


Top News view more...

Latest News view more...