
ਨਵੀਂ ਦਿੱਲੀ: ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਨੂੰ ਲੈ ਕੇ ਦੇਸ਼ ਦੇ ਕਈ ਰਾਜਾਂ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਕਈ ਰਾਜਾਂ ਵਿੱਚ ਵਿਰੋਧ ਪ੍ਰਦਰਸ਼ਨ ਨੇ ਹਿੰਸਕ ਰੂਪ ਲੈ ਲਿਆ ਹੈ। ਇਸੇ ਸਿਲਸਿਲੇ 'ਚ ਕਈ ਵਿਦਿਆਰਥੀ ਸੰਗਠਨ ਅਗਨੀਪਥ ਦੇ ਖਿਲਾਫ ਦਿੱਲੀ 'ਚ ITO 'ਚ ਪ੍ਰਦਰਸ਼ਨ ਕਰ ਰਹੇ ਹਨ।
AISA ਅਤੇ CYSS ਕਾਰਕੁਨਾਂ ਨੇ ਦਿੱਲੀ ਦੇ ITO ਵਿਖੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਦਿੱਲੀ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦਿੱਲੀ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਰਹੀ ਹੈ। ਨਾਲ ਹੀ ਵਿਰੋਧ ਦੇ ਮੱਦੇਨਜ਼ਰ ਆਈਟੀਓ ਮੈਟਰੋ ਗੇਟ ਨੰਬਰ 5 ਨੂੰ ਬੰਦ ਕਰ ਦਿੱਤਾ ਗਿਆ ਹੈ। ITO ਸਥਿਤ ਮੈਟਰੋ ਸਟੇਸ਼ਨ 'ਤੇ ਪ੍ਰਦਰਸ਼ਨਕਾਰੀ ਫਿਰ ਤੋਂ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।
ਦਿੱਲੀ 'ਚ ਵਿਦਿਆਰਥੀ ਸੰਗਠਨਾਂ ਵੱਲੋਂ ਪ੍ਰਦਰਸ਼ਨ ਬਿਹਾਰ, ਯੂਪੀ, ਤੇਲੰਗਾਨਾ ਵਿੱਚ ਰੇਲਗੱਡੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਾਪਰੀਆਂ। ਤੇਲੰਗਾਨਾ ਦੇ ਸਿਕੰਦਰਾਬਾਦ ਰੇਲਵੇ ਸਟੇਸ਼ਨ 'ਤੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ। ਇੱਥੇ ਪੁਲਿਸ ਗੋਲੀਬਾਰੀ ਵਿੱਚ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਹੈ, ਅੱਠ ਲੋਕਾਂ ਨੂੰ ਗੋਲੀ ਲੱਗੀ ਹੈ।
ਹਰਿਆਣਾ ਦੇ ਗੁਰੂਗ੍ਰਾਮ ਵਿੱਚ ਪ੍ਰਸ਼ਾਸਨ ਵੱਲੋਂ 4 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਲਈ 144 ਸੀਆਰਪੀਸੀ ਦੇ ਤਹਿਤ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਪੂਰਬੀ ਮੱਧ ਰੇਲਵੇ ਅਧਿਕਾਰ ਖੇਤਰ ਦੇ ਵੱਖ-ਵੱਖ ਸਟੇਸ਼ਨਾਂ 'ਤੇ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ ਕਾਰਨ 8 ਰੇਲ ਸੇਵਾਵਾਂ ਪ੍ਰਭਾਵਿਤ ਹੋਈਆ ਹਨ। ਇਹ ਜਾਣਕਾਰੀ ਰੇਲਵੇ ਵੱਲੋਂ ਦਿੱਤੀ ਗਈ ਹੈ।
ਪੰਜਾਬ ਦੇ ਹੁਸ਼ਿਆਰਪੁਰ ਦੇ ਕਸਬਾ ਮੁਕੇਰੀਆਂ ਦੇ ਵਿੱਚ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਯੋਜਨਾ ਅਗਨੀਪੱਥ ਦੇ ਵਿਰੋਧ ਵਿਚ ਮੁਕੇਰੀਆਂ ਵਿੱਚ ਨੌਜਵਾਨਾਂ ਵੱਲੋਂ ਰੋਡ ਜਾਮ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਡੇਰਾ ਮੁਖੀ ਰਾਮ ਰਹੀਮ ਨੂੰ ਲੈ ਕੇ ਵੱਡੀ ਖ਼ਬਰ, ਇਕ ਮਹੀਨੇ ਦੀ ਮਿਲੀ ਪੈਰੋਲ, ਵੀਡੀਓ ਜਾਰੀ ਕਰ ਸ਼ਰਧਾਲੂਆਂ ਨੂੰ ਦਿੱਤਾ ਸੰਦੇਸ਼
-PTC News