ਮੁੱਖ ਮੰਤਰੀ ਦੀ ਅਗਵਾਈ ਵਿੱਚ ਵਫ਼ਦ ਨੇ ਰਾਜਪਾਲ ਨੂੰ ਸੌਂਪੀ ਵਿਧਾਨ ਸਭਾ ਵਿੱਚ ਪਾਸ ਕੀਤੇ ਬਿਲਾਂ ਦੀ ਕਾਪੀ

Agriculture laws : Punjab CM handed over to the Governor copy passed bills in the Punjab Vidhan Sabha
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਫ਼ਦ ਨੇ ਰਾਜਪਾਲ ਨੂੰ ਸੌਂਪੀਵਿਧਾਨ ਸਭਾ ਵਿੱਚ ਪਾਸ ਕੀਤੇ ਬਿਲਾਂ ਦੀ ਕਾਪੀ  

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਫ਼ਦ ਨੇ ਰਾਜਪਾਲ ਨੂੰ ਸੌਂਪੀ ਵਿਧਾਨ ਸਭਾ ਵਿੱਚ ਪਾਸ ਕੀਤੇ ਬਿਲਾਂ ਦੀ ਕਾਪੀ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ‘ਚ 3 ਬਿੱਲ ਪੇਸ਼ ਕੀਤੇ ਸਨ। ਇਨ੍ਹਾਂ ਬਿਲਾਂ ‘ਤੇ ਪੰਜਾਬ ਵਿਧਾਨ ਸਭਾ ‘ਚ ਚਰਚਾ ਤੋਂ ਬਾਅਦ ਪੂਰੇ ਸਦਨ ਨੇ ਸਹਿਮਤੀ ਨਾਲ ਪਾਸ ਕਰ ਦਿੱਤਾ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਾਰੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਬਿਲਾਂ ਦੀ ਕਾਪੀ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ। ਇਸ ਨੂੰ ਕਾਨੂੰਨ ਦਾ ਜਾਮਾ ਪਹਿਨਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ ‘ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ

Agriculture laws : Punjab CM handed over to the Governor copy passed bills in the Punjab Vidhan Sabha
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਫ਼ਦ ਨੇ ਰਾਜਪਾਲ ਨੂੰ ਸੌਂਪੀਵਿਧਾਨ ਸਭਾ ਵਿੱਚ ਪਾਸ ਕੀਤੇ ਬਿਲਾਂ ਦੀ ਕਾਪੀ

ਇਸ ਦੌਰਾਨ ਸਮੂਹ ਪਾਰਟੀਆਂ ਦੇ ਵਿਧਾਇਕ ਰਾਜਪਾਲ ਨੂੰ ਮਿਲ ਕੇ ਵਾਪਸ ਆਏ ਹਨ ਪਰ ਭਾਜਪਾ ਦੇ 2 ਵਿਧਾਇਕ ਵਫਦ ਵਿਚ ਸ਼ਾਮਲ ਨਹੀਂ ਹੋਏ। ਰਾਜਪਾਲ ਨਾਲ ਮੁਲਾਕਾਤ ਲਈ ਮੁੱਖ ਮੰਤਰੀ ਨਾਲ ਸ਼ਰਨਜੀਤ ਢਿਲੋਂ ਤੇ ਹਰਪਾਲ ਚੀਮਾ ਵੀ ਮੌਜੂਦ ਸਨ।ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਵਿੱਚ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰਵਾਇਆ ਹੈ। ਇਸ ਮਗਰੋਂ ਪੰਜਾਬ ਵਿਧਾਨ ਸਭਾ ਵਿਚ ਸਾਰੇ ਬਿੱਲ ਪਾਸ ਹੋ ਗਏ ਹਨ।ਕੈਪਟਨ ਨੇ ਕਿਹਾ ਹੈ ਕਿ ਰਾਸ਼ਟਰਪਤੀ ਕੋਲੋਂ 2 ਤੋਂ 5 ਨਵੰਬਰ ਤੱਕ ਇਸ ਮੁੱਦੇ ਉਪਰ ਮਿਲਣ ਦਾ ਸਮਾਂ ਦੇਣ ਦੀ ਮੰਗ ਕੀਤੀ ਹੈ। Punjab Vidhan Sabha extends its 'Special Session' after clearing Agriculture Billsਇਸ ਬਿੱਲ ਵਿਚ ਦੱਸਿਆ ਗਿਆ ਹੈ ਕਿ ਜੇ ਕੋਈ ਵੀ ਐੱਮਐੱਸਪੀ ਤੋਂ ਘੱਟ ਕੀਮਤ ਦਿੰਦਾ ਹੈ ਤਾਂ ਉਸ ਨੂੰ 3 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ ਤੇ APMC ਐਕਟ ਵਿਚ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਦੇ ਇਲਾਵਾ ਤਜਵੀਜ਼ਸ਼ੁਦਾ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਵੀ ਉਨ੍ਹਾਂ ਮਤਾ ਪੇਸ਼ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ ਪਰ ਪੰਜਾਬ ਸਰਕਾਰ ਕੇਂਦਰ ਅੱਗੇ ਨਹੀਂ ਝੁਕੇਗੀ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ‘ਚ ਖੇਤੀ ਕਾਨੂੰਨਾਂ ਵਿਰੁੱਧ ਤਿੰਨੇ ਬਿੱਲ ਪਾਸ , ਵਿਧਾਨ ਸਭਾ ਦੀ ਕਾਰਵਾਈ ਕੱਲ ਤੱਕ ਮੁਲਤਵੀ

Three bills passed in special session of Punjab Vidhan Sabha against Agricultural Law Center's

ਉਨ੍ਹਾਂ ਨੇ ਕਿਹਾ ਕਿ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ ਪਰ ਪੰਜਾਬ ਸਰਕਾਰ ਕੇਂਦਰ ਅੱਗੇ ਨਹੀਂ ਝੁਕੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਅੱਗੇ ਝੁਕਣ ਦੀ ਬਜਾਏ ਅਸਤੀਫ਼ਾ ਦੇਣ ਅਤੇ ਬਰਖ਼ਾਸਤ ਹੋਣ ਲਈ ਵੀ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕੱਠਾ ਹੋਣ ਪਊ ਤੇ ਕਿਸਾਨੀ ਨਾਲ ਖੜ੍ਹਣਾ ਪੈਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਖ਼ੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਲੜਾਂਗੇ ਅਤੇ ਹਰ ਅਦਾਲਤ ਤੱਕ ਜਾਵਾਂਗੇ।

-PTCNews