Advertisment

ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੇਸ਼ ਕੀਤਾ ਗਿਆ ਮਤਾ

author-image
Shanker Badra
Updated On
New Update
ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੇਸ਼ ਕੀਤਾ ਗਿਆ ਮਤਾ
Advertisment
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਕੇਂਦਰੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਵਿਰੁੱਧ ਮਤਾ ਪੇਸ਼ ਕੀਤਾ ਸੀ , ਜਿਸ ਨੂੰ ਸਰਬਸਪਤੀ ਨਾਲ ਪਾਸ ਕੀਤਾ ਗਿਆ ਹੈ। publive-image ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੇਸ਼ ਕੀਤਾ ਗਿਆ ਮਤਾ BSF ਦੇ ਅਧਿਕਾਰ ਖੇਤਰ ਦੇ ਮੁੱਦੇ 'ਤੇ ਪੰਜਾਬ ਵਿਧਾਨ ਸਭਾ 'ਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ RSS 'ਤੇ ਵੱਡਾ ਹਮਲਾ ਕੀਤਾ ਹੈ। ਚੰਨੀ ਨੇ ਕਿਹਾ ਕਿ ਆਰਐਸਐਸ ਪੰਜਾਬ ਦੀ ਦੁਸ਼ਮਣ ਹੈ। ਇਸ ਦੌਰਾਨ ਮੁੱਖ ਮੰਤਰੀ ਦੇ ਭਾਸ਼ਣ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਪਾਰਟੀ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਹੈ। ਵਿਰੋਧੀ ਧਿਰਾਂ ਵੱਲੋਂ ਮੁੱਖ ਮੰਤਰੀ 'ਤੇ ਗੁੰਮਰਾਹ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਆਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕਆਊਟ ਕੀਤਾ ਗਿਆ ਹੈ।
Advertisment
publive-image ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੇਸ਼ ਕੀਤਾ ਗਿਆ ਮਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਗਰ ਇਹ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਅਸੀਂ ਹਾਈ ਕੋਰਟ ਅਤੇ ਜੇ ਲੋੜ ਪਈ ਤਾਂ ਸੁਪਰੀਮ ਕੋਰਟ ਜਾਵਾਂਗੇ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਮੰਤਵ ਲਈ ਪੂਰੀ ਤਰ੍ਹਾਂ ਸਮਰੱਥ ਹੈ। ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ. ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਪੁਲਿਸ ਉਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ। publive-image ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੇਸ਼ ਕੀਤਾ ਗਿਆ ਮਤਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਦੋਂ ਰੰਧਾਵਾ ਜੇਲ੍ਹ ਮੰਤਰੀ ਸਨ ਤਾਂ ਉਨ੍ਹਾਂ ਖੁਦ ਜੇਲ੍ਹਾਂ ਦੀ ਸੁਰੱਖਿਆ ਲਈ ਬੀਐਸਐਫ ਮੰਗੀ ਸੀ। ਉਨ੍ਹਾਂ ਨੇ ਕਿਹਾ ਕਿ ਕੈਬਨਿਟ ਵਿਚ ਬੀਐਸਐਫ ਵਿਰੋਧ ਫੈਸਲਾ ਕਿਉਂ ਨਹੀਂ ਲਿਆ। ਦੂਜੇ ਪਾਸੇ ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਬੀਐਸਐਫ ਦਾ ਮੁੱਦਾ ਪੰਜਾਬ ਦਾ ਸਾਂਝਾ ਮਸਲਾ ਹੈ ,ਮਜੀਠੀਆ ਵੱਲੋਂ ਮਿਲੇ ਸੁਝਾਅ ਮਤੇ ਵਿਚ ਸ਼ਾਮਿਲ ਕਰਨ ਲਈ ਵੀ ਤਿਆਰ ਹਾਂ। publive-image ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੇਸ਼ ਕੀਤਾ ਗਿਆ ਮਤਾ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਮ.ਐੱਲ.ਏ. ਹੋਸਟਲ ਤੋਂ ਲੈ ਕੇ ਪੰਜਾਬ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ ਗਿਆ ਹੈ। ਕਾਂਗਰਸ ਦੇ ਝੂਠੇ ਵਾਅਦਿਆਂ ਦੀਆਂ ਤਖ਼ਤੀਆਂ ਹੱਥਾਂ 'ਚ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੂੰ ਚੋਣ ਵਾਅਦੇ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। -PTCNews-
punjab-government charanjit-singh-channi punjab-vidhan-sabha sukhjinder-singh-randhawa agriculture-laws bsf-jurisdiction kaka-randeep-singh-nabh
Advertisment

Stay updated with the latest news headlines.

Follow us:
Advertisment