ਮੁੱਖ ਖਬਰਾਂ

ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਤੇ ਧੀ ਆਰਾਧਿਆ ਕੋਰੋਨਾ ਨੂੰ ਹਰਾ ਕੇ ਪਰਤੇ ਘਰ

By Shanker Badra -- July 27, 2020 7:07 pm -- Updated:Feb 15, 2021

ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਤੇ ਧੀ ਆਰਾਧਿਆ ਕੋਰੋਨਾ ਨੂੰ ਹਰਾ ਕੇ ਪਰਤੇ ਘਰ: ਮੁੰਬਈ : ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਧੀ ਆਰਾਧਿਆ ਬੱਚਨ ਦਾ ਕੋਰੋਨਾ ਵਾਇਰਸ ਟੈਸਟ ਨੈਗੇਟਿਵ ਆਇਆ ਹੈ ਤੇ ਦੋਵਾਂ ਨੂੰ ਨਾਨਾਵਤੀ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਹਾਲਾਂਕਿ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਅਜੇ ਨਾਨਾਵਤੀ ਹਸਪਤਾਲ 'ਚ ਐਡਮਿਟ ਰਹਿਣਗੇ।

ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਤੇ ਧੀ ਆਰਾਧਿਆ ਕੋਰੋਨਾ ਨੂੰ ਹਰਾ ਕੇ ਪਰਤੇ ਘਰ

ਇਸ ਗੱਲ ਦੀ ਜਾਣਕਾਰੀ ਖ਼ੁਦ ਅਭਿਸ਼ੇਕ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਟਵੀਟ ਕਰ ਦਿੱਤੀ ਹੈ, ਨਾਲ ਹੀ ਉਨ੍ਹਾਂ ਨੇ ਲੋਕਾਂ ਦਾ ਸ਼ੁਕਰੀਆ ਅਦਾ ਕੀਤਾ ਹੈ। ਅਭਿਸ਼ੇਕ ਬੱਚਨ ਨੇ ਆਪਣੇ ਟਵੀਟ 'ਚ ਕਿਹਾ, 'ਤੁਹਾਡੀ ਲਗਾਤਾਰ ਪ੍ਰਾਰਥਨਾ ਤੇ ਸ਼ੁੱਭਕਾਮਨਾਵਾਂ ਲਈ ਤੁਹਾਡੇ ਸਾਰਿਆਂ ਦਾ ਧੰਨਵਾਦ।

ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਤੇ ਧੀ ਆਰਾਧਿਆ ਕੋਰੋਨਾ ਨੂੰ ਹਰਾ ਕੇ ਪਰਤੇ ਘਰ

ਐਸ਼ਵਰਯਾ ਤੇ ਆਰਾਧਿਆ ਦਾ ਟੈਸਟ ਨੈਗੇਟਿਵ ਆਇਆ ਹੈ ਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹੁਣ ਉਹ ਘਰ 'ਚ ਰਹਿਣਗੇ। ਮੈਂ ਤੇ ਮੇਰੇ ਪਿਤਾ ਮੈਡੀਕਲ ਸਟਾਫ ਦੀ ਦੇਖਰੇਖ 'ਚ ਹਸਪਤਾਲ 'ਚ ਰਹਿਣਗੇ। ਇਸ ਤੋਂ ਪਹਿਲਾਂ ਅਭਿਸ਼ੇਕ ਬੱਚਨ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਐਸ਼ਵਰਯਾ ਤੇ ਆਰਾਧਯਾ ਦੀ ਪਾਜ਼ੇਟਿਵ ਹੋਣ ਦੀ ਖ਼ਬਰ ਦਿੱਤੀ ਸੀ।

ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਤੇ ਧੀ ਆਰਾਧਿਆ ਕੋਰੋਨਾ ਨੂੰ ਹਰਾ ਕੇ ਪਰਤੇ ਘਰ

ਦੱਸ ਦਈਏ ਕਿ 11 ਜੁਲਾਈ ਨੂੰ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਇਸ ਤੋਂ ਬਾਅਦ 12 ਜੁਲਾਈ ਨੂੰ ਐਸ਼ਵਰਿਆ ਰਾਏ ਬੱਚਨ ਤੇ ਆਰਾਧਿਆ ਬੱਚਨ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਹਾਲਾਂਕਿ ਜਯਾ ਬੱਚਨ ਦੀ ਰਿਪੋਰਟ ਨੈਗੇਟਿਵ ਆਈ ਸੀ। ਅਮਿਤਾਭ ਬੱਚਨ ਨੇ ਹਾਲ ਹੀ 'ਚ ਹਸਪਤਾਲ ਤੋਂ ਇੱਕ ਵੀਡੀਓ ਸਾਂਝਾ ਕੀਤਾ ਸੀ, ਜਿਸ 'ਚ ਉਹ ਆਪਣੇ ਪਿਤਾ ਹਰੀਵੰਸ਼ ਰਾਏ ਬੱਚਨ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਕਵਿਤਾ ਸਾਂਝੀ ਕੀਤੀ ਸੀ।
-PTCNews