ਮਹਾਰਾਸ਼ਟਰ: ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

By Jashan A - December 30, 2019 2:12 pm

ਮਹਾਰਾਸ਼ਟਰ: ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ,ਨਵੀਂ ਦਿੱਲੀ: ਮਹਾਰਾਸ਼ਟਰ ਸਰਕਾਰ ਵੱਲੋਂ ਅੱਜ ਆਪਣਾ ਪਹਿਲਾ ਕੈਬਨਿਟ ਵਿਸਥਾਰ ਕੀਤਾ।ਸੀ. ਐੱਮ. ਊਧਵ ਠਾਕਰੇ ਦੀ ਅਗਵਾਈ ਵਾਲੀ ਸਰਕਾਰ 'ਚ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਮੰਤਰੀਆਂ ਨੂੰ ਸਹੁੰ ਚੁੱਕਾਈ।

ਵਿਧਾਨ ਮੰਡਲ ਭਵਨ 'ਚ ਆਯੋਜਿਤ ਪ੍ਰੋਗਰਾਮ 'ਚ ਸਭ ਤੋਂ ਪਹਿਲਾਂ ਐੱਨ. ਸੀ. ਪੀ. ਨੇਤਾ ਅਜੀਤ ਪਵਾਰ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ।

ਹੋਰ ਪੜ੍ਹੋ: ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰਤਰੀ ਅਹੁਦੇ ‘ਤੋਂ ਕੀਤਾ ਜਾਵੇ ਬਰਖ਼ਾਸਤ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ

https://twitter.com/ANI/status/1211551614420471808?s=20

ਅਜੀਤ ਪਵਾਰ ਊਧਵ ਠਾਕਰੇ ਸਰਕਾਰ 'ਚ ਉਪ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਸੰਭਾਲਣਗੇ। ਅਜੀਤ ਪਵਾਰ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਨੇਤਾ ਅਸ਼ੋਕ ਚਵਹਾਣ ਨੇ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ।

-PTC News

adv-img
adv-img