Mukhwak 17-04-2022 from Sachkhand Sri Harmandir, Sri Amritsar.
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮਿ੍ਹਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
ਐਤਵਾਰ, ੪ ਵੈਸਾਖ (ਸੰਮਤ ੫੫੪ ਨਾਨਕਸ਼ਾਹੀ) ੧੭ ਅਪ੍ਰੈਲ, ੨੦੨੨ (ਅੰਗ: ੭੨੭)
ਪੰਜਾਬੀ ਵਿਆਖਿਆ:
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।
English Translation:
TILANG, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:
The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||
Sunday, 4th Vaisaakh (Samvat 554 Nanakshahi) 17th April 2022 (Page: 727)