ਅਜਨਾਲਾ ਦੇ ਨੇੜਲੇ ਪਿੰਡ ਖੇਤਾਂ ‘ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ ,ਇਲਾਕੇ ‘ਚ ਸਹਿਮ ਦਾ ਮਾਹੌਲ

Ajnala near village unknown person Deathbody

ਅਜਨਾਲਾ ਦੇ ਨੇੜਲੇ ਪਿੰਡ ਖੇਤਾਂ ‘ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ ,ਇਲਾਕੇ ‘ਚ ਸਹਿਮ ਦਾ ਮਾਹੌਲ:ਅਜਨਾਲਾ ਦੇ ਨੇੜਲੇ ਪਿੰਡ ਨੰਗਲ ਵੰਝਾਂ ਵਾਲਾ ਨੇੜੇ ਖੇਤਾਂ ‘ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ।ਇਸ ਘਟਨਾ ਦੇ ਬਾਅਦ ਇਲਾਕੇ ‘ਚ ਸਹਿਮ ਦਾ ਮਾਹੌਲ ਹੈ।ਇਸ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਐਸ.ਐਚ.ਓ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਹਨ।

ਇੰਸਪੈਕਟਰ ਪਰਮਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮਾਮਲੇ ਸਬੰਧੀ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਪੁਲਿਸ ਨੇ ਇਸ ਘਟਨਾ ਦੇ ਦੋਸ਼ੀਆਂ ਤੱਕ ਪਹੁੰਚਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
-PTCNews