ਪਾਕਿਸਤਾਨ ਤੋਂ ਆਈ ਕਰੋੜਾਂ ਦੀ ਹੈਰੋਇਨ ਸਪਲਾਈ ਕਰਨ ਜਾ ਰਹੇ ਸਮੱਗਲਰ ਨੂੰ ਪੁਲਿਸ ਨੇ ਕੀਤਾ ਕਾਬੂ

Ajnala Police Pakistan Come millions Rs. heroin Including smuggled Arrested
ਪਾਕਿਸਤਾਨ ਤੋਂ ਆਈ ਕਰੋੜਾਂ ਦੀ ਹੈਰੋਇਨ ਸਪਲਾਈ ਕਰਨ ਜਾ ਰਹੇ ਸਮੱਗਲਰ ਨੂੰ ਪੁਲਿਸ ਨੇ ਕੀਤਾ ਕਾਬੂ

ਪਾਕਿਸਤਾਨ ਤੋਂ ਆਈ ਕਰੋੜਾਂ ਦੀ ਹੈਰੋਇਨ ਸਪਲਾਈ ਕਰਨ ਜਾ ਰਹੇ ਸਮੱਗਲਰ ਨੂੰ ਪੁਲਿਸ ਨੇ ਕੀਤਾ ਕਾਬੂ:ਅੰਮ੍ਰਿਤਸਰ : ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ ਨੇ ਇਕ ਕਿੱਲੋ ਹੈਰੋਇਨ, ਬੋਲੈਰੋ ਗੱਡੀ ਅਤੇ ਦੋ ਮੋਬਾਈਲਾਂ ਸਮੇਤ ਕਾਬੂ ਕੀਤਾ ਹੈ। ਇਸ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ‘ਚ 5 ਕਰੋੜ ਰੁਪਏ ਦੱਸੀ ਜਾ ਰਹੀ ਹੈ।

Ajnala Police Pakistan Come millions Rs. heroin Including smuggled Arrested
ਪਾਕਿਸਤਾਨ ਤੋਂ ਆਈ ਕਰੋੜਾਂ ਦੀ ਹੈਰੋਇਨ ਸਪਲਾਈ ਕਰਨ ਜਾ ਰਹੇ ਸਮੱਗਲਰ ਨੂੰ ਪੁਲਿਸ ਨੇ ਕੀਤਾ ਕਾਬੂ

ਮਿਲੀ ਜਾਣਕਾਰੀ ਅਨੁਸਾਰ ਸਮੱਗਲਰ ਹਰਜੀਤ ਸਿੰਘ ਵਾਸੀ ਫੱਤੇਵਾਲ ਬੀਤੀ ਸ਼ਾਮ ਸਰਹੱਦ ਪਾਰ ਪਾਕਿਸਤਾਨ ਤੋਂ ਆਈ ਹੈਰੋਇਨ ਨੂੰ ਸਪਲਾਈ ਕਰਨ ਜਾ ਰਿਹਾ ਸੀ। ਇਸ ਦੌਰਾਨ ਦੇਰ ਸ਼ਾਮ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖਾਸਾ ਰੋਡ ਤੋਂ ਗ੍ਰਿਫਤਾਰ ਕੀਤਾ, ਜਿਸ ਦੇ ਕਬਜ਼ੇ ‘ਚੋਂ 1 ਕਿਲੋ ਹੈਰੋਇਨ ਅਤੇ 2 ਮੋਬਾਇਲ ਬਰਾਮਦ ਹੋਏ ਹਨ।

Ajnala Police Pakistan Come millions Rs. heroin Including smuggled Arrested
ਪਾਕਿਸਤਾਨ ਤੋਂ ਆਈ ਕਰੋੜਾਂ ਦੀ ਹੈਰੋਇਨ ਸਪਲਾਈ ਕਰਨ ਜਾ ਰਹੇ ਸਮੱਗਲਰ ਨੂੰ ਪੁਲਿਸ ਨੇ ਕੀਤਾ ਕਾਬੂ

ਇਸ ਸਬੰਧੀ ਐੱਸਐੱਸਪੀ. ਦਿਹਾਤੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਅੱਜ ਬਲੈਰੋ ਗੱਡੀ ‘ਚ ਸਮੱਗਲਰ ਹੈਰੋਇਨ ਸਪਲਾਈ ਕਰਨ ਜਾ ਰਿਹਾ ਹੈ, ਜਿਸ ‘ਤੇ ਖਾਸਾ ਰੋਡ ‘ਤੇ ਲਾਏ ਗਏ ਟ੍ਰੈਪ ਦੌਰਾਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੇ ਮੋਬਾਇਲ ਫੋਨ ਸਕੈਨ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਕਈ ਹੋਰ ਸਮੱਗਲਰਾਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
-PTCNews