ਅਜਨਾਲਾ : ਪਿੰਡ ਚੇਤਨਪੁਰਾ ਨੇੜੇ ਬੇਕਾਬੂ ਹੋਈ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
ਅਜਨਾਲਾ : ਪਿੰਡ ਚੇਤਨਪੁਰਾ ਨੇੜੇ ਬੇਕਾਬੂ ਹੋਈ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ:ਚੇਤਨਪੁਰਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਚੇਤਨਪੁਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਬੇਕਾਬੂ ਹੋਈ ਬੱਸ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਹੈ। [caption id="attachment_363463" align="aligncenter" width="300"] ਅਜਨਾਲਾ : ਪਿੰਡ ਚੇਤਨਪੁਰਾ ਨੇੜੇ ਬੇਕਾਬੂ ਹੋਈ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਨੌਜਵਾਨ ਮੋਟਰਸਾਈਕਲ 'ਤੇ ਜਾ ਰਿਹਾ ਸੀ। ਇਸ ਦੌਰਾਨ ਚੇਤਨਪੁਰਾ 'ਚਧੁੰਦ ਕਾਰਨ ਬੇਕਾਬੂ ਹੋਈ ਬੱਸ ਮੋਟਰਸਾਈਕਲ ਨਾਲ ਟਕਰਾਅ ਗਈ ਹੈ।ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ। [caption id="attachment_363462" align="aligncenter" width="300"] ਅਜਨਾਲਾ : ਪਿੰਡ ਚੇਤਨਪੁਰਾ ਨੇੜੇ ਬੇਕਾਬੂ ਹੋਈ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ[/caption] ਮ੍ਰਿਤਕ ਨੌਜਵਾਨ ਦੀ ਪਛਾਣ ਅਜੇਪਾਲ ਸਿੰਘ (23) ਵਾਸੀ ਕੋਟਲੀ ਸੱਕਿਆਂ ਵਾਲੀ ਅਤੇਜ਼ਖਮੀ ਨੌਜਵਾਨ ਦੀ ਪਛਾਣ ਲਖਬੀਰ ਸਿੰਘਵਜੋਂ ਹੋਈ ਹੈ। ਇਸ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTCNews