Wed, Apr 24, 2024
Whatsapp

ਅਕਾਲੀ ਦਲ-ਬਸਪਾ ਗਠਜੋੜ ਇਕ ਸੈਕੂਲਰ, ਫੈਡਰਲ ਕ੍ਰਾਂਤੀ ਦੀ ਸ਼ੁਰੂਆਤ: ਪ੍ਰਕਾਸ਼ ਸਿੰਘ ਬਾਦਲ

Written by  Baljit Singh -- June 12th 2021 07:43 PM -- Updated: June 13th 2021 01:33 PM
ਅਕਾਲੀ ਦਲ-ਬਸਪਾ ਗਠਜੋੜ ਇਕ ਸੈਕੂਲਰ, ਫੈਡਰਲ ਕ੍ਰਾਂਤੀ ਦੀ ਸ਼ੁਰੂਆਤ: ਪ੍ਰਕਾਸ਼ ਸਿੰਘ ਬਾਦਲ

ਅਕਾਲੀ ਦਲ-ਬਸਪਾ ਗਠਜੋੜ ਇਕ ਸੈਕੂਲਰ, ਫੈਡਰਲ ਕ੍ਰਾਂਤੀ ਦੀ ਸ਼ੁਰੂਆਤ: ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੀ ਰਾਜਨੀਤੀ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਤੇ ਬਸਪਾ ਦੇ ਬਣੇ ਗਠਜੋੜ ਨੂੰ ਸੂਬੇ ਅਤੇ ਦੇਸ਼ ਵਿਚ ਇਕ ਸੈਕੂਲਰ ਤੇ ਫੈਡਰਲ ਕ੍ਰਾਂਤੀ ਦੀ ਸ਼ੁਰੂਆਤ ਕਰਾਰ ਦਿੱਤਾ, ਜੋ ਸਮਾਜਿਕ-ਆਰਥਿਕ ਤੇ ਸਿਆਸਤ ਵਿਚ ਤਬਦੀਲੀ ਲਿਆ ਦੇਵੇਗਾ। ਇਸ ਸਦਕਾ ਗਰੀਬਾਂ, ਦਬੇ ਕੁਚਲਿਆਂ ਤੇ ਘੱਟ ਗਿਣਤੀਆਂ ਲਈ ਨਿਆਂ ਤੇ ਬਰਾਬਰੀ ਦੀ ਸ਼ੁਰੂਆਤ ਹੋਵੇਗੀ ਤੇ ਵਿਕਾਸ ਨੂੰ ਹੁਲਾਰਾ ਮਿਲੇਗਾ। ਪੜੋ ਹੋਰ ਖਬਰਾਂ: ਬਲੈਕ ਫੰਗਸ ਦੀ ਦਵਾਈ ਹੋਵੇਗੀ ਟੈਕਸ ਫ੍ਰੀ, ਕੋਰੋਨਾ ਵੈਕਸੀਨ ਉੱਤੇ 5 ਫੀਸਦੀ GST ਬਰਕਰਾਰ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਉਹਨਾਂ ਕਿਹਾ ਕਿ ਪੰਜਾਬ ਵਿਚ ਤਰੱਕੀ, ਖੁਸ਼ਹਾਲੀ ਤੇ ਸਮਾਜ ਭਲਾਈ ਜੋ 2017 ਵਿਚ ਰੁਕ ਗਈ ਸੀ, ਦੁਬਾਰਾ ਸ਼ੁਰੂ ਹੋਵੇਗੀ ਅਤੇ ਰਫਤਾਰ ਫੜੇਗੀ। ਸਰਦਾਰ ਬਾਦਲ ਨੇ ਹੋਰ ਕਿਹਾ ਕਿ ਨਵੇਂ ਵਿਕਾਸ ਵਿਚ ਸਾਰੇ ਪੰਜਾਬੀਆਂ, ਖਾਸ ਤੌਰ ’ਤੇ ਦਬੇ ਕੁਚਲਿਆਂ ਤੇ ਕਿਸਾਨਾਂ, ਖੇਤ ਮਜ਼ਦੂਰਾਂ, ਦਲਿਤਾਂ, ਬੇਰੋਜ਼ਗਾਰ ਨੌਜਵਾਨਾਂ, ਛੋਟੇ ਤੇ ਦਰਮਿਆਨੇ ਵਪਾਰੀਆਂ, ਉਦਮੀਆਂ ਤੇ ਸਮਾਜ ਦੇ ਲੁੱਟੇ ਪੁੱਟੇ ਗਏ ਵਰਗ ਦੀ ਭਲਾਈ ਸ਼ਾਮਲ ਹੋਵੇਗੀ। ਪੜੋ ਹੋਰ ਖਬਰਾਂ: ਕੋਲਕਾਤਾ ਵਿਖੇ ਪੁਲਿਸ ਐਨਕਾਊਂਟਰ ‘ਚ ਮਾਰੇ ਗਏ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਦੀ ਖਰੜ ਪਹੁੰਚੀ ਲਾਸ਼ ਗਠਜੋੜ ਦੇ ਐਲਾਨ ਤੋਂ ਬਾਅਦ ਬਸਪਾ ਦੇ ਆਗੂ ਤੇ ਐੱਮ.ਪੀ. ਸ਼੍ਰੀ ਸਤੀਸ਼ ਚੰਦਰ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਸੈਕਟਰ 4 ਵਿਚਲੀ ਸਰਕਾਰੀ ਰਿਹਾਇਸ਼ ’ਤੇ ਆ ਕੇ ਸਰਦਾਰ ਬਾਦਲ ਨਾਲ ਮੁਲਾਕਾਤ ਕੀਤੀ ਤੇ ਆਸ਼ੀਰਵਾਦ ਲਿਆ। ਸਰਦਾਰ ਬਾਦਲ ਨੇ ਬਸਪਾ ਮੁਖੀ ਕੁਮਾਰੀ ਮਾਇਆਵਤੀ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਉਹਨਾਂ ਨੂੰ ਪੰਜਾਬ ਤੋਂ ਚੋਣ ਲੜਨ ਦਾ ਸੱਦਾ ਦਿੱਤਾ। ਉਹਨਾਂ ਨੇ ਕੁਮਾਰੀ ਮਾਇਆਵਤੀ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅਤੇ ਦੇਸ਼ ਦੇ ਲੋਕਾਂ ਨੂੰ ਇਹ ਖੂਬਸੂਰਤ ਤੋਹਫ਼ਾ ਦੇਣ ’ਤੇ ਦੋਹਾਂ ਦਾ ਧੰਨਵਾਦ ਕੀਤਾ। ਪੜੋ ਹੋਰ ਖਬਰਾਂ: ਕੋਰੋਨਾ ਦੀ ਦੂਜੀ ਲਹਿਰ ਦੌਰਾਨ ਹੁਣ ਤੱਕ 719 ਡਾਕਟਰਾਂ ਦੀ ਹੋਈ ਮੌਤ ਅਕਾਲੀ ਰਾਜਨੀਤੀ ਦੇ ਬਾਬਾ ਬੋਹੜ ਨੇ ਕਿਹਾ ਕਿ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣਾ ਗਠਜੋੜ ਲਈ ਸਰਵਉਚ ਤਰਜੀਹ ਹੋਵੇਗੀ। ਗਠਜੋੜ ਗੁਰੂ ਨਾਨਕ ਦੇਵ ਜੀ, ਗੁਰੂ ਰਵੀਦਾਸ ਜੀ ਤੇ ਭਗਵਾਨ ਵਾਲਮੀਕਿ ਅਤੇ ਹੋਰ ਸੰਤਾਂ ਮਹਾਂਪੁਰਖਾਂ ਦੀ ਸਾਂਝੀਵਾਲਤਾ ਵਾਲੀ ਸੋਚ ਪ੍ਰਤੀ ਸੱਚੀ ਸ਼ਰਧਾਂਜਲੀ ਹੈ ਤੇ ਇਹ ਉਹਨਾਂ ਦੇ ਲੰਬੇ ਸਿਆਸੀ ਜੀਵਨ ਦਾ ਸਭ ਤੋਂਖੁਸ਼ੀਆਂ ਭਰਿਆ ਦਿਨ ਹੈ ਜੋ ਸਰਬਤ ਦੇ ਭਲੇ ਦੇ ਫਲਸਫੇ ਦੀ ਜਿੱਤ ਹੈ। ਪੜੋ ਹੋਰ ਖਬਰਾਂ: ਹੱਜ ਯਾਤਰਾ ਨੂੰ ਲੈ ਕੇ ਸਊਦੀ ਅਰਬ ਦਾ ਵੱਡਾ ਫੈਸਲਾ, ਸਿਰਫ 60 ਹਜ਼ਾਰ ਸਥਾਨਕ ਲੋਕਾਂ ਨੂੰ ਹੋਵੇਗੀ ਆਗਿਆ ਸਰਦਾਰ ਬਾਦਲ ਨੇ ਚੇਤੇ ਕੀਤਾ ਕਿ ਕਿਵੇਂ ਉਹਨਾਂ ਦੀਆਂ ਅਗਵਾਈ ਵਾਲੀਆਂ ਸਰਕਾਰਾਂ ਦੇ ਦੌਰ ਵਿਚ ਨਿਆਂ ਤੇ ਸਮਾਜ ਭਲਾਈ ਵੱਲ ਸੇਧਤ ਲਾਮਿਸਾਲ ਸਕੀਮਾਂ ਦੀ ਸ਼ੁਰੂਆਤ ਨਾਲ ਸਮਾਜਿਕ ਨਿਆਂ ਦੇ ਸੁਫਨੇ ਨੂੰ ਪੂਰਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਉਹ ਅਕਾਲੀ ਦਲ ਤੇ ਬਸਪਾ ਦੇ ਆਗੂਆਂ ਨੁੰ ਅਪੀਲ ਕਰਦੇ ਹਨ ਕਿ ਉਹ ਨਿਰਸਵਾਰਥ ਹੋ ਕੇ ਸਖ਼ਤ ਮਿਹਨਤ ਕਰਨ ਤਾਂ ਜੋ ਪੰਜਾਬ ਅਤੇ ਦੇਸ਼ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਜਾ ਸਕੇ ਜਿਸ ਵਿਚ ਹਰ ਨਾਗਰਿਕ ਨੂੰ ਬੁਨਿਆਦੀ ਸਹੂਲਤਾਂ ਤੇ ਜੀਵਨ ਵਿਚ ਸੁੱਖ ਮਿਲੇ ਤੇ ਅਜਿਹੇ ਹਾਲਾਤ ਬਣਨ ਜਿਸ ਨਾਲ ਹਰ ਨਾਗਰਿਕ ਮਾਣ ਸਨਮਾਨ ਤੇ ਇੱਜ਼ਤ ਨਾਲ ਜੀਅ ਸਕੇ। ਪੜੋ ਹੋਰ ਖਬਰਾਂ: ਭਗੌੜੇ ਮੇਹੁਲ ਚੋਕਸੀ ਉੱਤੇ ਕੱਸੇਗਾ ਸ਼ਿਕੰਜਾ, CBI ਤੇ ਵਿਦੇਸ਼ ਮੰਤਰਾਲਾ ਨੇ ਚੁੱਕੇ ਇਹ ਵੱਡੇ ਕਦਮ -PTC News


Top News view more...

Latest News view more...